Saturday, May 2, 2026
spot_img
spot_img

ਸੂਬਾ ਸਰਕਾਰ 19 ਤੋਂ 25 ਨਵੰਬਰ ਤੱਕ ਮਨਾਵੇਗੀ ਗੁਰੂ ਤੇਗ ਬਹਾਦਰ ਦਾ 350ਵਾਂ ਸ਼ਹੀਦੀ ਦਿਹਾੜਾ : ਤਰਨਪ੍ਰੀਤ ਸਿੰਘ ਸੌਂਦ

Date:

spot_img

Bathinda News: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ-ਭਾਵਨਾ ਨਾਲ 19 ਤੋਂ 25 ਨਵੰਬਰ 2025 ਤੱਕ ਮਨਾਵੇਗੀ, ਜਿਸ ਦੀ ਸ਼ੁਰੂਆਤ 25 ਅਕਤੂਬਰ 2025 ਨੂੰ ਦਿੱਲੀ ਦੇ ਚਾਂਦਨੀ ਚੌਂਕ ਤੋਂ ਰਸਮੀ ਤੌਰ ‘ਤੇ ਸਤਿਗੁਰਾਂ ਦੀ ਅਰਦਾਸ ਨਾਲ ਕੀਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਕੈਬਨਿਟ ਮੰਤਰੀ ਪੰਜਾਬ ਸ. ਤਰਨਪ੍ਰੀਤ ਸਿੰਘ ਸੌਂਦ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਮਨਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੇ ਆਗਾਊਂ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਲਾਹਕਾਰ ਕਲਚਰਲ ਤੇ ਟੂਰਿਸਮ ਵਿਭਾਗ ਸ਼੍ਰੀ ਦੀਪਕ ਬਾਲੀ, ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਮੌੜ ਸ. ਸੁਖਬੀਰ ਸਿੰਘ ਮਾਈਸਰਖਾਨਾ, ਡੀਸੀ ਰਾਜੇਸ਼ ਧੀਮਾਨ, ਐਸਐਸਪੀ ਮੈਡਮ ਅਮਨੀਤ ਕੌਂਡਲ, ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ, ਚੇਅਰਮੈਨ ਸ਼੍ਰੀ ਨੀਲ ਗਰਗ ਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੀਆਂ।ਇਸ ਮੌਕੇ ਕੈਬਨਿਟ ਮੰਤਰੀ ਸ ਤਰਨਪ੍ਰੀਤ ਸਿੰਘ ਸੌਂਦ ਨੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸੇਵਾਦਾਰ ਬਣ ਕੇ ਅਤੇ ਮਰਿਆਦਾ ਵਿੱਚ ਰਹਿ ਕੇ ਸੇਵਾ ਨਿਭਾਉਣੀ ਲਾਜ਼ਮੀ ਬਣਾਈ ਜਾਵੇ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ

ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਪ੍ਰਬੰਧ ਸਮੇਂ-ਸਿਰ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਨਗਰ ਕੀਰਤਨ ਸਮੇਂ ਸ਼ਰਧਾਲੂਆਂ ਲਈ ਲੰਗਰ, ਚਾਹ-ਪਾਣੀ, ਸੜਕਾਂ ਦੀ ਸਾਫ-ਸਫਾਈ, ਫੁੱਲਾਂ ਦੀ ਵਰਖਾ ਤੋਂ ਇਲਾਵਾ ਰੂਟ ਪਲਾਨ ਤੇ ਟ੍ਰੈਫਿਕ ਨੂੰ ਨਿਰਵਿਘਨ ਤਰੀਕੇ ਨਾਲ ਚਾਲੂ ਰੱਖਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਮਾਗਮ ਨੂੰ ਸਫਲਤਾਪੂਰਵਕ ਢੰਗ ਨਾਲ ਨੇਪੜੇ ਚੜਾਉਣ ਲਈ ਕਿਸੇ ਵੀ ਕਿਸਮ ਦੀ ਢਿੱਲ-ਮੱਠ ਨਾ ਵਰਤੀ ਜਾਵੇ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਨਗਰ ਕੀਰਤਨ ਦੌਰਾਨ ਆਸ-ਪਾਸ ਦੇ ਸੰਤ ਮਹਾਪੁਰਖਾਂ ਤੋਂ ਇਲਾਵਾ ਪਿੰਡਾਂ ਦੀ ਪੰਚਾਇਤਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਕੈਬਨਿਟ ਮੰਤਰੀ ਸ ਤਰਨਪ੍ਰੀਤ ਸਿੰਘ ਸੌਂਦ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 23, 24 ਅਤੇ 25 ਨਵੰਬਰ 2025 ਨੂੰ ਵੱਡੇ ਪੱਧਰ ‘ਤੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ‘ਤੇ ਸੂਬਾ ਸਰਕਾਰ ਇੱਕ ਅਜਿਹਾ ਸਮਾਗਮ ਆਯੋਜਿਤ ਕਰ ਰਹੀ ਹੈ, ਜੋ ਨਾ ਸਿਰਫ਼ ਸਿੱਖ ਇਤਿਹਾਸ ਨੂੰ ਮੁੜ ਸੁਰਜੀਤ ਕਰੇਗਾ ਬਲਕਿ ਪੂਰੇ ਦੇਸ਼ ਅਤੇ ਦੁਨੀਆ ਨੂੰ ਏਕਤਾ, ਕੁਰਬਾਨੀ ਅਤੇ ਮਨੁੱਖਤਾ ਦਾ ਸੰਦੇਸ਼ ਵੀ ਦੇਵੇਗਾ। ਇਹ ਸਿਰਫ਼ ਪੰਜਾਬ ਤੱਕ ਸੀਮਤ ਨਹੀਂ ਹੈ, ਜੋ ਕਿ ਦੁਨੀਆ ਭਰ ਦੇ ਸਿੱਖਾਂ ਅਤੇ ਪੰਜਾਬੀਆਂ ਨੂੰ ਇਕਜੁੱਟ ਕਰਨ ਦੀ ਮੁਹਿੰਮ ਬਣ ਗਿਆ ਹੈ।

