👉ਵੋਟ ਚੋਰੀ ਦੇ ਖੁਲਾਸਿਆਂ ਨਾਲ, ਭਾਜਪਾ ਬੇਨਕਾਬ ਹੋਈ: ਬਘੇਲ
👉ਲੋਕ ‘ਆਪ’ ਸਰਕਾਰ ਤੋਂ ਜਲਦੀ ਤੋਂ ਜਲਦੀ ਛੁਟਕਾਰਾ ਚਾਹੁੰਦੇ ਹਨ: ਵੜਿੰਗ
👉ਪੰਜਾਬੀਆਂ ਨੇ ਸਮਝ ਲਿਆ ਹੈ ਕਿ ਸਿਰਫ਼ ਕਾਂਗਰਸ ਹੀ ਉਨ੍ਹਾਂ ਦੇ ਹਿੱਤ ਵਿੱਚ ਹੈ: ਬਾਜਵਾ
Punjab News: ਕਾਂਗਰਸ ਨੇ ਅੱਜ ਦੇਸ਼ ਵਿਆਪੀ ਮੁਹਿੰਮ ਦੇ ਹਿੱਸੇ ਵਜੋਂ ‘ਵੋਟ ਚੋਰੀ’ ਵਿਰੁੱਧ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ 15 ਅਕਤੂਬਰ ਨੂੰ ਭਾਰਤੀ ਚੋਣ ਕਮਿਸ਼ਨ ਨੂੰ 5 ਕਰੋੜ ਦਸਤਖ਼ਤ ਜਮ੍ਹਾਂ ਕਰਵਾਏ ਜਾਣਗੇ। ਜਿਨ੍ਹਾਂ ਵਿੱਚੋਂ ਪੰਜਾਬ ਤੋਂ 15 ਲੱਖ ਦਸਤਖ਼ਤ ਜਮ੍ਹਾਂ ਕਰਵਾਏ ਜਾਣਗੇ।ਇਸ ਮੌਕੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਪਾਰਟੀ ਦੇ ਜਨਰਲ ਸਕੱਤਰ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਆਗੂਆਂ ਨੇ ਜੋਸ਼ੀ ਅਤੇ ਲਾਂਬਾ ਦਾ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਸ਼ਾਮਲ ਹੋਣ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ।
ਬਘੇਲ ਨੇ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਪੁਖਤਾ ਸਬੂਤਾਂ ਨਾਲ ਕੀਤੇ ਗਏ ਖੁਲਾਸਿਆਂ ਤੋਂ ਬਾਅਦ ਭਾਜਪਾ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ ਕਾਂਗਰਸ ਵੋਟ ਚੋਰੀ ਵਿਰੁੱਧ ਇੱਕ ਸੂਬਾ ਪੱਧਰੀ ‘ਯਾਤਰਾ’ ਦਾ ਆਯੋਜਨ ਕਰੇਗੀ, ਜਿਹੜੀ ਸਾਰੇ ਜ਼ਿਲ੍ਹਿਆਂ ਵਿੱਚੋਂ ਲੰਘਦਿਆਂ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰੇਗੀ।ਬਘੇਲ ਨੇ ਜ਼ਿਕਰ ਕੀਤਾ ਕਿ ਅੱਜ ਸੂਬਾ ਕਾਂਗਰਸ ਦੀ ਇੱਕ ਮੀਟਿੰਗ ਦੌਰਾਨ, ਪਾਰਟੀ ਨੇ ਭਾਜਪਾ ਆਗੂ ਵੱਲੋਂ ਗਾਂਧੀ ਨੂੰ ਧਮਕੀ ਦੇਣ ਤੇ ਸਖ਼ਤ ਨਿੰਦਾ ਕੀਤੀ ਹੈ ਅਤੇ ਉਨ੍ਹਾਂ ਲਈ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ।ਇਸ ਮੌਕੇ ਬੋਲਦਿਆਂ, ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਪਾਰਟੀ 10 ਅਕਤੂਬਰ ਤੱਕ ਪੰਜਾਬ ਤੋਂ ਵੋਟ ਚੋਰੀ ਵਿਰੁੱਧ ਘੱਟੋ-ਘੱਟ 15 ਲੱਖ ਦਸਤਖਤ ਕਰਵਾਏਗੀ।
ਇਹ ਵੀ ਪੜ੍ਹੋ ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ
ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਨਾ ਸਿਰਫ਼ ਹੋਰ ਸਿਆਸੀ ਪਾਰਟੀਆਂ ਦੇ ਆਗੂ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ, ਸਗੋਂ ਸਮਾਜਸੇਵੀ, ਬੁੱਧੀਜੀਵੀ ਅਤੇ ਵਿਚਾਰਕ ਆਗੂ ਵੀ ਕਾਂਗਰਸ ਵੱਲ ਬਹੁਤ ਉਮੀਦਾਂ ਨਾਲ ਦੇਖ ਰਹੇ ਹਨ।ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਸ੍ਰੀਮਤੀ ਰਜਿੰਦਰ ਕੌਰ ਭੱਠਲ, ਰਾਣਾ ਕੇ.ਪੀ.ਸਿੰਘ, ਡਾ. ਅਮਰ ਸਿੰਘ, ਵਿਜੇ ਇੰਦਰ ਸਿੰਗਲਾ, ਡਾ. ਧਰਮਵੀਰ ਗਾਂਧੀ, ਗੁਰਜੀਤ ਸਿੰਘ ਔਜਲਾ, ਸ਼ੇਰ ਸਿੰਘ ਘੁਬਾਇਆ, ਸੁਖਮਿੰਦਰ ਸਿੰਘ ਡੈਨੀ, ਵਿਕਰਮਜੀਤ ਸਿੰਘ ਚੌਧਰੀ, ਬਲਬੀਰ ਸਿੰਘ ਸਿੱਧੂ, ਸੁਖਬਿੰਦਰ ਸਿੰਘ ਸਰਕਾਰੀਆ, ਅਰੁਣਾ ਚੌਧਰੀ, ਰਜੀਆ ਸੁਲਤਾਨਾ ਸਣੇ ਸਾਰੇ ਸੰਗਠਨਾਂ ਦੇ ਮੁਖੀ, ਸਾਰੇ ਜ਼ਿਲ੍ਹਾ ਪ੍ਰਧਾਨ, ਸਾਰੇ ਹਲਕਾ ਕੋਆਰਡੀਨੇਟਰ ਅਤੇ ਹੋਰ ਆਗੂ ਵੀ ਸ਼ਾਮਿਲ ਹੋਏ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





