Thursday, April 16, 2026
spot_img
spot_img

ਬਠਿੰਡਾ ਪੁਲਿਸ ਵੱਲੋਂ ਨਜਾਇਜ਼ ਹਥਿਆਰਾਂ ਦੇ ਨਾਲ ਨਸ਼ਾ ਤਸਕਰੀ ਕਰਦੀ ਮਾਂ ਕਾਬੂ,ਪੁੱਤ ਫ਼ਰਾਰ

Date:

spot_img

Bathinda News: ਬਠਿੰਡਾ ਪੁਲਿਸ ਨੇ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਵੱਡੀ ਕਾਰਵਾਈ ਕਰਦਿਆਂ ਇੱਕ ਔਰਤ ਨੂੰ 130 ਗ੍ਰਾਂਮ ਹੈਰੋਇਨ ਅਤੇ 2 ਨਜਾਇਜ਼ ਪਿਸਤੌਲਾਂ ਸਹਿਤ ਗ੍ਰਿਫਤਾਰ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀਐਸਪੀ ਦਿਹਾਤੀ ਹਰਜੀਤ ਸਿੰਘ ਮਾਨ ਨੇ ਦਸਿਆ ਕਿ ਸੀਆਈਏ-2 ਦੇ ਥਾਣੇਦਾਰ ਹਰਮਨਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਕੀਤੀ ਇਸ ਕਾਰਵਾਈ ਦੌਰਾਨ ਗ੍ਰਿਫਤਾਰ ਕੀਤੀ ਔਰਤ ਦੀ ਪਹਿਚਾਣ ਪਰਮਜੀਤ ਕੌਰ ਪਤਨੀ ਗੋਰਾ ਸਿੰਘ ਵਾਸੀ ਪਿੰਡ ਬੰਗੀ ਨਿਹਾਲ ਸਿੰਘ ਹਾਲ ਆਬਾਦ ਪਿੰਡ ਭਗਵਾਨਗੜ੍ਹ ਉਰਫ ਭੁੱਖਿਆਵਾਲੀ ਜਿਲ੍ਹਾ ਬਠਿੰਡਾ ਵੱਜੋ ਹੋਈ ਹੈ।

ਇਹ ਵੀ ਪੜ੍ਹੋ Bathinda News; ਰਿਟਾਇਰ ਮਿਉਂਸਪਲ ਮੁਲਾਜ਼ਮਾਂ ਦੀ ਹੋਈ ਅਧਿਕਾਰੀਆਂ ਨਾਲ ਮੀਟਿੰਗ

ਜਦਕਿ ਉਸਦੇ ਨਾਲ ਉਸਦਾ ਪੁੱਤਰ ਰਣਜੀਤ ਸਿੰਘ ਉਰਫ ਸੱਪ ਵੀ ਮੌਜੂਦ ਸੀ,ਜੋਕਿ ਪੁਲਿਸ ਪਾਰਟੀ ਨੂੰ ਦੇਖ ਮੋਟਰਸਾਇਕਲ ਛੱਡ ਕ ਹਨੇਰੇ ਦਾ ਫਾਇਦਾ ਚੁੱਕਦੇ ਹੋਏ ਮੌਕਾ ਤੋਂ ਭੱਜ ਨਿਕਲਿਆ। ਜਿਸ ਦੀ ਪੁਲਿਸ ਟੀਮ ਵੱਲੋਂ ਭਾਲ ਕੀਤੀ ਜਾ ਰਹੀ ਹੈ।ਪੁਲਿਸ ਅਧਿਕਾਰੀਆਂ ਮੁਤਾਬਕ ਔਰਤ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਤੇ ਪੁਛਗਿਛ ਦੌਰਾਨ ਕਾਫ਼ੀ ਖੁਲਾਸੇ ਹੋਣ ਦੀ ਸੰਭਾਵਨਾ ਹੈ ਕਿ ਉਨ੍ਹਾਂ ਇਹ ਨਜਾਇਜ਼ ਹਥਿਆਰ ਕਿੱਥੋ ਲਿਆਂਦੇ ਸਨ ਅਤੇ ਹੈਰੋਇਨ ਦੀ ਸਪਲਾਈ ਕਿੱਥੋਂ ਲੈ ਕੇ ਆਉਂਦੇ ਸਨ ਤੇ ਅੱਗੇ ਕਿੱਥੇ ਦਿੰਦੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

SBS Nagar News:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ....