Thursday, April 16, 2026
spot_img
spot_img

ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ: ਲਾਲ ਚੰਦ ਕਟਾਰੂਚੱਕ

Date:

spot_img

Chandigarh News:ਝੋਨੇ ਦੇ ਆਗਾਮੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ, ਹੜ੍ਹ ਪ੍ਰਭਾਵਿਤ ਖੇਤਰਾਂ ਅਧੀਨ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਸਹੂਲਤਾਂ ਨੂੰ ਯਕੀਨੀ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।ਅੱਜ ਇੱਥੇ ਅਨਾਜ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਅਤੇ ਡੀ.ਐਫ.ਐਸ.ਸੀਜ਼ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਮੰਤਰੀ ਨੂੰ ਦੱਸਿਆ ਗਿਆ ਕਿ 190 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਜਦੋਂ ਕਿ ਭਾਰਤ ਸਰਕਾਰ ਦੇ ਖੁਰਾਕ ਉਤਪਾਦਨ ਅਤੇ ਵੰਡ ਮੰਤਰਾਲੇ ਵੱਲੋਂ 173.13 ਐਲ.ਐਮ.ਟੀ. ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ।ਸੂਬੇ ਵਿੱਚ ਚੌਲ ਮਿੱਲਾਂ ਦੀ ਗਿਣਤੀ 5049 ਹੈ ਜਦੋਂ ਕਿ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2389 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਬਲਜਿੰਦਰ ਢਿੱਲੋਂ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਇਸ ਤੋਂ ਇਲਾਵਾ, ਚੌਲਾਂ ਦੇ ਭੰਡਾਰਨ ਲਈ ਲੋੜੀਂਦੀ ਥਾਂ ਯਕੀਨੀ ਬਣਾਉਣ ਸਬੰਧੀ ਆਪਣੇ ਸਖ਼ਤ ਯਤਨਾਂ ਦੇ ਹਿੱਸੇ ਵਜੋਂ, ਸੂਬਾ ਸਰਕਾਰ ਵੱਲੋਂ ਅਗਲੇ 3 ਮਹੀਨਿਆਂ ਲਈ ਪ੍ਰਤੀ ਮਹੀਨਾ ਘੱਟੋ-ਘੱਟ 10 ਐਲ.ਐਮ.ਟੀ. ਕਣਕ ਦੀ ਚੁਕਾਈ ਲਈ ਨਿਯਮਿਤ ਤੌਰ ‘ਤੇ ਐਫ.ਸੀ.ਆਈ./ਭਾਰਤ ਸਰਕਾਰ ਕੋਲ ਮੁੱਦਾ ਉਠਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ 8 ਸਤੰਬਰ, 2025 ਨੂੰ ਕਸਟਮ ਮਿਲਿੰਗ ਨੀਤੀ 2025-26 ਨੂੰ ਨੋਟੀਫਾਈ ਕੀਤਾ ਗਿਆ ਹੈ ਅਤੇ ਚੌਲ ਮਿੱਲਾਂ ਦੀ ਅਲਾਟਮੈਂਟ ਤੇ ਚੌਲ ਮਿੱਲਾਂ ਨੂੰ ਮੰਡੀਆਂ ਨਾਲ ਜੋੜਨ ਦੀ ਪ੍ਰਕਿਰਿਆ ਜਾਰੀ ਹੈ।ਕੈਬਨਿਟ ਮੰਤਰੀ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਇਸ ਸੀਜ਼ਨ ਵਿੱਚ ਝੋਨੇ ਦੀ ਖਰੀਦ ਲਈ 1823 ਰੈਗੂਲਰ ਖਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਮੁੱਖ ਮੰਤਰੀ ਦਾ ਦਾਅਵਾ ; 45 ਦਿਨਾ ਵਿੱਚ ਹੜ੍ਹ ਪੀੜਤਾਂ ਨੂੰ ਮਿਲੇਗਾ ਮੁਆਵਜ਼ਾ

ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ 49,987 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ (ਸੀ.ਸੀ.ਐਲ.) ਦੀ ਜ਼ਰੂਰਤ ਹੈ। ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਸਤੰਬਰ 2025 ਲਈ 15,018 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਹੈ ਅਤੇ ਬਕਾਇਆ ਸੀਮਾ ਸਤੰਬਰ ਦੇ ਆਖਰੀ ਹਫ਼ਤੇ ਵਿੱਚ ਪ੍ਰਦਾਨ ਕੀਤੀ ਜਾਵੇਗੀ।ਇਸ ਤੋਂ ਇਲਾਵਾ, ਮੁਫ਼ਤ ਰਾਸ਼ਨ ਯੋਜਨਾ ਦੇ 1.30 ਕਰੋੜ ਲਾਭਪਾਤਰੀਆਂ ਦੀ ਈ-ਕੇਵਾਈਸੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਬਾਰਦਾਨੇ ਦੇ ਸਬੰਧ ਵਿੱਚ, ਪੰਜਾਬ ਨੂੰ 4.21 ਲੱਖ ਗੱਠਾਂ ਪ੍ਰਾਪਤ ਹੋਈਆਂ ਹਨ ਜਦੋਂ ਕਿ 39000 ਗੱਠਾਂ ਕੋਲਕਾਤਾ ਤੋਂ ਆ ਰਹੀਆਂ ਹਨ। ਇਸ ਤੋਂ ਇਲਾਵਾ, ਪਿਛਲੇ ਸੀਜ਼ਨਾਂ ਦੀਆਂ 60000 ਬਾਰਦਾਨੇ ਦੀਆਂ ਗੱਠਾਂ ਵੀ ਉਪਲਬਧ ਹਨ। ਇਸ ਤੋਂ ਇਲਾਵਾ, 47500 ਤਰਪਾਲਾਂ ਦੀ ਸਪਲਾਈ ਵੀ ਪ੍ਰਗਤੀ ਅਧੀਨ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਸਕੱਤਰ ਪਨਗ੍ਰੇਨ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੇਵੀਰ ਸਿੰਘ ਸਰਾਓ ਅਤੇ ਜੀ.ਐਮ. (ਵਿੱਤ) ਸਰਵੇਸ਼ ਸ਼ਰਮਾ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

SBS Nagar News:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ....