ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

Date:

spot_img

Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਅਧਾਰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਸੰਗਠਿਤ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 10 ਆਧੁਨਿਕ ਪਿਸਤੌਲਾਂ ਅਤੇ 500 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਨ ਉਰਫ਼ ਸਾਗਰ (28) ਵਾਸੀ ਫੈਜ਼ਪੁਰਾ, ਅੰਮ੍ਰਿਤਸਰ, ਸੁਰਿੰਦਰ ਸਿੰਘ ਉਰਫ਼ ਪਾਲੀ (24) ਵਾਸੀ ਪਿੰਡ ਟਾਲੀ ਵਾਲਾ, ਫਾਜ਼ਿਲਕਾ ਅਤੇ ਜਗਜੀਤ ਸਿੰਘ (25) ਵਾਸੀ ਚੀਮਾ ਕਲਾਂ, ਤਰਨਤਾਰਨ ਵਜੋਂ ਹੋਈ ਹੈ। ਇਹਨਾਂ ਕੋਲੋਂ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ 9 ਐਮਐਮ ਗਲੌਕ ਪਿਸਤੌਲ ਅਤੇ ਛੇ .30 ਬੋਰ ਦੇ ਪਿਸਤੌਲ ਸ਼ਾਮਲ ਹਨ।

ਇਹ ਵੀ ਪੜ੍ਹੋ  30,000 ਰੁਪਏ ਦੀ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਚੁੱਕਿਆ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤਸਕਰੀ ਦਾ ਅੰਤਰ-ਜ਼ਿਲ੍ਹਾ ਗਿਰੋਹ ਚਲਾ ਰਹੇ ਸਨ ਅਤੇ ਪਾਕਿਸਤਾਨ ਅਧਾਰਿਤ ਇੱਕ ਹੈਂਡਲਰ ਨਾਲ ਜੁੜੇ ਹੋਏ ਸਨ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਸਪਲਾਈ ਕੀਤੇ ਜਾਣੇ ਸਨ।ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਸ ਆਪਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ੁਰੂ ਵਿੱਚ ਦੋਸ਼ੀ ਰਾਜਨ ਨੂੰ ਇੱਕ .30 ਬੋਰ ਪਿਸਤੌਲ ਅਤੇ ਕਾਫੀ ਮਾਤਰਾ ਵਿੱਚ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸਦੀ ਪੁੱਛਗਿੱਛ ਨਾਲ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਹੋਇਆ।ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ, ਬਾਅਦ ਵਿੱਚ ਸੁਰਿੰਦਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸਦੇ ਕਬਜ਼ੇ ਵਿੱਚੋਂ ਤਿੰਨ .30 ਬੋਰ ਦੇ ਪਿਸਤੌਲ ਅਤੇ ਇੱਕ 9 ਐਮਐਮ ਪਿਸਤੌਲ ਬਰਾਮਦ ਹੋਇਆ।

ਇਹ ਵੀ ਪੜ੍ਹੋ  ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਸਦਕਾ ਤੀਜੇ ਦੋਸ਼ੀ ਜਗਜੀਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਕੋਲੋਂ ਤਿੰਨ 9 ਐਮਐਮ ਗਲੌਕ ਪਿਸਤੌਲ ਅਤੇ ਦੋ .30 ਬੋਰ ਦੇ ਪਿਸਤੌਲ ਬਰਾਮਦ ਕੀਤੇ ਗਏ।ਸੀਪੀ ਨੇ ਦੱਸਿਆ ਕਿ ਦੋਸ਼ੀ ਜਗਜੀਤ ਸਿੰਘ ਚਾਰ ਮਹੀਨੇ ਪਹਿਲਾਂ ਦੁਬਈ ਤੋਂ ਵਾਪਸ ਆਇਆ ਸੀ। ਸੁਰਿੰਦਰ ਦਾ ਪਿੰਡ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਹੈ, ਜਦੋਂਕਿ ਜਗਜੀਤ ਦਾ ਜੱਦੀ ਪਿੰਡ ਜ਼ਿਲ੍ਹਾ ਤਰਨਤਾਰਨ ਵਿਖੇ ਸਰਹੱਦ ਦੇ ਨੇੜੇ ਸਥਿਤ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਦੋਸ਼ੀ ਅੰਮ੍ਰਿਤਸਰ ਤੋਂ ਫਾਜ਼ਿਲਕਾ ਅਤੇ ਤਰਨਤਾਰਨ ਸੈਕਟਰਾਂ ਵਿੱਚ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰਦੇ ਸਨ ਅਤੇ ਇਨ੍ਹਾਂ ਖੇਪਾਂ ਨੂੰ ਸਿੱਧੇ ਤੌਰ ‘ਤੇ ਅਤੇ ਸਥਾਨ-ਅਧਾਰਤ ਡਿਲੀਵਰੀ ਪ੍ਰਣਾਲੀਆਂ ਰਾਹੀਂ ਅੱਗੇ ਸਪਲਾਈ ਕਰ ਰਹੇ ਸਨ।ਇਸ ਸਬੰਧੀ, ਐਫਆਈਆਰ ਨੰਬਰ 196 ਮਿਤੀ 08-10-2025 ਨੂੰ ਐਨਡੀਪੀਐਸ ਐਕਟ ਦੀ ਧਾਰਾ 18-ਬੀ ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਦਰ ਅੰਮ੍ਰਿਤਸਰ ਕਮਿਸ਼ਨਰੇਟ ਵਿਖੇ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਹੜ੍ਹ ਸਬੰਧੀ ਕੀਤੀ ਗਈ ਬੈਠਕ, ਕੰਟਰੋਲ ਰੂਮ ਸਥਾਪਤ : ਸਹਾਇਕ ਕਮਿਸ਼ਨਰ

👉ਲੋੜ ਪੈਣ 'ਤੇ 0164-2862100, 7508018100, 9878421400 ਕੀਤਾ ਜਾ ਸਕਦਾ...