Talwandi Sabo News: Guru Kashi University ਦੇ ਨੈਸ਼ਨਲ ਸਰਵਿਸ ਸਕੀਮ (ਐਨ.ਐਸ.ਐਸ) ਵਿਭਾਗ ਨੇ “ਰਾਸ਼ਟਰੀ ਐਨ.ਐਸ.ਐਸ. ਦਿਹਾੜਾ” ਵੱਖ-ਵੱਖ ਗਤੀਵਿਧੀਆਂ ਕਰਕੇ ਮਨਾਇਆ। ਇਸ ਮੌਕੇ ਦੂਜੇ ਸੱਤ ਰੋਜ਼ਾ ਕੈਂਪ ਦਾ ਉਦਘਾਟਨ ਪ੍ਰੋ.(ਡਾ.) ਰਾਮੇਸ਼ਵਰ ਸਿੰਘ ਵਾਈਸ ਚਾਂਸਲਰ ਨੇ ਕੀਤਾ। ਉਦਘਾਟਨ ਮੌਕੇ ਆਯੋਜਿਤ ਕੀਤੇ ਗਏ ਸਮਾਰੋਹ ਵਿੱਚ ਡਾ. ਵੀਨਾ ਗਰਗ ਨੇ ਮੁੱਖ ਮਹਿਮਾਨ ਡਾ. ਜਾਵੇਦ ਅਹਿਮਦ ਡੀਨ ਅਕਾਦਮਿਕ ਤੇ ਦੇਸ ਰਾਜ ਕੰਬੋਜ਼ ਡਾਇਰੈਕਟਰ ਵਿਦਿਆਰਥੀ ਭਲਾਈ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਵਾਈਸ ਚਾਂਸਲਰ ਡਾ. ਸਿੰਘ ਨੇ ਵੰਲਟੀਅਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਆਪਣੇ ਅਧਿਕਾਰਾਂ ਤੋਂ ਪਹਿਲਾਂ ਆਪਣੇ ਕਰਤੱਵਾਂ ਨੂੰ ਤਰਜੀਹ ਦੇਣੀ ਪਵੇਗੀ।
ਇਹ ਵੀ ਪੜ੍ਹੋ Mohali ‘ਚ ਤੜਕਸਾਰ ਜਿੰਮ ਮਾਲਕ ‘ਤੇ ਚੱਲੀਆਂ ਗੋ+ਲੀਆਂ, ਹੋਇਆ ਗੰਭੀਰ ਜਖ਼+ਮੀ
ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਿੱਘਰ ਸਮਾਜ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਤੇ ਵਲੰਟੀਅਰਾਂ ਨੂੰ ਆਪਣੀਆਂ ਸਮਾਜਿਕ ਤੇ ਨੈਤਿਕ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਕਿਹਾ।ਮੁੱਖ ਮਹਿਮਾਨ ਡਾ. ਗਰਗ ਨੇ ਐਨ.ਐਸ.ਐਸ. ਵਲੰਟੀਅਰਾਂ ਵੱਲੋਂ ਸੰਕਟ ਦੀ ਘੜੀ ਵਿੱਚ ਕੀਤੇ ਗਏ ਕਾਰਜਾਂ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਉਨ੍ਹਾਂ ਕਰੋਨਾ ਕਾਲ, ਕਾਰਗਿਲ ਲੜਾਈ ਅਤੇ ਹੜ੍ਹਾਂ ਦੇ ਮੁਸ਼ਕਿਲ ਸਮੇਂ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜ ਵਿੱਚ ਆ ਰਹੀਆਂ ਬੁਰਾਈਆਂ ਅਤੇ ਕੁਰੀਤੀਆਂ ਨੂੰ ਖ਼ਤਮ ਕਰਨ ਲਈ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।ਯੂਨੀਵਰਸਿਟੀ ਐਨ.ਐਸ.ਐਸ. ਕੁਆਰਡੀਨੇਟਰ ਨਰਿੰਦਰ ਕੌਰ ਨੇ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਵਿੱਚ ਲਗਭਗ 200 ਵਲੰਟੀਅਰ ਹਿੱਸਾ ਲੈ ਰਹੇ ਹਨ ਜੋ ਸੱਤ ਦਿਨਾਂ ਦੌਰਾਨ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਸਫ਼ਾਈ ਪ੍ਰਤੀ ਜਾਗਰੂਕਤਾ, ਸਾਖਰਤਾ ਲਈ ਪ੍ਰੇਰਣਾ, ਹਰਿਆ ਭਰਿਆ ਤੇ ਸਾਫ਼ ਸੁਥਰਾ ਵਾਤਾਵਰਨ ਬਾਰੇ ਜਾਣਕਾਰੀ ਅਤੇ ਨਸ਼ਿਆਂ ਵਿਰੁੱਧ ਆਪਣਾ ਅਭਿਆਨ ਚਲਾਉਣਗੇ।
ਇਹ ਵੀ ਪੜ੍ਹੋ ਸਿੱਖ ਦਾਦੀ ਹਰਜੀਤ ਕੌਰ ਨੂੰ Trump Govt ਨੇ ਕੀਤਾ Deport, 30 ਸਾਲਾਂ ਤੋਂ ਰਹਿ ਰਹੀ ਅਮਰੀਕਾ
ਵਲੰਟੀਅਰਾਂ ਵੱਲੋਂ ਵੱਖ-ਵੱਖ ਪ੍ਰਦੇਸ਼ਾਂ ਦੇ ਵਿਦਿਆਰਥੀਆਂ ਵੱਲੋਂ ਅਨੇਕਤਾ ਵਿੱਚ ਏਕਤਾ ਦੀ ਮਿਸਾਲ ਦਰਸਾਉਂਦਾ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਵਿੱਚ ਰਹਿਣ ਅਤੇ ਸਮਾਜ ਸੇਵਾ ਲਈ ਪ੍ਰੇਰਣਾਦਾਈ ਵਿਆਖਿਆਂਤ ਦਿੱਤੇ ਗਏ। ਵਲੰਟੀਅਰਾਂ ਵੱਲੋਂ ਪਿੰਡ ਜਗਾ ਰਾਮ ਤੀਰਥ ਦੇ ਗੁਰੂ ਘਰ ਵਿੱਚ ਸਾਫ ਸਫਾਈ ਦੀ ਸੇਵਾ ਨਿਭਾਈ ਗਈ। ਸੱਤ ਦਿਨ ਚੱਲਣ ਵਾਲੇ ਇਸ ਕੈਂਪ ਵਿੱਚ ਵੱਖ-ਵੱਖ ਫੈਕਲਟੀਆਂ ਦੇ ਐਨ.ਐਸ.ਐਸ. ਕੁਆਰਡੀਨੇਟਰਾਂ ਵੱਲੋਂ ਕੀਤਾ ਗਿਆ ਪ੍ਰਬੰਧ, ਵਲੰਟੀਅਰਾਂ ਦਾ ਅਨੁਸ਼ਾਸਨ, ਸਾਫ਼ ਸਫਾਈ ਅਤੇ ਆਪਸੀ ਸਹਿਯੋਗ ਕਾਬਿਲ-ਏ-ਤਾਰੀਫ਼ ਰਿਹਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