ਇਹ ਵੀ ਪੜ੍ਹੋ  ਕੇਜਰੀਵਾਲ ਅਤੇ ਸੀਐਮ ਮਾਨ ਦਾ ਨੌਜਵਾਨਾਂ ਨੂੰ ਤੋਹਫ਼ਾ: ‘ਪੰਜਾਬ ਸਟਾਰਟਅੱਪ ਐਪ’ ਨਾਲ ਹਰ ਵਿਦਿਆਰਥੀ ਬਣੇਗਾ ਉੱਦਮੀ, ਪੜ੍ਹਾਈ ਨਾਲ ਹੋਵੇਗੀ ਕਮਾਈ

ਸ. ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸ਼ਹੀਦੀ ਦਿਹਾੜੇ ਮੌਕੇ ਚਾਰ ਸ਼ਹਾਦਤ ਯਾਤਰਾਵਾਂ ਨਗਰ ਕੀਰਤਨ ਦੇ ਰੂਪ ਵਿੱਚ ਕੱਢੀਆਂ ਜਾਣਗੀਆਂ। ਇਹ ਨਗਰ ਕੀਰਤਨ ਇਕ ਸ੍ਰੀਨਗਰ ਤੋਂ, ਇੱਕ ਮਾਝੇ-ਦੋਆਬੇ ਅਤੇ ਦੋ ਮਾਲਵੇ ਵਿੱਚੋਂ ਕੱਢੇ ਜਾਣਗੇ, ਜੋ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚੋਂ ਹੁੰਦਿਆਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਮਾਲਵਾ ਟੂ ਦਾ ਨਗਰ ਕੀਰਤਨ 20 ਨਵੰਬਰ 2025 ਨੂੰ ਤਖਤ ਸ਼੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋ ਕੇ ਬਠਿੰਡਾ, ਰਾਮਪੁਰਾ, ਬਰਨਾਲਾ ਅਤੇ ਹੋਰ ਵੱਖ-ਵੱਖ ਸ਼ਹਿਰਾਂ ‘ਚੋਂ ਹੁੰਦੇ ਹੋਏ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸਮੂਹ ਜ਼ਿਲ੍ਹਿਆਂ ਅੰਦਰ 1 ਨਵੰਬਰ ਤੋਂ 15 ਨਵੰਬਰ 2025 ਤੱਕ ਲਾਇਟ ਐਂਡ ਸਾਊਂਡ ਸ਼ੋਅ ਵੀ ਦਿਖਾਏ ਜਾਣਗੇ, ਜਿਸ ‘ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਤੋਂ ਇਲਾਵਾ ਭਾਈ ਸਤੀਦਾਸ, ਭਾਈ ਮਤੀਦਾਸ ਅਤੇ ਭਾਈ ਦਿਆਲਾ ਜੀ ਵਲੋਂ ਸਿੱਖ ਧਰਮ ਲਈ ਕੀਤੀਆਂ ਲਾਸਾਨੀ ਸ਼ਹਾਦਤਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਜਾਵੇਗਾ।ਕੈਬਨਿਟ ਮੰਤਰੀ ਸ. ਤਰਨਪ੍ਰੀਤ ਸਿੰਘ ਸੌਂਦ ਨੇ ਨੌਵੀ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੂੰ ਲਾਸਾਨੀ ਤੇ ਵਿਲੱਖਣ ਕੁਰਬਾਨੀ ਦੱਸਦਿਆਂ ਕਿਹਾ ਕਿ ਗੁਰੂ ਜੀ ਦੀ ਸ਼ਹੀਦੀ ਆਪਣੇ ਭਾਈਚਾਰੇ ਲਈ ਨਹੀਂ ਬਲਕਿ ਦੂਸਰੇ ਧਰਮ ਦੀ ਡੁੱਬਦੀ ਬੇੜੀ ਤੇ ਮਾਨਵਤਾ ਨੂੰ ਬਚਾਉਣ ਲਈ ਹੋਈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

