👉ਇੰਗਲੈਂਡ ਤੇ ਵੇਲਜ਼ ਦੀ ਬਾਰ ਕੌਂਸਲ ਦੇ ਵਫ਼ਦ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਵਿੱਚ ਸੂਬਾ ਸਰਕਾਰ ਦੀ ਸਹਾਇਤਾ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਦੀ ਮੰਗ ਕੀਤੀ।ਆਪਣੇ ਸਰਕਾਰੀ ਨਿਵਾਸ ਉੱਤੇ ਇੰਗਲੈਂਡ ਤੇ ਵੇਲਜ਼ ਦੀ ਬਾਰ ਕੌਂਸਲ ਦੇ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਇਸ ਮਹਾਨ ਸ਼ਹੀਦ ਦਾ ਕੋਈ ਵੀ ਵੀਡੀਓ ਰਿਕਾਰਡ ਮੌਜੂਦ ਨਹੀਂ ਹੈ। ਉਨ੍ਹਾਂ ਕਿਹਾ ਕਿ ਪਤਾ ਚੱਲਿਆ ਹੈ ਕਿ ਸਕਾਟਲੈਂਡ ਯਾਰਡ ਕੋਲ ਸ਼ਹੀਦ ਭਗਤ ਸਿੰਘ ਦੀਆਂ ਦੁਰਲੱਭ ਵੀਡੀਓ, ਖ਼ਾਸ ਤੌਰ ਉੱਤੇ ਗ੍ਰਿਫ਼ਤਾਰੀ ਤੇ ਸੁਣਵਾਈ ਦੀਆਂ ਵੀਡੀਓਜ਼ ਹੋ ਸਕਦੀਆਂ ਹਨ।
ਇਹ ਵੀ ਪੜ੍ਹੋ ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ ਸਟਾਲਿਨ ਨਾਲ ਮੁਲਾਕਾਤ
ਭਗਵੰਤ ਸਿੰਘ ਮਾਨ ਨੇ ਆਖਿਆ ਕਿ ਇਨ੍ਹਾਂ ਵੀਡੀਓਜ਼ ਦਾ ਸਾਰੇ ਭਾਰਤੀਆਂ ਖ਼ਾਸ ਤੌਰ ਉੱਤੇ ਪੰਜਾਬੀਆਂ ਲਈ ਬਹੁਤ ਜ਼ਿਆਦਾ ਮਹੱਤਵ ਹੈ, ਜੋ ਭਗਤ ਸਿੰਘ ਦਾ ਬਹੁਤ ਜ਼ਿਆਦਾ ਸਤਿਕਾਰ ਕਰਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਹ ਵੀਡੀਓ ਫੁਟੇਜ ਹਾਸਲ ਕਰਨ ਲਈ ਕੋਸ਼ਿਸ਼ਾਂ ਕਰ ਰਹੀ ਹੈ ਤਾਂ ਕਿ ਆਉਣ ਵਾਲੀਆਂ ਪੀੜ੍ਹੀਆਂ ਇਨ੍ਹਾਂ ਤੋਂ ਪ੍ਰੇਰਨਾ ਲੈ ਸਕਣ। ਉਨ੍ਹਾਂ ਇੰਗਲੈਂਡ ਤੇ ਵੇਲਜ਼ ਦੀ ਬਾਰ ਕੌਂਸਲ ਨੂੰ ਅਪੀਲ ਕੀਤੀ ਕਿ ਸ਼ਹੀਦ ਭਗਤ ਸਿੰਘ ਦੀ ਸ਼ਾਨਾਮੱਤੀ ਵਿਰਾਸਤ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣਨ ਵਾਸਤੇ ਉਹ ਸੂਬਾ ਸਰਕਾਰ ਦੇ ਇਸ ਲੋਕ ਭਲਾਈ ਕਾਰਜ ਵਿੱਚ ਸਹਿਯੋਗ ਦੇਣ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਇਸ ਕੌਮੀ ਮਹੱਤਵ ਵਾਲੇ ਮਸਲੇ ਦੀ ਪੈਰਵਾਈ ਕਰਨ ਵਿੱਚ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।ਇਕ ਹੋਰ ਮਸਲੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਬਰਤਾਨੀਆ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਉਤਸ਼ਾਹਿਤ ਕਰਨ ਵਾਸਤੇ ਵੀ ਬਾਰ ਕੌਂਸਲ ਤੋਂ ਸਹਿਯੋਗ ਦੀ ਮੰਗ ਕੀਤੀ।
ਇਹ ਵੀ ਪੜ੍ਹੋ ਮਾਈਨਿੰਗ ਨੀਤੀ ਵਿੱਚ ਕੀਤੀਆਂ ਸੋਧਾਂ ਦੇ ਪੂਰੇ ਪੰਜਾਬ ਵਿੱਚ ਸ਼ਾਨਦਾਰ ਨਤੀਜੇ ਆਉਣੇ ਸ਼ੁਰੂ: ਬਰਿੰਦਰ ਕੁਮਾਰ ਗੋਇਲ
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਸੂਚਨਾ ਤਕਨਾਲੋਜੀ, ਫੂਡ ਪ੍ਰਾਸੈਸਿੰਗ ਅਤੇ ਆਟੋ ਮੋਬਾਈਲ ਖ਼ੇਤਰ ਵਿੱਚ ਬਹੁਤ ਜ਼ਿਆਦਾ ਸੰਭਾਵਨਾਵਾਂ ਹਨ, ਜਿਸ ਤੋਂ ਨਿਵੇਸ਼ਕ ਲਾਭ ਲੈ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਬਰਤਾਨੀਆ ਦੇ ਨਿਵੇਸ਼ਕਾਂ ਨੂੰ ਅਗਲੇ ਸਾਲ ਮਾਰਚ ਵਿੱਚ ਹੋਣ ਵਾਲੇ ‘ਇਨਵੈਸਟ ਪੰਜਾਬ ਸੰਮੇਲਨ’ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।ਇਸ ਦੌਰਾਨ ਇੰਗਲੈਂਡ ਤੇ ਵੇਲਜ਼ ਦੀ ਬਾਰ ਕੌਂਸਲ ਦੀ ਚੇਅਰ ਬਾਰਬਰਾ ਮਿੱਲਜ਼ ਕੇ.ਸੀ., ਬਾਰ ਦੀ ਚੇਅਰ ਦੀ ਸਲਾਹਕਾਰ ਪੀਰਨ ਢਿੱਲੋਂ-ਸਟਾਰਕਿੰਗਜ਼, ਕੰਸਲਟੈਂਟ ਮੇਲੀਸ਼ਾ ਚਾਰਲਜ਼ ਅਤੇ ਬੈਰਿਸਟਰ 4ਪੀ.ਬੀ. ਬਲਜਿੰਦਰ ਬਾਠ ਤੇ ਹੋਰਾਂ ਨੇ ਮੁੱਖ ਮੰਤਰੀ ਨੂੰ ਪੂਰਨ ਸਮਰਥਨ ਤੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੀ ਆਰਥਿਕ ਤਰੱਕੀ ਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਕੀਤੀਆਂ ਅਹਿਮ ਪਹਿਲਕਦਮੀਆਂ ਦੀ ਵੀ ਸ਼ਲਾਘਾ ਕੀਤੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













