Thursday, April 16, 2026
spot_img
spot_img

ਜੰਮੂ ਕਸ਼ਮੀਰ ਦੇ ਪਿੰਡ ਕੌਲਪੁਰ ’ਚ ਸਰੂਪਾਂ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

Date:

spot_img

👉ਭਾਰਤ ਸਰਕਾਰ ਕਾਨੂੰਨ ਵਿਚ ਸੋਧ ਕਰਕੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਾ ਕਰੇ ਪ੍ਰਬੰਧ- ਐਡਵੋਕੇਟ ਧਾਮੀ
Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ ਕਸ਼ਮੀਰ ਅੰਦਰ ਸਾਂਬਾ ਜ਼ਿਲ੍ਹੇ ਦੇ ਪਿੰਡ ਕੌਲਪੁਰ ’ਚ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀ ਵਿਰੁੱਧ ਕਰੜੀ ਕਾਰਵਾਈ ਕਰਨ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਇਹ ਬੇਹੱਦ ਦੁਖਦ ਮਾਮਲਾ ਹੈ, ਜਿਸ ਨੇ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਮੁੱਚਾ ਪੰਥ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮਨਾ ਰਿਹਾ ਹੈ, ਤਾਂ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਗਹਿਰੀ ਸਾਜ਼ਿਸ਼ ਦਾ ਹਿੱਸਾ ਲਗਦੀਆਂ ਹਨ।

ਇਹ ਵੀ ਪੜ੍ਹੋ  Punjab Police ‘ਚ ਵੱਡੀ ਰੱਦੋਬਦਲ; 133 IPS & PPS ਅਫ਼ਸਰਾਂ ਦੇ ਹੋਏ ਤਬਾਦਲੇ, ਦੋਖੋ ਲਿਸਟ

ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਇਸ ਸਾਜ਼ਿਸ਼ ਦਾ ਪਤਾ ਲਗਾਏ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮਿਥ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨਾ ਕੌਮ ਦੀਆਂ ਭਾਵਨਾਵਾਂ ’ਤੇ ਸਿੱਧਾ ਹਮਲਾ ਹੈ, ਜਿਸ ਨੂੰ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਅਜਿਹੀਆਂ ਘਟਨਾਵਾਂ ਸਰਕਾਰਾਂ ਦੀ ਢਿੱਲ ਅਤੇ ਅਜਿਹੇ ਪੰਥ ਵਿਰੋਧੀਆਂ ਖਿਲਾਫ਼ ਢਿੱਲੀ ਕਾਰਵਾਈ ਦਾ ਨਤੀਜਾ ਹੈ। ਕਿਉਂਕਿ ਜਦੋਂ ਵੀ ਅਜਿਹੀ ਮੰਦਭਾਗੀ ਹਰਕਤ ਸਾਹਮਣੇ ਆਉਂਦੀ ਹੈ ਤਾਂ ਦੋਸ਼ੀ ਸਹਿਜੇ ਹੀ ਬਚ ਨਿਕਲਦੇ ਹਨ। ਜੇਕਰ ਮਿਸਾਲੀ ਕਾਰਵਾਈ ਤੇ ਸਜ਼ਾ ਹੋਵੇ ਤਾਂ ਕੋਈ ਵੀ ਅਜਿਹੀ ਹਰਕਤ ਦਾ ਹੀਆ ਨਾ ਕਰੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਦੇਸ਼ ਦੇ ਕਾਨੂੰਨ ਵਿਚ ਸੋਧ ਕਰਕੇ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਾ ਪ੍ਰਬੰਧ ਕਰਨ ਲਈ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਹਨ।

ਇਹ ਵੀ ਪੜ੍ਹੋ  ਨੌਜਵਾਨ ਨੇ ਸੱਸ ਤੇ ਪਤਨੀ ਤੋਂ ਤੰਗ ਹੋ ਕੇ ਕੀਤੀ ਆਤਮਹੱਤਿਆ,ਪੁਲਿਸ ਵੱਲੋਂ ਜਾਂਚ ਸ਼ੁਰੂ

ਉਨ੍ਹਾਂ ਕਿਹਾ ਕਿ ਭਾਵੇਂ ਪਹਿਲਾਂ ਵੀ ਸਰਕਾਰਾਂ ਨੇ ਸਖ਼ਤ ਕਾਨੂੰਨ ਲਿਆਉਣ ਦੀ ਕਈ ਵਾਰ ਗੱਲਾਂ ਕੀਤੀਆਂ ਹਨ, ਪ੍ਰੰਤੂ ਕੋਈ ਠੋਸ ਨਤੀਜੇ ਸਾਹਮਣੇ ਨਹੀਂ ਆਏ।ਇਸੇ ਦੌਰਾਨ ਐਡਵੋਕੇਟ ਧਾਮੀ ਨੇ ਜੰਮੂ ਕਸ਼ਮੀਰ ਵਿਖੇ ਘਟਨਾ ਸਥਾਨ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਮੈਂਬਰ ਸ. ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ ਅਤੇ ਸਿੱਖ ਮਿਸ਼ਨ ਜੰਮੂ ਕਸ਼ਮੀਰ ਦੇ ਇੰਚਾਰਜ ਸ. ਹਰਭਿੰਦਰ ਸਿੰਘ ਨੂੰ ਭੇਜ ਕੇ ਮੁਕੰਮਲ ਰਿਪੋਰਟ ਮੰਗੀ ਹੈ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਪ੍ਰਭਾਵਿਤ ਪਾਵਨ ਸਰੂਪ ਸੰਭਾਲੇ ਜਾਣ ਦੀ ਕਾਰਵਾਈ ਕੀਤੀ ਜਾਵੇ ਅਤੇ ਨਾਲ ਹੀ ਕਾਨੂੰਨੀ ਕਾਰਵਾਈ ਲਈ ਵੀ ਜ਼ੁੰਮੇਵਾਰੀ ਨਿਭਾਈ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਰਿਜ਼ਨਲ ਸੈਂਟਰ ਬਠਿੰਡਾ ਦੀ MA (Eng) ਦੀ ਵਿਦਿਆਰਥਣ ਨੂੰ 41ਵੇਂ ਕਨਵੋਕੇਸ਼ਨ ‘ਤੇ ਮਿਲਿਆ ਗੋਲਡ ਮੈਡਲ

Bathinda News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੇਂ ਕਨਵੋਕੇਸ਼ਨ 'ਤੇ...

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ

Amritsar News:ਬੀਤੀ ਰਾਤ ਜਿਲਾ ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ...

SSD Girls College ਵੱਲੋਂ ਸਿਹਤ ਸੰਬੰਧੀ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਗਿਆਨ ਲੈਕਚਰ ਦਾ ਆਯੋਜਨ

Bathinda News: SSD Girls College ਵੱਲੋਂ ਪ੍ਰਿੰਸੀਪਲ ਡਾ. ਨੀਰੂ...

Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

👉ਚੰਡੀਗੜ੍ਹ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੇ ਨਾਲ...