Chandigarh News:ਪਿਛਲੇ ਦਿਨਾਂ ਦੌਰਾਨ ਪੰਜਾਬ ਵਿਚ ਆਏ ਭਾਰੀ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਦੇ ਨਾਲ-ਨਾਲ ਹੁਣ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਵਿਚ ਆਪਣੇ ਖਰਚੇ ‘ਤੇ ਸਾਫ਼-ਸਫ਼ਾਈ ਮੁਹਿੰਮ ਚਲਾਏਗੀ। ਇਹ ਦਾਅਵਾ ਸ਼ਨੀਵਾਰ ਨੂੰ ਆਪਣੀ ਰਿਹਾਇਸ਼ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਇੱਕ ਪ੍ਰੈਸ ਕਾਨਫਰੰਸ ਵਿਚ ਕੀਤਾ ਗਿਆ। ਉਨ੍ਹਾਂ ਦਸਿਆ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਹੜ੍ਹ ਪ੍ਰਭਾਵਿਤ 2300 ਦੇ ਕਰੀਬ ਪਿੰਡਾਂ ਤੇ ਵਾਰਡਾਂ ਵਿਚ ਸਰਕਾਰ ਵੱਲੋਂ ਜੇਸੀਬੀ ਤੇ ਟਰੈਕਟਰ-ਟਰਾਲੀ ਸਹਿਤ ਲੇਬਰ ਭੇਜੇ ਜਾਵੇਗੀ।
ਇਸਦੇ ਲਈ ਸਾਰੇ ਪ੍ਰਬੰਧ ਕੀਤੇ ਜਾ ਚੁੱਕੇ ਹਨ ਤੇ ਇਸ ਮੁਹਿੰਮ ਤਹਿਤ ਪਿੰਡਾਂ ਵਿਚ ਆਇਆ ਮਲਬਾ, ਟੁੱਟੇ ਦਰੱਖਤ,ਮਰੇ ਹੋਏ ਜਾਨਵਾਰ ਆਦਿ ਨੂੰ ਚੁੱਕਿਆ ਜਾਵੇਗਾ ਤੇ ਉਸਤੋਂ ਬਾਅਦ ਇੱਥੇ ਫ਼ਾਗਿੰਗ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਦਸਿਆ ਕਿ ਇਸ ਕੰਮ ਲਈ ਸਰਕਾਰ ਵੱਲੋਂ 100 ਕਰੋੜ ਦਾ ਬਜ਼ਟ ਰੱਖਿਆ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮੁਹਿੰਮ ਨੂੰ ਹਰ ਹਾਲਾਤ ਵਿਚ 25 ਸਤੰਬਰ ਤੱਕ ਪੂਰਾ ਕਰ ਲਿਆ ਜਾਵੇਗਾ। ਇਸੇ ਤਰ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਸਾਰੀਆਂ ਸਾਂਝੀਆਂ ਥਾਵਾਂ, ਜਿਵੇਂ ਸਕੂਲ, ਧਰਮਸਾਲਾ, ਆਂਗਣਵਾੜੀ ਕੇਂਦਰ ਆਦਿ ਨੂੰ ਵੀ 15 ਅਕਤੂਬਰ ਤੱਕ ਪਹਿਲੀ ਹਾਲਾਤ ਵਿਚ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ Punjab Flood News: ਹੜ੍ਹ ਰਾਹਤ ਯਤਨਾਂ ਵਜੋਂ ਪੰਜਾਬ ਸਰਕਾਰ ਵੱਲੋਂ ਡਾਕਟਰੀ ਸਹਾਇਤਾ ਅਤੇ ਬੁਨਿਆਦੀ ਢਾਂਚੇ ਦੀ ਬਹਾਲੀ ‘ਤੇ ਜੋਰ
ਜਦਕਿ ਛੱਪੜਾਂ ਦੀ ਸਫ਼ਾਈ ਮੁਹਿੰਮ ਵੀ ਜਾਰੀ ਹੈ। ਇੰਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਸਬੰਧੀ ਗੱਲ ਕਰਦਿਆਂ ਮੁੱਖ ਮੰਤਰੀ ਸ: ਮਾਨ ਨੇ ਕਿਹਾ ਕਿ ਹੜ੍ਹਾਂ ਦੇ ਖਾਤਮੇ ਤੋਂ ਬਾਅਦ ਹੁਣ ਬੀਮਾਰੀਆਂ ਫੈਲਣ ਦਾ ਡਰ ਹੈ, ਜਿਸਦੇ ਚੱਲਦੇ ਇੱਥੇ ਮੁਫ਼ਤ ਮੈਡੀਕਲ ਕੈਂਪ ਸ਼ੁਰੂ ਕੀਤੇ ਜਾ ਰਹੇ ਹਨ। ਇਸਤੋਂ ਇਲਾਵਾ ਪਸ਼ੂਆਂ ਦੀ ਬੀਮਾਰੀ ਰੋਕਣ ਲਈ ਵੈਟਰਨਰੀ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਝੋਨੇ ਦੀ ਖਰੀਦ ਸਬੰਧੀ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਸਾਰੀਆਂ ਮੰਡੀਆਂ ਨੁੰ 19 ਸਤੰਬਰ ਤੱਕ ਚਾਲੂ ਕਰ ਦਿੱਤਾ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













