Wednesday, December 31, 2025

ਕੇਂਦਰ ਦੀ ਤਾਨਾਸ਼ਾਹੀ! BJP ਕਰ ਰਹੀ ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਨੂੰ ਦਬਾਉਣ ਦੀ ਕੋਸ਼ਿਸ਼: ‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ

Date:

spot_img

👉ਦਿੱਲੀ ਦੇ ‘ਆਕਾਵਾਂ’ ਦੇ ਦਬਾਅ ਹੇਠ ਰੱਦ ਹੋਇਆ ‘ਗੁਰੂ ਸਾਹਿਬ’ ਦਾ ਸੈਮੀਨਾਰ! 👉’ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਦਾ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ
Chandigarh News: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸੈਮੀਨਾਰ ਦੀ ਇਜਾਜ਼ਤ ਰੱਦ ਕੀਤੇ ਜਾਣ ‘ਤੇ ਆਮ ਆਦਮੀ ਪਾਰਟੀ (AAP) ਨੇ ਕੇਂਦਰ ਦੀ ਬੀਜੇਪੀ ਸਰਕਾਰ ‘ਤੇ ਸਿੱਧਾ ਅਤੇ ਤਿੱਖਾ ਹਮਲਾ ਬੋਲਿਆ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਆਪ’ ਦੇ ਸੂਬਾ ਜਨਰਲ ਸਕੱਤਰ ਮਲਵਿੰਦਰ ਸਿੰਘ ਕੰਗ ਨੇ ਇਸ ਨੂੰ “ਬੇਹੱਦ ਮੰਦਭਾਗਾ” ਅਤੇ “ਦੁੱਖਦਾਈ” ਕਰਾਰ ਦਿੰਦਿਆਂ ਕਿਹਾ ਕਿ ਬੀਜੇਪੀ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਸੰਸਦ ਮੈਂਬਰ ਕੰਗ ਨੇ ਸਾਫ਼ ਤੌਰ ‘ਤੇ ਦੋਸ਼ ਲਾਇਆ ਹੈ ਕਿ ਇਹ ਫੈਸਲਾ ਸੰਸਥਾ ਪ੍ਰਸ਼ਾਸਨ ਵੱਲੋਂ ਦਿੱਲੀ ਵਿੱਚ ਬੈਠੇ ਆਪਣੇ “ਆਕਾਵਾਂ” (ਕੇਂਦਰ ਸਰਕਾਰ) ਦੇ ਰਾਜਨੀਤਿਕ ਦਬਾਅ ਹੇਠ ਲਿਆ ਗਿਆ ਹੈ।

ਇਹ ਵੀ ਪੜ੍ਹੋ ਆਲ ਇੰਡੀਆ ਇੰਟਰ ਯੂਨੀਵਰਸਿਟੀ ਤੀਰਅੰਦਾਜ਼ੀ ਚੈਂਪੀਅਨਸ਼ਿਪ 2025-26 ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ

