Punjab News: Punjab Govt; ਸੂਬੇ ਵਿਚ ਪਿਛਲੇ ਲੰਮੇ ਸਮੇਂ ਤੋਂ ਡਿਫ਼ਾਲਟਰ ਚੱਲ ਰਹੇ ਸ਼ੈਲਰ ਮਿੱਲ ਮਾਲਕਾਂ ਨੂੰ ਪੰਜਾਬ ਸਰਕਾਰ ਨੇ ਵੱਡੀ ਰਾਹਤ ਦਿੰਦਿਆਂ OTS ਸਕੀਮ ਲਿਆਂਦੀ ਹੈ। ਪੰਜਾਬ ਕੈਬਨਿਟ ਵੱਲੋਂ ਬੁੱਧਵਾਰ ਨੂੰ ਇਸ OTS ਸਕੀਮ ਨੂੰ ਮੰਨਜੂਰੀ ਦੇ ਦਿੱਤੀ ਹੈ, ਜਿਸਤੋਂ ਬਾਅਦ ਡਿਫ਼ਾਲਟਰ ਮਿੱਲ ਮਾਲਕਾਂ ਨੂੰ ਵੱਡੀ ਰਾਹਤ ਮਿਲਣ ਦੀ ਸੰਭਾਵਨਾ ਹੈ। ਇਸ ਨਵੀਂ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਸੂਬੇ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਸੂਬੇ ਵਿਚ ਮੌਜੂਦਾ ਸਮੇਂ 1688 ਸ਼ੈਲਰ ਡਿਫ਼ਾਲਟਰ ਚੱਲ ਰਹੇ ਹਨ।
ਇਹ ਵੀ ਪੜ੍ਹੋ ਸਾਬਕਾ ਮੰਤਰੀ ਦੀਆਂ ਮੁਸ਼ਕਿਲਾਂ ਵਧੀਆਂ, AAP ਸਰਕਾਰ ਨੇ ਵਿਜੀਲੈਂਸ ਨੂੰ ਕੇਸ ਚਲਾਉਣ ਦੀ ਦਿੱਤੀ ਮੰਨਜੂਰੀ
ਸਰਕਾਰ ਵੱਲੋਂ ਲਿਆਂਦੀ ਨਵੀਂ ਵਨ ਟਾਇਮ ਸੈਟਲਮੈਂਟ (ਓ.ਟੀ.ਐਸ.) 2025 ਤਹਿਤ ਹੁਣ ਇੰਨ੍ਹਾਂ ਡਿਫ਼ਾਲਟਰ ਸ਼ੈਲਰ ਮਾਲਕਾਂ ਨੂੰ ਸਿਰਫ਼ ਅਸਲੀ ਬਕਾਇਆ ਉੱਪਰ 50 ਫ਼ੀਸਦੀ ਵਾਧੂ ਰਾਸ਼ੀ ਤਿੰਨ ਕਿਸ਼ਤਾਂ ਵਿਚ ਜਮ੍ਹਾਂ ਕਰਵਾਉਣੀ ਹੋਵੇਗੀ ਤੇ ਇਸ ਸਕੀਮ ਤਹਿਤ ਸਰਕਾਰ ਇੰਨ੍ਹਾਂ ਸ਼ੈਲਰ ਮਾਲਕਾਂ ਨੂੰ ਲਗਾਈ ਪੈਨਲਟੀ ਤੇ ਪੂਰਾ ਵਿਆਜ਼ ਮੁਆਫ਼ ਕਰ ਦੇਵੇਗੀ। ਇਸਤੋਂ ਬਾਅਦ ਉਹ ਆਪਣੇ ਸ਼ੈਲਰਾਂ ਨੂੰ ਮੁੜ ਚਲਾ ਸਕਦੇ ਸਨ। ਜਿਕਰਯੋਗ ਹੈ ਕਿ ਹਰੇਕ ਮਿੱਲ ਮਾਲਕ ਨੂੰ ਮਿਲਿੰਗ ਦਾ ਸਮਾਂ ਪੂਰਾ ਹੋਣ ਮਗਰੋਂ ਹਰੇਕ ਸੂਬਾਈ ਖ਼ਰੀਦ ਏਜੰਸੀ ਨਾਲ ਆਪਣਾ ਖ਼ਾਤਾ ਕਲੀਅਰ ਕਰਨਾ ਹੁੰਦਾ ਹੈ ਤਾਂ ਕਿ ਉਸ ਮਿੱਲ ਮਾਲਕ ਨੂੰ ਅਗਲੇ ਸਾਲ ਲਈ ਕਸਟਮ ਮਿਲਿੰਗ ਲਈ ਝੋਨੇ ਦੀ ਅਲਾਟਮੈਂਟ ਵਾਸਤੇ ਵਿਚਾਰਿਆ ਜਾ ਸਕੇ।
