Bathinda News: Mayor Padmajit Mehta ਨੇ ਕੌਂਸਲਰ ਮੈਡਮ ਬਲਜੀਤ ਕੌਰ ਸਿੱਧੂ ਦੇ ਵਾਰਡ ਨੰਬਰ 3 ਵਿੱਚ ਸਥਿਤ ਗੁਰੂ ਗੋਬਿੰਦ ਸਿੰਘ ਨਗਰ ਵਿੱਚ ਲਗਭਗ 45 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ।ਇਸ ਦੌਰਾਨ ਸ਼੍ਰੀ ਰਜਿੰਦਰ ਸਿੰਘ ਸਿੱਧੂ, ਸ਼੍ਰੀ ਮਨਮੋਹਨ ਸਿੰਘ ਹਰਾਰ, ਸ਼੍ਰੀ ਮਹਿੰਦਰਜੀਤ ਸਿੰਘ, ਸ਼੍ਰੀ ਹਰੀ ਸਿੰਘ, ਸ਼੍ਰੀ ਗੁਰਚਰਨ ਸਿੰਘ, ਸ਼੍ਰੀ ਠਾਕੁਰ ਦਾਸ, ਸ਼੍ਰੀ ਸੰਪੂਰਨ ਸਿੰਘ ਪ੍ਰਧਾਨ, ਸ਼੍ਰੀ ਜੋਗਿੰਦਰ ਸਿੰਘ ਪਟਵਾਰੀ, ਸ਼੍ਰੀ ਛੋਟੂ ਸਿੰਘ, ਸ਼੍ਰੀ ਪਰਮਜੀਤ ਸਿੰਘ, ਸ਼੍ਰੀ ਸੁਖਮੰਦਰ ਸਿੰਘ ਕਿਲੀ, ਸ਼੍ਰੀ ਗੁਰਚਰਨ ਸਿੰਘ, ਸ਼੍ਰੀ ਹਰਮੰਦਰ ਸਿੰਘ ਗੱਬੀ ਅਤੇ ਸ਼੍ਰੀ ਹਰਨੇਕ ਚੰਦ ਸ਼ਰਮਾ ਸਮੇਤ ਇਲਾਕਾ ਨਿਵਾਸੀ ਮੌਜੂਦ ਸਨ।
ਇਹ ਵੀ ਪੜ੍ਹੋ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ ਫਿਰੋਜ਼ਪੁਰ ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ
ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਦਾ ਉਦੇਸ਼ ਹਰ ਵਾਰਡ ਵਿੱਚ ਬਿਹਤਰ ਸੜਕਾਂ, ਇੱਕ ਸਾਫ਼ ਵਾਤਾਵਰਣ ਅਤੇ ਸੁਚਾਰੂ ਆਵਾਜਾਈ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਅਤੇ ਹਰੇਕ ਨਿਗਮ ਅਧਿਕਾਰੀ ਇਹ ਯਕੀਨੀ ਬਣਾਏਗਾ ਕਿ ਕੰਮ ਗੁਣਵੱਤਾ ਨਾਲ ਪੂਰੇ ਹੋਣ।
ਇਹ ਵੀ ਪੜ੍ਹੋ ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ
ਉਨ੍ਹਾਂ ਇਹ ਵੀ ਕਿਹਾ ਕਿ ਬਠਿੰਡਾ ਨੂੰ ਹੋਰ ਸੁੰਦਰ ਅਤੇ ਆਧੁਨਿਕ ਦਿੱਖ ਦੇਣ ਲਈ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਸੜਕਾਂ ਦੀ ਮੁਰੰਮਤ, ਸੀਵਰੇਜ ਸੁਧਾਰ ਅਤੇ ਸੁੰਦਰੀਕਰਨ ਪ੍ਰੋਜੈਕਟ ਪੜਾਅਵਾਰ ਚੱਲ ਰਹੇ ਹਨ।ਸ਼੍ਰੀ ਰਜਿੰਦਰ ਸਿੰਘ ਸਿੱਧੂ ਅਤੇ ਵਾਰਡ ਨਿਵਾਸੀਆਂ ਨੇ ਮੇਅਰ ਸ੍ਰੀ ਮਹਿਤਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਨੌਜਵਾਨ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਬਠਿੰਡਾ ਵਿੱਚ ਵਿਕਾਸ ਕਾਰਜਾਂ ਨੇ ਰਫ਼ਤਾਰ ਫੜ੍ਹ ਲਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਬਠਿੰਡਾ ਆਦਰਸ਼ ਸ਼ਹਿਰ ਜ਼ਰੂਰ ਬਣੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













