Bathinda News: ਅੱਜ਼ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤਹਿਤ ਮਜ਼ਦੂਰ ਮਰਦ ਔਰਤਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਹੜ੍ਹ ਪੀੜਤਾਂ ਦੀਆਂ ਮੰਗਾਂ ਨੂੰ ਲੈ ਰੋਹ ਭਰਪੂਰ ਧਰਨਾ ਦਿੱਤਾ ਗਿਆ। ਧਰਨੇ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ,ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਆਗੂ ਪ੍ਰਕਾਸ਼ ਸਿੰਘ ਨੰਦਗੜ੍ਹ, ਪੰਜਾਬ ਖੇਤ ਮਜ਼ਦੂਰ ਸਭਾ ਦੇ ਸੀਨੀਅਰ ਆਗੂ ਮਿੱਠੂ ਸਿੰਘ ਘੁੱਦਾ ਅਤੇ ਦਲਿਤ ਤੇ ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਸੁਖਪਾਲ ਸਿੰਘ ਖਿਆਲੀ ਵਾਲਾ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਐਲਾਨਾਂ ਨੂੰ ਗੋਂਗਲੂਆਂ ਦੀ ਮਿੱਟੀ ਝਾੜਨ ਵਾਲੀ ਕਾਰਵਾਈ ਕਰਾਰ ਦਿੰਦਿਆਂ ਸਰਕਾਰਾਂ ਵੱਲੋਂ ਮੁਆਵਜ਼ੇ ਦੇ ਮਾਮਲੇ ਚ ਮਜ਼ਦੂਰ ਵਰਗ ਨੂੰ ਅੱਖੋਂ ਪਰੋਖੇ ਕਰਨ ਦੀ ਸਖ਼ਤ ਨਿਖੇਧੀ ਕੀਤੀ।
ਇਹ ਵੀ ਪੜ੍ਹੋ ਜੇਲ੍ਹ ਵਿੱਚ ਨਸ਼ੀਲੇ ਪਦਾਰਥ ਸਪਲਾਈ ਕਰਦਾ ਹੋਮ ਗਾਰਡ ਫੜਿਆ
ਇਸ ਮੌਕੇ ਧਰਨੇ ਚ ਪੁੱਜੇ ਤਹਿਸੀਲਦਾਰ ਰਾਹੀਂ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ। ਮਜ਼ਦੂਰ ਆਗੂਆਂ ਨੇ ਮੰਗ ਕੀਤੀ ਕਿ ਹੜ੍ਹਾਂ ਤੇ ਬਾਰਸ਼ਾਂ ਕਾਰਨ ਜਾਨਾਂ ਗੁਆਉਣ ਵਾਲੇ ਮਜ਼ਦੂਰਾਂ ਤੇ ਹੋਰਨਾਂ ਲੋਕਾਂ ਦੇ ਵਾਰਸਾਂ ਨੂੰ 25 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ, ਮਜ਼ਦੂਰਾਂ ਦੇ ਤਬਾਹ ਹੋਏ ਘਰਾਂ ਦੀ ਮੁੜ ਉਸਾਰੀ ਲਈ 15 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇ, ਟੁੱਟੀਆਂ ਕੰਮ ਦਿਹਾੜੀਆਂ ਦੀ ਭਰਪਾਈ ਕੀਤੀ ਜਾਵੇ ਅਤੇ ਮੌਸਮ ਵਿਭਾਗ ਦੀਆਂ ਚਿਤਾਵਨੀਆਂ ਦੇ ਬਾਵਜੂਦ ਪੁਖਤਾ ਪ੍ਰਬੰਧ ਕਰਨ ਚ ਲਾਪ੍ਰਵਾਹੀ ਵਰਤਣ ਵਾਲੇ ਸਿਆਸੀ ਲੀਡਰਾਂ ਤੇ ਅਧਿਕਾਰੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ Immigration ਕੰਪਨੀ ਦੇ ਮਾਲਕ ਦੀ ਖੁਦ+ਕੁਸ਼ੀ ਮਾਮਲੇ ‘ਚ AIG ਸਹਿਤ ਪੰਜ ਵਿਰੁੱਧ ਪਰਚਾ ਦਰਜ਼
ਮਜ਼ਦੂਰ ਆਗੂਆਂ ਨੇ ਆਖਿਆ ਕਿ ਫਸਲਾਂ ਦੀ ਬਰਬਾਦੀ ਦਾ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਬੇਸ਼ੱਕ ਬੇਹੱਦ ਨਿਗੂਣੀ ਰਾਸ਼ੀ ਹੈ ਪਰ ਇਸ ਵਿਚ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਦਾ ਉੱਕਾ ਹੀ ਜ਼ਿਕਰ ਨਾ ਕਰਨਾ ਆਪ ਸਰਕਾਰ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਮੂੰਹ ਬੋਲਦਾ ਸਬੂਤ ਹੈ। ਉਹਨਾਂ ਇਹ ਵੀ ਮੰਗ ਕੀਤੀ ਕਿ ਕਰਜ਼ਾ ਮੋੜਨ ਤੋਂ ਅਸਮਰਥ ਖੇਤ ਮਜ਼ਦੂਰਾਂ, ਔਰਤਾਂ ਤੇ ਕਿਸਾਨਾਂ ਸਿਰ ਚੜ੍ਹੇ ਮਾਈਕਰੋ ਫਾਈਨਾਂਸ ਕੰਪਨੀਆਂ ਸਮੇਤ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਹੜ੍ਹਾਂ ਕਾਰਨ ਨੁਕਸਾਨੇ ਸਕੂਲਾਂ, ਕਾਲਜਾਂ, ਦਫ਼ਤਰਾਂ ਤੇ ਸੜਕਾਂ ਦੀ ਮੁੜ ਉਸਾਰੀ ਤੇ ਮੁਰੰਮਤ ਆਦਿ ਦੇ ਕੰਮ ਮਨਰੇਗਾ ਵਰਕਰਾਂ ਰਾਹੀਂ ਕਰਵਾਏ ਜਾਣ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