ਇਹ ਵੀ ਪੜ੍ਹੋ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੀਆਂ ਮੰਡੀਆਂ ਵਿੱਚੋਂ ਕਾਟਨ ਕਾਰਪੋਰੇਸ਼ਨ ਦੀ ਗ਼ੈਰ-ਮੌਜੂਦਗੀ ‘ਤੇ ਸਵਾਲ ਚੁੱਕੇ
ਕਈ ਮਿੱਲ ਮਾਲਕਾਂ ਨੇ ਆਪਣਾ ਬਕਾਏ ਜਮ੍ਹਾਂ ਨਹੀਂ ਕਰਵਾਏ, ਜਿਸ ਕਾਰਨ ਇਨ੍ਹਾਂ ਮਿੱਲ ਮਾਲਕਾਂ ਨੂੰ ਡਿਫਾਲਟਰ ਐਲਾਨ ਦਿੱਤਾ ਗਿਆ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਅੰਕੜਿਆਂ ਮੁਤਾਬਕ ਸਰਕਾਰ ਵੱਲੋਂ ਇੰਨ੍ਹਾਂ ਡਿਫ਼ਾਲਟਰ ਸ਼ੈਲਰ ਮਾਲਕਾਂ ਵਿਚੋਂ 1104 ਦੇ ਵਿਰੁਧ ਪਰਚੇ ਵੀ ਦਰਜ਼ ਕਰਵਾਏ ਜਾ ਚੁੱਕੇ ਹਨ। ਜਿਸਦੇ ਚੱਲਦੇ ਇਹ ਨਵੀਂ ਓ.ਟੀ.ਐਸ. ਸਕੀਮ ਸਾਰੀਆਂ ਏਜੰਸੀਆਂ ਦੇ ਕੇਸਾਂ ਨੂੰ ਘੱਟ ਤੋਂ ਘੱਟ ਕਰਨ ਅਤੇ ਇਸ ਨੀਤੀ ਅਧੀਨ ਕੇਸਾਂ ਦਾ ਨਿਬੇੜਾ ਕਰਨ ਲਈ ਲਿਆਂਦੀ ਗਈ ਹੈ ਤਾਂ ਕਿ ਅਜਿਹੀਆਂ ‘ਬਿਮਾਰ’ ਚੌਲ ਮਿੱਲਾਂ ਨੂੰ ਮੁੜ ਕਾਰਜਸ਼ੀਲ ਕਰ ਕੇ ਸੂਬੇ ਵਿੱਚ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਹੋ ਸਕਣ। ਇਸ ਨਾਲ ਸਾਉਣੀ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚੋਂ ਝੋਨੇ ਦੀ ਚੁਕਾਈ ਤੇਜ਼ ਤੇ ਸੁਚਾਰੂ ਤਰੀਕੇ ਨਾਲ ਹੋਵੇਗੀ ਅਤੇ ਕਿਸਾਨਾਂ ਨੂੰ ਲਾਭ ਮਿਲੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





