Bathinda News: Prof. N.K. Gosain death News; ਪਿਛਲੇ ਕਈ ਦਹਾਕਿਆਂ ਤੋਂ ਬਠਿੰਡਾ ਪੱਟੀ ‘ਚ ਸਿੱਖਿਆ ਦੇ ਖੇਤਰ ਵਿਚ ਕੰਮ ਕਰ ਰਹੇ ਡੀਏਵੀ ਕਾਲਜ਼ ਦੇ ਸਾਬਕਾ ਪ੍ਰੋਫੈਸਰ ਐਨ.ਕੇ.ਗੋਸਾਂਈ ਦਾ ਬੀਤੀ ਰਾਤ ਦਿਹਾਂਤ ਹੋ ਗਿਆ। ਉਹ 75 ਸਾਲ ਦੇ ਸਨ। ਪ੍ਰਵਾਰਕ ਮੈਬਰਾਂ ਮੁਤਾਬਕ ਬੀਤੀ ਰਾਤ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪਿਆ, ਜੋਕਿ ਜਾਨ ਲੇਵਾ ਸਾਬਤ ਹੋਇਆ। ਹਾਲਾਂਕਿ ਉਨ੍ਹਾਂ ਬਠਿੰਡਾ ਦੇ ਸ਼ਰਦ ਹਸਪਤਾਲ ਵਿਚ ਵੀ ਲਿਜਾਇਆ ਗਿਆ ਪ੍ਰੰਤੁ ਬਚਾਇਆ ਨਹੀਂ ਜਾ ਸਕਿਆ।
ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਸ਼ੁਰੂਆਤ
ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਡੀਏਵੀ ਕਾਲਜ਼ ਦੇ ਨਾਲ ਹੀ ਸਥਿਤ ਸਮਸ਼ਾਨਘਾਟ ਵਿਚ ਬਾਅਦ ਦੁਪਿਹਰ ਕਰੀਬ 3 ਵਜੇਂ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਸਾਲ 2010 ਵਿਚ ਡੀਏਵੀ ਕਾਲਜ਼ ਤੋਂ ਬਤੌਰ ਅੰਗਰੇਜ਼ੀ ਵਿਭਾਗ ਦੇ ਮੁਖੀ ਸੇਵਾਮੁਕਤ ਹੋਣ ਤੋਂ ਬਾਅਦ ਵੀ ਉਹ ਲਗਾਤਾਰ ਸਿੱਖਿਆ ਦੇ ਖੇਤਰ ਵਿਚ ਗਤੀਸ਼ੀਲ ਸਨ ਅਤੇ ਮੌਜੂਦਾ ਸਮੇਂ ਉਹ ਐਸਐਸਡੀ ਸਭਾ ਅਧੀਨ ਚਲਾਏ ਜਾ ਰਹੇ ਐਸਐਸਡੀ ਪ੍ਰੋਫੈਸ਼ਨਲ ਕਾਲਜ਼ ਵਿਚ ਡਾਇਰੈਕਟਰ ਵਜੋਂ ਕੰਮ ਕਰ ਰਹੇ ਸਨ। ਉਨ੍ਹਾਂ ਦੀ ਅਚਾਨਕ ਹੋਈ ਮੌਤ ਉੱਪਰ ਡੀਏਵੀ ਕਾਲਜ਼ ਦੇ ਸਟਾਫ਼ ਅਤੇ ਸ਼ਹਿਰ ਦੇ ਸਿੱਖਿਆ ਸ਼ਾਸਤਰੀਆਂ ਨੇ ਦੁੱਖ ਪ੍ਰਗਟਾਇਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।







