Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ’ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਮੁੱਢਲੇ ਤੌਰ ’ਤੇ 20 ਕਰੋੜ ਰੁਪਏ ਰਾਖਵੇਂ ਰੱਖਣ ਦਾ ਫੈਸਲਾ ਕਰਦਿਆਂ ਪ੍ਰਭਾਵਿਤ ਲੋਕਾਂ ਵਾਸਤੇ ਵੱਖ-ਵੱਖ ਖੇਤਰਾਂ ਲਈ ਵੱਡੇ ਫੈਸਲੇ ਕੀਤੇ ਗਏ। ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਅੰਦਰ ਹੜ੍ਹਾਂ ਕਾਰਨ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਨਾਲ ਜਿਥੇ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋਈਆਂ ਹਨ, ਉਥੇ ਹੀ ਜ਼ਮੀਨਾਂ ਵਿਚ ਆਈ ਰੇਤ ਨੇ ਵੀ ਕਿਸਾਨਾਂ ਲਈ ਵੱਡੀ ਮੁਸੀਬਤ ਖੜ੍ਹੀ ਕੀਤੀ ਹੈ। ਪ੍ਰਭਾਵਿਤ ਪਿੰਡਾਂ ਦੇ ਗੁਰੂ-ਘਰਾਂ ਦਾ ਵੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹੜ੍ਹ ਆਉਣ ਦੇ ਦਿਨਾਂ ਤੋਂ ਲੈ ਕੇ ਪ੍ਰਭਾਵਿਤ ਇਲਾਕਿਆਂ ਵਿਚ ਨਿਰੰਤਰ ਕਾਰਜਸ਼ੀਲ ਰਹੀ ਹੈ ਅਤੇ ਅੱਜ ਦੀ ਇਕੱਤਰਤਾ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਸਬੰਧੀ ਵਿਚਾਰ ਚਰਚਾ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਮੁੱਢਲੇ ਤੌਰ ’ਤੇ 20 ਕਰੋੜ ਰੁਪਏ ਰਾਖਵੇਂ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ ਹਸਪਤਾਲ ਤੋਂ ਛੁੱਟੀ ਮਿਲਦੇ ਹੀ ਮੁੜ Action ਵਿਚ ਆਏ ਮੁੱਖ ਮੰਤਰੀ ਭਗਵੰਤ ਮਾਨ
ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਲਈ ਸਭ ਤੋਂ ਵੱਡੀ ਸਮੱਸਿਆ ਖੇਤਾਂ ਨੂੰ ਪੱਧਰਾ ਕਰਕੇ ਬਿਜਾਈ ਯੋਗ ਬਣਾਉਣਾ ਹੈ, ਜਿਸ ਵਾਸਤੇ ਸ਼੍ਰੋਮਣੀ ਕਮੇਟੀ 8 ਲੱਖ ਲੀਟਰ ਡੀਜ਼ਲ ਲੋੜਵੰਦਾਂ ਨੂੰ ਦੇਵੇਗੀ। ਇਸ ਦੇ ਨਾਲ ਹੀ 10 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਚੰਗੀ ਕੁਆਲਟੀ ਦਾ ਕਣਕ ਦਾ ਬੀਜ ਵੀ ਦਿੱਤਾ ਜਾਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਗੁਰਦੁਆਰਾ ਸਾਹਿਬਾਨ ਨੂੰ ਵੀ 50-50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਜਿਨ੍ਹਾਂ ਬੱਚਿਆਂ ਦੀਆਂ ਕਿਤਾਬਾਂ ਖਰਾਬ ਹੋਈਆਂ ਹਨ, ਉਨ੍ਹਾਂ ਜ਼ਰੂਰਤਮੰਦ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੁਫ਼ਤ ਕਿਤਾਬਾਂ ਦਿੱਤੀਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਤੋਂ ਮੈਡੀਕਲ ਟੀਮਾਂ ਲੋਕਾਂ ਦੀ ਸਹਾਇਤਾ ਕਰ ਰਹੀਆਂ ਹਨ, ਹੁਣ ਪਾਣੀ ਉਤਰਨ ਤੋਂ ਬਾਅਦ ਵਧ ਰਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੋਂ 50 ਮੈਡੀਕਲ ਵੈਨਾਂ ਇਨ੍ਹਾਂ ਇਲਾਕਿਆਂ ਵਿਚ ਤਾਇਨਾਤ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ Bathinda ਦੇ ਪਿੰਡ ਜੀਦਾ ‘ਚ Blast; ਪਿਓ-ਪੁੱਤ ਜ਼ਖਮੀ, ਪੁਲਿਸ ਵੱਲੋਂ ਜਾਂਚ ਸ਼ੁਰੂ
ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਅਤੇ ਲੋੜਵੰਦਾਂ ਨੂੰ ਰਾਸ਼ਨ ਦੇਣ ਦਾ ਕਾਰਜ ਪਹਿਲੇ ਦੀ ਤਰ੍ਹਾਂ ਨਿਰੰਤਰ ਜਾਰੀ ਰੱਖਿਆ ਜਾਵੇਗਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਅਮਰੀਕ ਸਿੰਘ ਵਿਛੋਆ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਦਲਜੀਤ ਸਿੰਘ ਭਿੰਡਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਜਸਵੰਤ ਸਿੰਘ ਪੁੜੈਣ, ਸ. ਪਰਮਜੀਤ ਸਿੰਘ ਰਾਏਪੁਰ, ਮੈਂਬਰ ਸ. ਗੁਰਮੀਤ ਸਿੰਘ ਬੂਹ, ਸ. ਭਗਵੰਤ ਸਿੰਘ ਸਿਆਲਕਾ, ਸ. ਅਵਤਾਰ ਸਿੰਘ ਰਿਆ, ਬੀਬੀ ਗੁਰਿੰਦਰ ਕੌਰ, ਬੀਬੀ ਗੁਰਪ੍ਰੀਤ ਕੌਰ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ ਆਦਿ ਸ਼ਾਮਲ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













