Bathinda News: ਆਪਣੇ ਵਿਵਾਦਤ ਬੋਲਾਂ ਨੂੰ ਲੈ ਕੇ ਅਕਸਰ ਹੀ ਚਰਚਾ ਵਿਚ ਰਹਿਣ ਵਾਲੀ ਉੱਘੀ ਫ਼ਿਲਮੀ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਦੀ ਐਮ.ਪੀ ਕੰਗਨਾ ਰਣੌਤ(BJP MP kangana ranaut) ਨੂੰ ਬਠਿੰਡਾ ਦੀ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਤੋਂ ਕੋਈ ਰਾਹਤ ਨਾ ਮਿਲਣ ਤੋਂ ਬਾਅਦ ਬਠਿੰਡਾ ਦੀ ਅਦਾਲਤ ਵਿਚ ਮਾਣਹਾਣੀ ਦੇ ਕੇਸ ਦਾ ਸਾਹਮਣਾ ਕਰ ਰਹੀ ਕੰਗਨਾ ਸੋਮਵਾਰ ਨੂੰ ਮੁੜ ਅਦਾਲਤ ਵਿਚ ਨਿੱਜੀ ਤੌਰ ‘ਤੇ ਪੇਸ਼ ਨਹੀਂ ਹੋਈ। ਇਸਦੇ ਨਾਲ ਹੀ ਉਸਨੇ ਅਗਲੀ ਪੇਸ਼ੀ ਲਈ ਵੀ ਵੀਡੀਓ ਕਾਨਫਰੰਸ ਰਾਹੀਂ ਹਾਜ਼ਰ ਹੋਣ ਦੀ ਇਜ਼ਾਜਤ ਮੰਗੀ, ਜਿਸਨੂੰ ਅਦਾਲਤ ਨੇ ਨਾ ਮੰਨਜੂਰ ਕਰ ਦਿੱਤਾ।
ਇਹ ਵੀ ਪੜ੍ਹੋ Big Breaking & Exclusive; ਬਠਿੰਡਾ ਜੇਲ੍ਹ ‘ਚੋਂ ਦਿਨ-ਦਿਹਾੜੇ ਹਵਾਲਾਤੀ ਹੋਇਆ ਫ਼ਰਾਰ….
ਕੰਗਨਾ ਵਿਰੁਧ ਮਾਣਹਾਣੀ ਦਾ ਕੇਸ ਦਾਈਰ ਕਰਨ ਵਾਲੀ ਕਿਸਾਨ ਬੀਬੀ ਮਹਿੰਦਰ ਕੌਰ ਦੇ ਵਕੀਲ ਰਘਵੀਰ ਸਿੰਘ ਬਹਿਣੀਵਾਲ ਨੇ ਸੰਪਰਕ ਕਰਨ ‘ਤੇ ਦਸਿਆ ਕਿ ਦੂਜੀ ਧਿਰ ਵੱਲੋਂ ਨਿੱਜੀ ਹਾਜ਼ਰੀ ਤੋਂ ਛੋਟ ਮੰਗੀ ਸੀ ਪ੍ਰੰਤੂ ਉਨ੍ਹਾਂ ਵੱਲੋਂ ਇਸਦਾ ਸਖ਼ਤ ਵਿਰੋਧ ਕੀਤਾ ਗਿਆ, ਕਿਉਂਕਿ ਸੀਆਰਪੀਸੀ ਵਿਚ ਇਸਦਾ ਕੋਈ ਪ੍ਰੋਵੀਜ਼ਨ ਨਹੀਂ। ਉਨ੍ਹਾਂ ਦਸਿਆ ਕਿ ਪਿਛਲੇ ਵਾਰ ਵੀ ਅਦਾਲਤ ਵੱਲੋਂ ਇਸ ਅਦਾਕਾਰਾ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਐਸਐਸਪੀ ਦੇ ਰਾਹੀਂ ਸੰਮਨ ਭੇਜੇ ਗਏ ਸਨ। ਜਿਸਤੋਂ ਬਾਅਦ ਹੁਣ ਕੰਗਨਾ ਨੂੰ 27 ਅਕਤੂਬਰ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣਾ ਪਵੇਗਾ।
ਇਹ ਵੀ ਪੜ੍ਹੋ ਮਹਿਲਾ ਉੱਤੇ ਹਮਲਾ ਕਰਨ ਵਾਲੇ ਹਮਲਾਵਰ ਨੂੰ ਮੁਕਤਸਰ ਪੁਲਿਸ ਨੇ 72 ਘੰਟਿਆਂ ਵਿੱਚ ਕੀਤਾ ਕਾਬੂ
ਜਿਕਰਯੋਗ ਹੈ ਕਿ ਸਾਲ 2021 ਵਿਚ ਦਿੱਲੀ ਵਿਖੇ ਹੋਏ ਕਿਸਾਨ ਅੰਦੋਲਨ ਦੌਰਾਨ ਇਸ ਵਿਚ ਹਿੱਸਾ ਲੈਣ ਵਾਲੀ ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆ ਦੀ ਬਜੁਰਗ ਔਰਤ ਬਾਰੇ ਮਹਿੰਦਰ ਕੌਰ ਬਾਰੇ ਵਿਵਾਦਤ ਟਵੀਟ ਕੀਤਾ,ਜਿਸ ਵਿਚ ਦਾਅਵਾ ਕੀਤਾ ਸੀਕਿ ਇਸ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਲਈ 100-100 ਰੁਪਏ ਲੈ ਰਹੀਆਂ ਹਨ। ਇਸਦੇ ਵਿਰੋਧ ਵਿਚ ਮਹਿੰਦਰ ਕੌਰ ਨੇ 4 ਜਨਵਰੀ, 2021 ਨੂੰ ਅਦਾਲਤ ਵਿੱਚ ਕੰਗਨਾ ਖਿਲਾਫ਼ ਮਾਣਹਾਣੀ ਦਾ ਕੇਸ ਦਾਇਰ ਕੀਤਾ। ਬਠਿੰਡਾ ਦੀ ਅਦਾਲਤ ਦੁਆਰਾ ਕੰਗਨਾ ਨੂੰ ਸੰਮਨ ਜਾਰੀ ਹੋਣ ਤੋਂ ਬਾਅਦ ਉਸਨੇ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਬਾਅਦ ਵਿਚ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ, ਜਿੱਥੇ ਉਸਨੂੰ ਵੀ ਕੋਈ ਰਾਹਤ ਨਹੀਂ ਮਿਲੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





