Bathinda News: ਸੱਭਿਆਚਾਰਕ ਮੰਤਰਾਲਾ ਭਾਰਤ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਅਤੇ ਮਿਊਂਸਪਲ ਕਾਰਪੋਰੇਸ਼ਨ ਬਠਿੰਡਾ ਦੇ ਸਹਿਯੋਗ ਨਾਲ ਚੱਲ ਰਹੇ 14ਵੇਂ ਨਾਟਿਅਮ ਨੈਸ਼ਨਲ ਥੀਏਟਰ ਫੈਸਟੀਵਲ ਦੇ ਛੇਵੇਂ ਦਿਨ ਨਾਟਕ ‘ਦ ਹਿਡਨ ਟਰੁੱਥ’ ਬਲਵੰਤ ਗਾਰਗੀ ਆਡੀਟੋਰੀਅਮ ਬਠਿੰਡਾ ਵਿਖੇ ਖੇਡਿਆ ਗਿਆ। ਅਖ਼ਤਰ ਅਲੀ ਵੱਲੋਂ ਲਿਖੇ ਇਸ ਨਾਟਕ ਨੂੰ ਰੰਗ ਆਧਾਰ ਨਾਟਯ ਸੰਸਥਾ ਕੁਰੂਕਸ਼ੇਤਰ ਦੀ ਟੀਮ ਨੇ ਅਮਰਦੀਪ ਜਾਂਗਰਾ ਦੇ ਨਿਰਦੇਸ਼ਨ ਹੇਠ ਪੇਸ਼ ਕੀਤਾ।ਸੁਕਰਾਤ ਦੀ ਫਿ਼ਲਾਸਫ਼ੀ ਦਰਸਾਉਂਦੇ ਇਸ ਨਾਟਕ ਦੌਰਾਨ ਆਡੀਟੋਰੀਅਮ ਨਿਰੰਤਰ ਤਾੜੀਆਂ ਨਾਲ਼ ਗੂੰਜਦਾ ਰਿਹਾ। ਧਰਮ ਅਤੇ ਰਾਜਨੀਤੀ ਵਰਗੇ ਗੰਭੀਰ ਵਿਸ਼ਿਆਂ ਨਾਲ਼ ਸੰਜੋਏ ਇਸ ਦੋ-ਪਾਤਰੀ ਨਾਟਕ ਨੂੰ ਅਦਾਕਾਰਾਂ ਨੇ ਆਪਣੀ ਬਾਕਮਾਲ ਅਦਾਕਾਰੀ ਨਾਲ਼ ਚਾਰ ਚੰਨ ਲਾ ਦਿੱਤੇ ।
ਇਹ ਵੀ ਪੜ੍ਹੋ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨ.ਡੀ.ਏ. ਦੀ ਲਿਖਤੀ ਪ੍ਰੀਖਿਆ ਕੀਤੀ ਪਾਸ
14ਵੇਂ ਨਾਟਿਅਮ ਨੈਸ਼ਨਲ ਥੀਏਟਰ ਫੈਸਟੀਵਲ ਦੇ ਛੇਵੇਂ ਦਿਨ ਸਤਿਕਾਰਿਤ ਮਹਿਮਾਨਾਂ ਵਜੋਂ ਸ. ਜਗਰੂਪ ਗਿੱਲ ਵਿਧਾਇਕ ਵਿਧਾਨ ਸਭਾ ਹਲਕਾ ਬਠਿੰਡਾ ਅਤੇ ਸ਼੍ਰੀ ਰਾਕੇਸ਼ ਕੁਮਾਰ ਪੁਰੀ ਚੇਅਰਮੈਨ ਜੰਗਲਾਤ ਵਿਭਾਗ ਪੰਜਾਬ ਸ਼ਾਮਿਲ ਹੋਏ। ਨਾਟਿਅਮ ਦੇ ਸਰਪ੍ਰਸਤ ਡਾ.ਕਸ਼ਿਸ਼ ਗੁਪਤਾ ਅਤੇ ਡਾ. ਪੂਜਾ ਗੁਪਤਾ ਸਾਂਝੇ ਤੌਰ ‘ਤੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਸਨਮਾਨ ਚਿੰਨ੍ਹ ਭੇਂਟ ਕੀਤੇ। ਇਸ ਮੌਕੇ ਬੋਲਦਿਆਂ ਵਿਧਾਇਕ ਸ. ਜਗਰੂਪ ਗਿੱਲ ਨੇ ਨਾਟਿਅਮ ਪੰਜਾਬ ਨੂੰ ਇਸ ਨਾਟ-ਉਤਸਵ ਲਈ ਵਧਾਈ ਦਿੰਦਿਆਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਨਾਟ ਕਲਾ ਨਾਲ ਜੋੜਨ ਦਾ ਸਿਹਰਾ ਡਾਇਰੈਕਟਰ ਕੀਰਤੀ ਕਿਰਪਾਲ, ਡਾ. ਕਸ਼ਿਸ਼ ਗੁਪਤਾ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਜਾਂਦਾ ਹੈ।
ਇਹ ਵੀ ਪੜ੍ਹੋ Amritsar Police ਵੱਲੋਂ ਪਾਕਿਸਤਾਨ ਨਾਲ ਜੁੜੇ ਹਥਿਆਰ ਤੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼
ਸ਼੍ਰੀ ਰਾਕੇਸ਼ ਕੁਮਾਰ ਪੁਰੀ ਨੇ ਕਿਹਾ ਵੱਖ-ਵੱਖ ਰੰਗਾਂ ਦੇ ਨਾਟਕਾਂ ਰਾਹੀਂ ਸਮਾਜ ਨੂੰ ਸੇਧ ਦੇਣ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ।ਅੰਤ ਵਿੱਚ ਨਾਟਿਅਮ ਡਾਇਰੈਕਟਰ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਸਮੂਹ ਮਹਿਮਾਨਾਂ ਅਤੇ ਦਰਸ਼ਕਾਂ ਦਾ ਧੰਨਵਾਦ ਕੀਤਾ ਅਤੇ 15 ਦਿਨਾਂ ਇਸ ਨਾਟ-ਉਤਸਵ ਵਿੱਚ ਸ਼ਹਿਰ ਵਾਸੀਆਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਲਈ ਅਪੀਲ ਕੀਤੀ ।ਨਾਟ-ਉਤਸਵ ਦੌਰਾਨ 7:00 ਤੋਂ 7:40 ਤੱਕ ਓਪਨ ਮਾਈਕ ਅਤੇ ਇਸ ਤੋਂ ਬਾਅਦ 7:40 ‘ਤੇ ਨਾਟਕ ਸ਼ੁਰੂ ਹੋਵੇਗਾ। ਇਸ ਥੀਏਟਰ ਫੈਸਟੀਵਲ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਆਈਆਂ ਨਾਟ-ਮੰਡਲੀਆਂ 15 ਨਾਟਕ ਪੇਸ਼ ਕਰਨਗੀਆਂ ਅਤੇ ਹਰ ਨਾਟਕ ਦਾ ਰੰਗ ਵੇਖਣਯੋਗ ਹੋਵੇਗਾ।
ਇਹ ਵੀ ਪੜ੍ਹੋ ਡਾ ਹਰਜਸਪਾਲ ਸ਼ਰਮਾ ਨੇ ਬਤੌਰ ਖੇਤੀਬਾੜੀ ਅਫ਼ਸਰ ਬਲਾਕ ਬਠਿੰਡਾ ਵਜੋਂ ਸੰਭਾਲਿਆ ਚਾਰਜ
ਮੰਚ ਸੰਚਾਲਕ ਦੀ ਭੂਮਿਕਾ ਡਾ. ਸੰਦੀਪ ਸਿੰਘ ਮੋਹਲਾਂ ਅਤੇ ਸ਼੍ਰੀ ਗੁਰਮੀਤ ਧੀਮਾਨ ਨੇ ਸਾਂਝੇ ਰੂਪ ‘ਚ ਨਿਭਾਈ ਨੇ।ਇਸ ਦੌਰਾਨ ਸ਼੍ਰੀ ਨੀਰਜ ਸਿੰਗਲਾ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸ਼੍ਰੀ ਮੁਕਤਸਰ ਸਾਹਿਬ, ਮਸ਼ਹੂਰ ਨਿਊਰੋਲੋਜਿਸਟ ਡਾ. ਰੌਨਿਲ ਕੌਸ਼ਲ, ਸ. ਮਨਜੋਤ ਸਿੰਘ ਨਾਇਬ ਤਹਿਸੀਲਦਾਰ, ਸ. ਪੁਖਰਾਜ ਸਿੰਘ ਸਬ-ਰਜਿਸਟਰਾਰ ਤਹਿਸੀਲ ਬਠਿੰਡਾ, ਨਾਟਿਅਮ ਦੇ ਪ੍ਰਧਾਨ ਰਿੰਪੀ ਕਾਲੜਾ, ਈਵੈਂਟ ਕੋਆਰਡੀਨੇਟਰ ਗੁਰਨੂਰ ਸਿੰਘ,ਆਰ. ਪੀ. ਸੀ. ਕਾਲਜ ਬਠਿੰਡਾ ਦੇ ਪ੍ਰਿੰਸੀਪਲ ਜਸਵਿੰਦਰ ਸਿੰਘ, ਪ੍ਰਿੰਸੀਪਲ ਡਾ. ਜਸਪਾਲ ਰੋਮਾਣਾ,ਸਮੂਹ ਅਦਾਕਾਰ ਨਾਟਿਅਮ ਗਰੁੱਪ ਤੋਂ ਇਲਾਵਾ ਸ਼ਹਿਰ ਦੀਆਂ ਪ੍ਰਮੁੱਖ ਸਾਹਿਤਕ ਹਸਤੀਆਂ ਵਿੱਚੋਂ ਜਸਪਾਲ ਮਾਨਖੇੜਾ,ਅਮਰਜੀਤ ਜੀਤ, ਲੱਛਮਣ ਮਲੂਕਾ ਅਤੇ ਹਰਦੀਪ ਤੱਗੜ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