ਉਨ੍ਹਾਂ ਨੇ ਚੁਣੌਤੀ ਦਿੰਦਿਆਂ ਪੁੱਛਿਆ ਕਿ ਗੁਰੂ ਸਾਹਿਬ ਦੀ ਸ਼ਹਾਦਤ ਅਤੇ ਬਲੀਦਾਨ ‘ਤੇ ਚਰਚਾ ਤੋਂ ਡਰ ਕਿਉਂ ਲੱਗਦਾ ਹੈ?ਪੰਜਾਬ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਦੋ ਵਾਰ ਵਿਦਿਆਰਥੀ ਪ੍ਰੀਸ਼ਦ ਦੇ ਪ੍ਰਧਾਨ ਰਹਿ ਚੁੱਕੇ ਸੰਸਦ ਮੈਂਬਰ ਕੰਗ ਨੇ ਇੱਕ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਕੇਵਲ ਸਿੱਖ ਕੌਮ ਲਈ ਹੀ ਨਹੀਂ, ਸਗੋਂ ਪੂਰੀ ਮਨੁੱਖਤਾ ਲਈ ਬੇਮਿਸਾਲ ਅਤੇ ਲਾ-ਮਿਸਾਲ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਿਰਫ਼ ਧਰਮ ਦੀ ਰੱਖਿਆ ਲਈ ਨਹੀਂ, ਸਗੋਂ ਇਸ ਦੇਸ਼ ਦੀ ਸੱਭਿਅਤਾ ਅਤੇ ਮਨੁੱਖਤਾ ਨੂੰ ਬਚਾਉਣ ਲਈ ਆਪਣਾ ਸਰਬੰਸ ਵਾਰ ਦਿੱਤਾ।ਉਨ੍ਹਾਂ ਦੋਸ਼ ਲਾਇਆ, “ਮੈਨੂੰ ਪਤਾ ਹੈ ਕਿ ਵਾਈਸ ਚਾਂਸਲਰ (VC) ‘ਤੇ ਦਿੱਲੀ ਤੋਂ ਦਬਾਅ ਹੈ। ਕੇਂਦਰ ਦੀ ਬੀਜੇਪੀ ਸਰਕਾਰ ਨਹੀਂ ਚਾਹੁੰਦੀ ਕਿ ‘ਹਿੰਦ ਦੀ ਚਾਦਰ’ ਦੀ ਗੌਰਵਸ਼ਾਲੀ ਵਿਰਾਸਤ ਅਤੇ ਇਤਿਹਾਸ ਸਾਡੀ ਨੌਜਵਾਨ ਪੀੜ੍ਹੀ ਤੱਕ ਪਹੁੰਚੇ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੈਟਰਨਰੀ ਵਿਦਿਆਰਥੀ ਯੂਨੀਅਨ ਨੂੰ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

” ਉਨ੍ਹਾਂ ਨੇ ਇਸ ਕਾਰਵਾਈ ਨੂੰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਤਸਵੀਰ ਹਟਾਏ ਜਾਣ ਵਰਗੀਆਂ ਘਟਨਾਵਾਂ ਦੀ ਇੱਕ ਲੜੀ ਦਾ ਹਿੱਸਾ ਦੱਸਿਆ, ਜਿਸ ਦਾ ਮਕਸਦ ਸਿਰਫ਼ ਪੰਜਾਬ ਦੇ ਨੌਜਵਾਨਾਂ ਅਤੇ ਸਿੱਖ ਵਿਰਾਸਤ ਦੀ ਆਵਾਜ਼ ਨੂੰ ਦਬਾਉਣਾ ਹੈ।ਸੰਸਦ ਮੈਂਬਰ ਕੰਗ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਦਿਆਰਥੀਆਂ ਤੋਂ ਜਾਣਕਾਰੀ ਮਿਲੀ ਹੈ ਕਿ ਪ੍ਰਸ਼ਾਸਨ ਨੇ 27 ਅਕਤੂਬਰ ਨੂੰ ਹੋਣ ਵਾਲੇ ਇਸ ਸੈਮੀਨਾਰ ਦੀ ਇਜਾਜ਼ਤ ਪ੍ਰਸਿੱਧ ਸਿੱਖ ਵਿਦਵਾਨ ਅਤੇ ਚਿੰਤਕ ਸਰਦਾਰ ਅਜਮੇਰ ਸਿੰਘ ਦੀ ਸ਼ਮੂਲੀਅਤ ਕਾਰਨ ਰੱਦ ਕੀਤੀ ਹੈ, ਜਿਨ੍ਹਾਂ ਨੂੰ ‘ਵਿਵਾਦਿਤ’ ਕਿਹਾ ਜਾ ਰਿਹਾ ਹੈ।ਕੰਗ ਨੇ ਇਸ ਤਰਕ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਸਰਦਾਰ ਅਜਮੇਰ ਸਿੰਘ ਪਿਛਲੇ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਜਨਤਕ ਜੀਵਨ ਵਿੱਚ ਹਨ, ਉਨ੍ਹਾਂ ‘ਤੇ ਕੋਈ ਕੇਸ ਦਰਜ ਨਹੀਂ ਹੈ ਅਤੇ ਉਹ ਦੇਸ਼-ਵਿਦੇਸ਼ ਦੀਆਂ ਯੂਨੀਵਰਸਿਟੀਆਂ ਵਿੱਚ ਬੋਲਦੇ ਰਹੇ ਹਨ।

