Bathinda News:ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਗਠਿਤ ਜ਼ਿਲ੍ਹਾ ਵਿਜੀਲੈਂਸ ਮੋਨੀਟਰਿੰਗ ਕਮੇਟੀ ਦੀ ਸਾਲ 2025-26 ਤਹਿਤ ਦੂਜੀ ਤਿਮਾਹੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਰਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਵਿਧਾਇਕ ਬਠਿੰਡਾ (ਦਿਹਾਤੀ) ਸ਼੍ਰੀ ਅਮਿਤ ਰਤਨ ਕੋਟਫੱਤਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।ਮੀਟਿੰਗ ਦੌਰਾਨ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਦਰਜ ਹੋਏ ਵੱਖ-ਵੱਖ ਅਦਾਲਤਾਂ ਵਿੱਚ ਅਤੇ ਐੱਸ.ਐੱਸ.ਪੀ. ਦਫਤਰ ਵਿਖੇ ਚੱਲ ਰਹੇ ਕੇਸ਼ਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।
ਇਹ ਵੀ ਪੜ੍ਹੋ ਉਮੀਦ ਦੇ ਬੀਜ: ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਦੇਵੇਗੀ 2 ਲੱਖ ਕੁਇੰਟਲ ਕਣਕ ਦਾ ਬੀਜ
ਇਸ ਦੌਰਾਨ ਉਨ੍ਹਾਂ ਐੱਸ.ਐੱਸ.ਪੀ. ਦਫਤਰ ਵਿਖੇ ਚੱਲ ਰਹੇ ਜੇਰੇ ਤਫਤੀਸ਼ ਕੇਸਾਂ ਦੀ ਸਮੀਖਿਆ ਕਰਨ ਉਪਰੰਤ ਆਦੇਸ਼ ਦਿੱਤੇ ਗਏ ਕਿ ਲੰਬੇ ਸਮੇਂ ਤੋਂ ਚੱਲ ਰਹੇ ਕੇਸਾਂ ਦਾ ਨਿਪਟਾਰਾ ਜਲਦ ਤੋਂ ਜਲਦ ਕਰਨਾ ਯਕੀਨੀ ਬਣਾਇਆ ਜਾਵੇ।ਮੀਟਿੰਗ ਦੌਰਾਨ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਸ. ਬਰਿੰਦਰ ਸਿੰਘ ਵੱਲੋਂ ਦੱਸਿਆ ਗਿਆ ਕਿ ਕੇਸਾਂ ਦੇ ਜਲਦ ਨਿਪਟਾਰੇ ਲਈ ਮੁੱਖ ਦਫਤਰ ਪਾਸੋਂ ਫੰਡਜ਼ ਦੀ ਮੰਗ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ Punjab ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ
ਇਸ ਮੌਕੇ ਮੈਡਮ ਹਰਸ਼ਿਤ ਸ਼ਰਮਾ ਆਈ.ਏ.ਐਸ (ਅੰਡਰ ਟ੍ਰੇਨਿੰਗ), ਸਹਾਇਕ ਕਮਿਸ਼ਨਰ (ਜ)ਗਗਨਦੀਪ ਸਿੰਘ, ਮੁੱਖ ਮੰਤਰੀ ਖੇਤਰੀ ਅਫ਼ਸਰ ਰਮਨਦੀਪ ਸਿੰਘ, ਵਿਧਾਇਕ ਬਠਿੰਡਾ (ਸ਼ਹਿਰੀ) ਦੇ ਨੁਮਾਇੰਦੇ ਸ਼੍ਰੀ ਜਗਦੀਸ਼ ਸਿੰਘ ਬੜੈਂਚ,ਖੇਤਰੀ ਪ੍ਰੋਜੈਕਟ ਡਾਇਰੈਕਟਰ ਮਗਸੀਪਾ ਖੇਤਰੀ ਕੇਂਦਰ ਬਠਿੰਡਾ ਓਮ ਪ੍ਰਕਾਸ਼, ਜ਼ਿਲ੍ਹਾ ਅਟਾਰਨੀ ਬਠਿੰਡਾ ਦਲਜੀਤ ਸ਼ਰਮਾ,ਡੀ.ਐਸ.ਪੀ.(ਸਪੈਸ਼ਲ ਕਰਾਈਮ) ਕਰਮਜੀਤ ਸਿੰਘ,ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਅਸ਼ੋਕ ਕੁਮਾਰ,ਜਸਵੀਰ ਸਿੰਘ ਪ੍ਰਿੰਸੀਪਲ,ਨਰਿੰਦਰ ਸਿੰਘ ਬਸੀ,ਦਿਲਬਾਗ ਸਿੰਘ ਅਤੇ ਸ਼੍ਰੀਮਤੀ ਰੈਨੂੰ ਬਾਲਾ ਆਦਿ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