ਇਸ ਤਰ੍ਹਾਂ ਇਸ ਗੌਰਵਮਈ ਸ਼ਹਾਦਤ ਨੇ ਸਿਰਫ ਸਿੱਖ ਇਤਿਹਾਸ ਨੂੰ ਹੀ ਨਵਾਂ ਮੋੜ ਨਹੀਂ ਦਿੱਤਾ, ਸਗੋਂ ਪੂਰੇ ਵਿਸਵ ਨੂੰ ਹੱਕ, ਸੱਚ, ਇਨਸਾਫ ਅਤੇ ਧਰਮ ਲਈ ਮਰ-ਮਿਟਣ ਦਾ ਜ਼ਜਬਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ “ਹਿੰਦ ਦੀ ਚਾਦਰ” ਦੇ ਖਿਤਾਬ ਨਾਲ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿਚ ਦੂਜੇ ਧਰਮ ਦੀ ਰਾਖੀ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸ਼ਹਾਦਤ ਦੇ ਕੇ ਮਨੁੱਖਤਾ ਪ੍ਰਤੀ ਆਪਣਾ ਨੈਤਿਕ ਫ਼ਰਜ਼ ਨਿਭਾਇਆ ਹੈ।ਇਸ ਤੋਂ ਪਹਿਲਾਂ ਸਲਾਹਕਾਰ ਕਲਚਰਲ ਤੇ ਟੂਰਿਸਮ ਵਿਭਾਗ ਸ਼੍ਰੀ ਦੀਪਕ ਬਾਲੀ ਨੇ ਸੂਬਾ ਸਰਕਾਰ ਵਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸ਼ਰਧਾ-ਭਾਵਨਾ ਨਾਲ ਮਨਾਉਣ ਲਈ ਉਲੀਕੀ ਵਿਊਂਤਬੰਦੀ ਸਾਂਝੀ ਕਰਦਿਆਂ ਉਨ੍ਹਾਂ ਦੀ ਸਿਖਿਆਵਾਂ ‘ਤੇ ਚੱਲਣ ਤੋਂ ਇਲਾਵਾ ਭਾਈ ਸਤੀਦਾਸ, ਭਾਈ ਮਤੀਦਾਸ ਅਤੇ ਭਾਈ ਦਿਆਲਾ ਜੀ ਵਲੋਂ ਧਰਮ ਲਈ ਕੀਤੀ ਲਾਸਾਨੀ ਸ਼ਹਾਦਤ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਮਾਗਮ ਨਾ ਸਿਰਫ਼ ਸਿੱਖ ਇਤਿਹਾਸ ਨੂੰ ਮੁੜ ਸੁਰਜੀਤ ਕਰੇਗਾ ਬਲਕਿ ਏਕਤਾ ਅਤੇ ਕੁਰਬਾਨੀ ਦਾ ਸੰਦੇਸ਼ ਵੀ ਦੇਵੇਗਾ। ਇਸ ਮੌਕੇ ਐਡਮਿਨਿਸਟਰੇਟਿਵ ਸੈਕਟਰੀ ਟੂਰਿਜ਼ਮ ਤੇ ਕਲਚਰਲ ਅਫੇਅਰ ਸ਼੍ਰੀ ਅਭਿਨਵ ਤ੍ਰਿਖਾ, ਕਲਚਰਲ ਤੇ ਟੂਰਿਸਮ ਵਿਭਾਗ ਦੇ ਜੁਆਇਟ ਡਾਇਰੈਕਟਰ ਦਮਨਪ੍ਰੀਤ ਸਿੰਘ ਵਾਲੀਆ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਗਗਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Share post:

spot_img

Popular

More like this
Related

Chandigarh News: ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ

Chandigarh News: ਪੰਜਾਬ ਸਰਕਾਰ ਨੇ ਸੂਬੇ ਵਿੱਚ ਲੋਕਾਂ ਨੂੰ...