ਇਹ ਵੀ ਪੜ੍ਹੋ Punjab Roadways ਤੇ ਟਰਾਲੇ ਵਿਚਕਾਰ ਭਿਆਨਕ ਟੱਕਰ; 16 ਔਰਤਾਂ ਸਮੇਤ 22 ਜ਼ਖਮੀ

ਉਨ੍ਹਾਂ ਜ਼ੋਰ ਦੇ ਕੇ ਕਿਹਾ, “ਉਨ੍ਹਾਂ ਨੂੰ ਰੋਕਣਾ ਸਿੱਧੇ ਤੌਰ ‘ਤੇ ਅਕਾਦਮਿਕ ਸੁਤੰਤਰਤਾ ‘ਤੇ ਹਮਲਾ ਹੈ।”ਸੰਸਦ ਮੈਂਬਰ ਮਲਵਿੰਦਰ ਕੰਗ ਨੇ ਇਸ ਸਬੰਧ ਵਿੱਚ ਵਾਈਸ ਚਾਂਸਲਰ ਪ੍ਰੋ. ਰੇਨੂ ਵਿਗ ਨੂੰ ਇੱਕ ਪੱਤਰ ਲਿਖ ਕੇ ਤੁਰੰਤ ਦਖਲ ਦੇਣ ਅਤੇ ਸੈਮੀਨਾਰ ਦੀ ਇਜਾਜ਼ਤ ਬਹਾਲ ਕਰਨ ਦੀ ਮੰਗ ਕੀਤੀ ਹੈ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗੁਰੂ ਸਾਹਿਬ ਦਾ ਇਹ ਇਤਿਹਾਸ ਤਾਂ ਸਾਡੇ ਸਿਲੇਬਸ ਦਾ ਹਿੱਸਾ ਹੋਣਾ ਚਾਹੀਦਾ ਹੈ, ਤਾਂ ਜੋ ਨੌਜਵਾਨ ਇਸ ਤੋਂ ਪ੍ਰੇਰਣਾ ਲੈ ਕੇ ਬਿਹਤਰ ਭਵਿੱਖ ਦੀ ਸਿਰਜਣਾ ਕਰ ਸਕਣ। ਉਨ੍ਹਾਂ ਨੇ ਵਾਈਸ ਚਾਂਸਲਰ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਰਾਜਨੀਤਿਕ ਦਬਾਅ ਦੇ ਸਾਹਮਣੇ ਨਾ ਝੁਕਣ ਅਤੇ ਵਿਦਿਆਰਥੀਆਂ ਨੂੰ ਸੈਮੀਨਾਰ ਦੀ ਇਜਾਜ਼ਤ ਦੇਣ, ਕਿਉਂਕਿ ਪੂਰੀ ਦੁਨੀਆ ਗੁਰੂ ਸਾਹਿਬ ਦੀ ਕੁਰਬਾਨੀ ਨੂੰ ਮੰਨਦੀ ਹੈ। ਪੰਜਾਬ ਦੀ ‘ਆਪ’ ਸਰਕਾਰ ਆਪਣੀ ਵਿਰਾਸਤ ਅਤੇ ਨੌਜਵਾਨਾਂ ਦੀ ਆਵਾਜ਼ ਦੀ ਰੱਖਿਆ ਲਈ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਡਿਪਟੀ ਕਮਿਸ਼ਨਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ 7 ਟੀਮਾਂ ਦਾ ਗਠਨ

SAS Nagar News:ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਜ਼ਿਲ੍ਹੇ...

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਦਿੱਤੀਆਂ ਨਵੇਂ ਸਾਲ ਦੀਆਂ ਦਿੱਤੀਆਂ ਮੁਬਾਰਕਾਂ

Bathinda News: ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹੇ...

ਮਨਰੇਗਾ ਖ਼ਤਮ ਕਰਨ ਵਿਰੁੱਧ 8 ਜਨਵਰੀ ਦੇ ਬਠਿੰਡਾ ਧਰਨੇ ਦੀ ਸਫ਼ਲਤਾ ਲਈ ਮਜ਼ਦੂਰਾਂ ਦੀ ਹੋਈ ਮੀਟਿੰਗ

Bathinda News: ਪੰਜਾਬ ਖੇਤ ਖੇਤ ਮਜ਼ਦੂਰ ਯੂਨੀਅਨ ਵੱਲੋਂ ਪਿੰਡ...