New Delhi News: Vice President election 2025;ਦੇਸ ਦੇ ਉੱਪ ਰਾਸ਼ਟਰਪਤੀ ਦੇ ਅਹੁੱਦੇ ਲਈ ਮੰਗਲਵਾਰ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਸੰਸਦ ਦੇ ਦੋਵਾਂ ਸਦਨਾਂ ਦੇ ਮੈਂਬਰ ਸੰਸਦ ਭਵਨ ‘ਚ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਆਪਣੀਆਂ ਵੋਟਾਂ ਪਾਉਣਗੇ। ਸ਼ਾਮ 6 ਵਜੇ ਵੋਟਾਂ ਦੀ ਗਿਣਤੀ ਹੋਵੇਗੀ ਤੇ ਦੇਰ ਸ਼ਾਮ ਨਤੀਜੇ ਐਲਾਨੇ ਜਾਣਗੇ।
ਇਹ ਵੀ ਪੜ੍ਹੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਅੱਜ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ
ਇਸ ਦੌਰਾਨ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਉੱਪ ਰਾਸ਼ਟਰਪਤੀ ਦੇ ਅਹੁੱਦੇ ਲਈ ਹੋਣ ਜਾ ਰਹੀ ਵੋਟਿੰਗ ਵਿਚ ਹਿੱਸਾ ਲੈਣ ਤੋਂ ਇੰਨਕਾਰ ਕਰ ਦਿੱਤਾ। ਬੀਬੀ ਹਰਸਿਮਰਤ ਕੌਰ ਬਾਦਲ ਦੀ ਇੱਕ-ਮਾਤਰ ਵੋਟ ਰੱਖਣ ਵਾਲੇ ਅਕਾਲੀ ਦਲ ਨੇ ਐਲਾਨ ਕੀਤਾ ਕਿ ਪੰਜਾਬ ਦੇ ਵਿਚ ਹੜ੍ਹਾਂ ਦੇ ਕਾਰਨ ਹੋਈ ਤਬਾਹੀ ਦੇ ਚੱਲਦੇ ਉਨ੍ਹਾਂ ਇਹ ਫੈਸਲਾ ਲਿਆ ਹੈ।
ਇਹ ਵੀ ਪੜ੍ਹੋ Punjab Police ਵਿੱਚ ਛੋਟੇ ਤੋਂ ਲੈ ਕੇ ਵੱਡੇ ਥਾਣੇਦਾਰ ਦੀਆਂ 1600 ਨਵੀਆਂ ਪੋਸਟਾਂ ਦੀ ਹੋਵੇਗੀ ਸਿਰਜਣਾ
ਜਿਕਰਯੋਗ ਹੈਕਿ 21 ਜੁਲਾਈ ਨੂੰ ਉਪ ਰਾਸਟਰਪਤੀ ਸ਼੍ਰੀ ਧਨਖੜ੍ਹ ਨੇ ਅਚਾਨਕ ਅਸਤੀਫ਼ਾ ਦੇ ਦਿੱਤਾ ਸੀ। ਜਿਸਤੋਂ ਬਾਅਦ ਹੁਣ ਹੋ ਰਹੀ ਚੋਣ ਵਿਚ ਭਾਜਪਾ ਦੀ ਅਗਵਾਈ ਹੇਠਲੇ ਐਨਡੀਏ ਵੰਲੋਂ ਮਹਾਰਾਸ਼ਟਰ ਦੇ ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਅਤੇ ਕਾਂਗਰਸ ਸਮੇਤ ਵਿਰੋਧੀ ਧਿਰਾਂ ਦੇ ਗਠਜੋੜ ‘ਇੰਡੀਆ’ ਨੇ ਸੁਪਰੀਮ ਕੋਰਟ ਦੇ ਸੇਵਾਮੁਕਤ ਜਸਟਿਸ ਸੁਦਰਸ਼ਨ ਰੈਡੀ ਨੂੰ ਉਮੀਦਵਾਰ ਬਣਾਇਆ ਹੈ। ਬੇਸ਼ੱਕ ਵੋਟ ਅੰਕੜਿਆਂ ‘ਚ ਐਨ. ਡੀ. ਏ. ਕੋਲ ਸਪੱਸ਼ਟ ਬਹੁਮਤ ਹੈ ਪ੍ਰੰਤੁ ਇੰਡੀਆ ਗਠਜੋੜ ਵੱਲੋਂ ਵੀ ਪੂਰੀ ਕੋਸ਼ਿਸ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













