Punjab News: ਪੰਜਾਬ ਵਿਚ ਪਿਛਲੇ ਦਿਨੀਂ ਅੱਧੀ ਦਰਜ਼ਨ ਤੋਂ ਵੱਧ ਹਜ਼ਾਰਾਂ ਪਿੰਡਾਂ ਵਿਚ ਆਏ ਭਿਆਨਕ ਹੜ੍ਹਾਂ ਦਾ ਕਹਿਰ ਬੇਸ਼ੱਕ ਹੁਣ ਘਟ ਗਿਆ ਹੈ ਪ੍ਰੰਤੂ ਹੜ੍ਹਾਂ ਤੋਂ ਬਾਅਦ ਬੀਮਾਰੀਆਂ ਕਹਿਰ ਵਰਤਾਉਣ ਲੱਗੀਆਂ ਹਨ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਲਗਾਤਾਰ ਪਿੰਡਾਂ ਤੇ ਪ੍ਰਭਾਵਿਤ ਵਾਰਡਾਂ ਵਿਚ ਸਿਹਤ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਮੁਫ਼ਤ ਚੈੱਕਅੱਪ ਤੋਂ ਇਲਾਵਾ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਸਿਹਤ ਵਿਭਾਗ ਵੱਲੋਂ ਪਿਛਲੇ ਤਿੰਨ ਦਿਨਾਂ 14,15,16 ਸਤੰਬਰ ਦੇ ਲਗਾਏ ਚੈੱਕਅੱਪ ਕੈਂਪਾਂ ਦੇ ਅੰਕੜੇ ਜਾਰੀ ਕੀਤੇ ਹਨ, ਜਿੰਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਹਮਣੇ ਰੱਖਿਆ ਹੈ।
ਇੰਨ੍ਹਾਂ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਬੁਖਾਰ ਅਤੇ ਚਮੜੀ ਦੇ ਮਰੀਜ਼ ਸਭ ਤੋਂ ਵੱਧ ਹਨ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਇੰਨ੍ਹਾਂ ਤਿੰਨ ਦਿਨਾਂ ਦੌਰਾਨ 2101 ਪਿੰਡਾਂ ਵਿਚ ਸਿਹਤ ਚੈੱਕਅੱਪ ਕੈਂਪ ਲਗਾਏ ਗਏ ਹਨ। ਜਿੰਨ੍ਹਾਂ ਵਿਚ 1 ਲੱਖ 42 ਹਜ਼ਾਰ 395 ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਜਾਂਚ ਦੌਰਾਨ ਸਾਹਮਣੇ ਆਇਆ ਕਿ 19,187 ਮਰੀਜ਼ ਬੁਖਾਰ ਤੋਂ ਪੀੜ੍ਹਤ ਸਨ, ਜਦਕਿ 4544 ਲੋਕਾਂ ਨੂੰ ਦਸਤ ਤੇ ਡਾਇਰੀਆ ਨੇ ਘੇਰਿਆ ਹੋਇਆ ਸੀ। ਇਸੇ ਤਰ੍ਹਾਂ 22,118 ਮਰੀਜ਼ਾਂ ਨੂੰ ਚਮੜ੍ਹੀ ਦਾ ਰੋਗ ਪਾਇਆ ਗਿਆ।
ਇਹ ਵੀ ਪੜ੍ਹੋ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਮੁੱਖ ਮੰਤਰੀ ਵੱਲੋਂ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ
ਇਸਤੋਂ ਇਲਾਵਾ 10,344 ਮਰੀਜ਼ਾਂ ਵਿਚ ਅੱਖਾਂ ਦੀ ਇਨਫ਼ੈਕਸਨ ਦੇਖਣ ਨੂੰ ਮਿਲੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਭਾਵਿਤ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਦੋਂ ਵੀ ਬੁਖ਼ਾਰ, ਚਮੜੀ ਜਾਂ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਦੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਏ ਗਏ ਮੈਡੀਕਲ ਰਾਹਤ ਕੈਂਪ ਵਿੱਚ ਪਹੁੰਚ ਕੇ ਆਪਣੀ ਜਾਂਚ ਕਰਵਾਓ, ਤਾਂ ਜੋ ਕਿਸੇ ਤਰ੍ਹਾਂ ਦੀ ਬਿਮਾਰੀ ਨਾ ਫੈਲ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲਗਾਤਾਰ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













