MLA Jagrup Singh Gill ਵੱਲੋਂ ਡੇਂਗੂ ਵਿਰੁੱਧ ਜਾਗਰੂਕਤਾ ਪੋਸਟਰ ਰੀਲੀਜ਼

Date:

spot_img

Bathinda News:ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਡਾ ਤਪਿੰਦਰਜੋਤ ਸਿਵਲ ਸਰਜਨ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਰਬਨ ਐਂਟੀ ਲਾਰਵਾ ਟੀਮਾਂ ਵੱਲੋਂ ਤੈਅ ਪ੍ਰੋਗਰਾਮ ਅਨੁਸਾਰ ਅਰਜਨ ਨਗਰ ਵਿਖੇ ਡੇਂਗੂ ਮਲੇਰੀਆ ਦਾ ਸਬੰਧੀ ਸਰਵੇ ਅਤੇ ਜਾਗਰੂਕਤਾ ਪ੍ਰੋਗਰਾਮ ਕੀਤਾ ਜਾ ਰਿਹਾ ਸੀ । ਇਸ ਪ੍ਰੋਗਰਾਮ ਨੂੰ ਉਸ ਸਮੇਂ ਹੋਰ ਹੁੰਗਾਰਾ ਮਿਲਿਆ ਜਦੋਂ ਵਿਧਾਇਕ ਸ੍ਰੀ ਜਗਰੂਪ ਸਿੰਘ ਗਿੱਲ ਵੱਲੋਂ ਸਿਹਤ ਵਿਭਾਗ ਦੁਆਰਾ ਕੀਤੇ ਜਾ ਰਹੇ ਕੰਮਾਂ ਦੀ ਸਲਾਘਾ ਕੀਤੀ ਗਈ ਅਤੇ ਨਾਲ ਹੀ ਉਹਨਾਂ ਨੇ ਸਿਹਤ ਵਿਭਾਗ ਦੇ ਪੋਸਟਰ ਨੂੰ ਜਿਸ ਵਿੱਚ ਲੋਕਾਂ ਨੂੰ ਜਾਗਰੂਕਤਾ ਮੁਹਿੰਮ ਵਿੱਚ ਵੱਧ ਤੋਂ ਵੱਧ ਜੁੜਨ ਲਈ ਪ੍ਰੇਰਿਤ ਕੀਤਾ

ਇਹ ਵੀ ਪੜ੍ਹੋ  ਰਾਜਪਾਲ ਗੁਲਾਬ ਚੰਦ ਕਟਾਰੀਆ ਸੀਐਮ ਮਾਨ ਨੂੰ ਮਿਲਣ ਹਸਪਤਾਲ ਪਹੁੰਚੇ

ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅੱਜ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸਾਨੂੰ ਸਿਹਤ ਵਿਭਾਗ ਦੁਆਰਾ ਦੱਸੀਆਂ ਜਾ ਰਹੀਆਂ ਸਾਵਧਾਨੀਆਂ ਅਤੇ ਦਿਸ਼ਾ ਨਿਰਦੇਸ਼ਾ ਅਨੁਸਾਰ ਚਲਣਾ ਜਰੂਰੀ ਹੈ ਕਿਉਂਕਿ ਜੇਕਰ ਸਾਡੀ ਸਿਹਤ ਨੂੰ ਕਿਸੇ ਵੀ ਤਰ੍ਹਾਂ ਦੀ ਮੁਸਕਿਲ ਆਂਉਦੀ ਹੈ ਤਾਂ ਇਸਦਾ ਸਿੱਧਾ ਅਸਰ ਆਮ ਲੋਕਾਂ ਦੀ ਰੋਜਾਨਾ ਜਿੰਦਗੀ ਤੇ ਪੈਂਦਾ ਹੈ । ਜਿਸ ਨਾਲ ਸਰੀਰ ਦੇ ਨਾਲ ਨਾਲ ਆਰਥਿਕ ਸਮੱਸਿਆਵਾ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਸੋ ਜਾਗੂਰਤਾ ਨਾਲ ਅਸੀ ਆਪਣਾ ਅਤੇ ਆਪਣੇ ਪਰਿਵਾਰ ਦੇ ਮੈਂਬਰਾਂ ਦਾ ਧਿਆਨ ਰੱਖ ਸਕਦੇ ਹਾਂ ਅਤੇ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਬਿਮਾਰੀ ਤੋਂ ਬਚਾ ਸਕਦੇ ਹਾਂ ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ-ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ

ਵਿਧਾਇਕ ਸ੍ਰੀ ਜਗਰੂਪ ਸਿੰਘ ਗਿੱਲ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਘਰਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਾਫ਼-ਸਫ਼ਾਈ ਰੱਖਣਾ ਬਹੁਤ ਜ਼ਰੂਰੀ ਹੈ। ਮੱਛਰ ਸਿਰਫ਼ ਸਾਫ਼ ਪਾਣੀ ਵਿੱਚ ਹੀ ਪੈਦਾ ਹੁੰਦਾ ਹੈ, ਇਸ ਲਈ ਘਰਾਂ ਵਿੱਚ ਪਾਣੀ ਦੇ ਕੁਲਰਾਂ, ਟੈਂਕੀਆਂ, ਗਮਲੇ ਅਤੇ ਹੋਰ ਬਰਤਨਾਂ ਵਿੱਚ ਪਾਣੀ ਖੜ੍ਹਾ ਨਾ ਰਹਿਣ ਦਿੱਤਾ ਜਾਵੇ। ਉਨ੍ਹਾਂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਮੁਹਿੰਮਾਂ ਵਿੱਚ ਸਾਥ ਦੇਣ ਅਤੇ ਡੇਂਗੂ ਤੋਂ ਸੁਰੱਖਿਅਤ ਰਹਿਣ ਲਈ ਆਪਣਾ ਯੋਗਦਾਨ ਪਾਉਣ। ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਭੁਪਿੰਦਰ ਸਿੰਘ ਅਤੇ ਨਵਜੋਤ ਸਿੰਘ ਹਾਜਰ ਸਨ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...