Tarn taran News: Aam Aadmi Party ਨੇ ਤਰਨਤਾਰਨ ਹਲਕੇ ਦੀ ਹੋਣ ਜਾ ਰਹੀ ਉੱਪ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਇਸਦਾ ਐਲਾਨ ਕੀਤਾ ਹੈ। ਉਨ੍ਹਾਂ ਦਸਿਆ ਕਿ ਇੱਥੇ ਹੋਣ ਜਾ ਰਹੀ ਊੱਪ ਚੋਣ ਲਈ ਹਰਮੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਬਣਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਸ: ਮਾਨ ਅੱਜ ਤਰਨਤਾਰਨ ਵਿਚ ਸੂਬੇ ਭਰ ਵਿਚ ਬਣਨ ਵਾਲੀਆਂ 19000 ਹਜ਼ਾਰ ਕਿਲੋਮੀਟਰ ਦੇ ਕਰੀਬ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਦਾ ਕਾਰਜ਼ ਸ਼ੁਰੂ ਕਰਨ ਆਏ ਸਨ। ਇਸ ਦੌਰਾਨ ਉਨ੍ਹਾਂ ਵੱਲੋਂ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਸ: ਸੰਧੂ ਨੂੰ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ। ਜਿਕਰਯੋਗ ਹੈ ਕਿ ਉਹ ਇਸ ਹਲਕੇ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਤੇ ਕੁੱਝ ਮਹੀਨੇ ਪਹਿਲਾਂ ਹੀ ਉਹ ਅਕਾਲੀ ਦਲ ਛੱਡ ਆਪ ਦੇ ਵਿਚ ਆਏ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


