Thursday, April 16, 2026
spot_img
spot_img

ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਦੀ ਰਵਾਇਤ ਇਸ ਸਾਲ ਵੀ ਬਰਕਰਾਰ ਰੱਖਾਂਗੇ: ਮੁੱਖ ਮੰਤਰੀ

Date:

spot_img

👉ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਚੱਲ ਰਹੇ ਖ਼ਰੀਦ ਕਾਰਜਾਂ ਦੀ ਕੀਤੀ ਸਮੀਖਿਆ
Punjab News: ਪਿਛਲੇ ਤਿੰਨ ਸਾਲਾਂ ਦੌਰਾਨ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਦਾ ਦਾਅਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿਛਲੇ ਸਾਲਾਂ ਵਾਂਗ ਇਸ ਸਾਲ ਵੀ ਸੂਬਾ ਸਰਕਾਰ ਪੰਜਾਬ ਵਿੱਚ ਸੁਚਾਰੂ ਤੇ ਸਮਾਂਬੱਧ ਖ਼ਰੀਦ ਦਾ ਇਤਿਹਾਸ ਦੁਹਰਾਏਗੀ।ਇੱਥੇ ਅੱਜ ਮੀਟਿੰਗ ਦੌਰਾਨ ਸੂਬੇ ਵਿੱਚ ਚੱਲ ਰਹੇ ਖ਼ਰੀਦ ਕਾਰਜਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਝੋਨੇ ਦੀ ਸੁਚਾਰੂ ਤੇ ਫੌਰੀ ਖ਼ਰੀਦ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਹਰੇਕ ਹੰਭਲਾ ਮਾਰ ਰਹੀ ਹੈ, ਉੱਥੇ ਦੂਜੇ ਪਾਸੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ।ਉਨ੍ਹਾਂ ਸਪੱਸ਼ਟ ਤੌਰ ਉੱਤੇ ਆਖਿਆ ਕਿ ਸੂਬੇ ਦੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ।

ਇਹ ਵੀ ਪੜ੍ਹੋ ਪੰਜਾਬ ਦੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਲਗਭਗ 6 ਕਰੋੜ ਰੁਪਏ ਦੇ ਚੈੱਕ ਸੌਂਪੇ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਹੈ ਅਤੇ 175 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਪਹਿਲਾਂ ਹੀ ਵਿਆਪਕ ਪ੍ਰਬੰਧ ਕੀਤੇ ਗਏ ਹਨ।ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਕਿਸਾਨਾਂ ਦੀ ਮਿਹਨਤ ਨਾਲ ਪਾਲੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਕਿਸੇ ਕਿਸਾਨ ਨੂੰ ਦਿੱਕਤ ਦਾ ਸਾਹਮਣਾ ਕਰਨਾ ਪਿਆ ਤਾਂ ਸਬੰਧਤ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸੂਬਾਈ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੌਜੂਦਾ ਸੀਜ਼ਨ ਵਿੱਚ ਝੋਨੇ ਦੀ ਖ਼ਰੀਦ ਲਈ ਪੂਰੀ ਤਰ੍ਹਾਂ ਮੁਸਤੈਦ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਸਾਉਣੀ ਖ਼ਰੀਦ ਸੀਜ਼ਨ 2025-26 ਵਿੱਚ ਝੋਨੇ ਦੀ ਖ਼ਰੀਦ ਲਈ 1822 ਰੈਗੂਲਰ ਖ਼ਰੀਦ ਕੇਂਦਰ ਨੋਟੀਫਾਈ ਕੀਤੇ ਹਨ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੀਆਂ ਨੋਟੀਫਾਈਡ ਮੰਡੀਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਨੂੰ ਅਲਾਟ ਕੀਤੀਆਂ ਗਈਆਂ ਹਨ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਮੰਡੀਆਂ ਵਿੱਚ ਲਿਆਉਣ ਤਾਂ ਕਿ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਬੇਲੋੜੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ।ਝੋਨੇ ਦਾ ਦਾਣਾ-ਦਾਣਾ ਖ਼ਰੀਦਣ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਮੁੱਚੀ ਖ਼ਰੀਦ ਪ੍ਰਕਿਰਿਆ ਦੀ ਨਿੱਜੀ ਤੌਰ ਉੱਤੇ ਨਿਗਰਾਨੀ ਕਰਨਗੇ ਤਾਂ ਕਿ ਕਿਸਾਨਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਫ਼ਸਲ ਖ਼ਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸੁਚਾਰੂ ਬਣਾਉਣ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਮਾਨ ਦਾ ਵਾਅਦਾ! ਵਿਸ਼ੇਸ਼ ਗਿਰਦਾਵਰੀ ਨਾਲ ਮਿਲੇਗਾ ਹਰ ਕਿਸਾਨ ਨੂੰ ਨੁਕਸਾਨ ਦਾ ਮੁਆਵਜ਼ਾ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਪੱਧਰ ਉੱਤੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਮੁੱਖ ਮੰਤਰੀ ਨੇ ਸੂਬੇ ਭਰ ਦੀਆਂ ਮੰਡੀਆਂ ਵਿੱਚ ਸੁਚਾਰੂ ਤੇ ਨਿਰਵਿਘਨ ਖ਼ਰੀਦ ਅਤੇ ਖ਼ਰੀਦੇ ਝੋਨੇ ਦੀ ਚੁਕਾਈ ਤੇਜ਼ੀ ਨਾਲ ਯਕੀਨੀ ਬਣਾਉਣ ਦੀ ਲੋੜ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਝੋਨਾ ਬਿਨਾਂ ਕਿਸੇ ਦੇਰੀ ਦੇ ਖ਼ਰੀਦਿਆ ਅਤੇ ਚੁੱਕਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਦਿੱਤੇ ਬਗ਼ੈਰ ਨੇਪਰੇ ਚਾੜ੍ਹੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

SBS Nagar News:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ....