👉ਜਿਹੜੇ ਥਾਣੇ ਵਿਚ ਦਿੱਤਾ ਸੀ ਝੂਠਾ ਪਰਚਾ, ਉਸੇ ਵਿਚ ਹੀ ਕੀਤਾ ਗਿਆ ਹੈ ਬੰਦ
Jalandhar News: ਬੀਤੀ ਦੇਰ ਸ਼ਾਮ ਪੰਜਾਬ ਪੁਲਿਸ ਵੱਲੋਂ ਆਪਣੇ ਹੀ ਇੱਕ ਸਾਬਕਾ ਐਸਐਸਪੀ ਰਛਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿਸਦੇ ਉਪਰ ਕਥਿਤ ਤੌਰ ‘ਤੇ ਇੱਕ ਨਿੱਜੀ ਰੰਜਿਸ਼ ਕੱਢਣ ਦੇ ਲਈ ਇੱਕ ਨੌਜਵਾਨ ਨੂੰ ਨਸ਼ਾ ਤਸਕਰੀ ਦੇ ਝੂਠੇ ਕੇਸ ਵਿਚ ਫ਼ਸਾਉਣ ਦੇ ਦੋਸ਼ ਹਨ। ਸਾਬਕਾ ਐਸਐਸਪੀ ਨੂੰ ਏਐਨਟੀਐਫ਼ (ਐਸਟੀਐਫ਼) ਵੱਲੋਂ ਬਿਆਸ ਦੇ ਨੇੜਿਓ ਗ੍ਰਿਫਤਾਰ ਕਰਕੇ ਅੰਮ੍ਰਿਤਸਰ ਦੇ ਥਾਣਾ ਸਿਵਲ ਲਾਈਨ ਵਿਖੇ ਰੱਖਿਆ ਗਿਆ ਹੈ, ਜਿੱਥੇ ਉਕਤ ਐਸਐਸਪੀ ਵਿਰੁਧ ਕਰੀਬ ਸਾਢੇ 6 ਸਾਲ ਪਹਿਲਾਂ ਇੱਕ ਨੌਜਵਾਨ ਨੂੰ ਨਸ਼ਿਆਂ ਦੇ ਝੁਠੇ ਕੇਸ ਵਿਚ ਬੰਦ ਕਰਨ ਦੇ ਦੋਸ਼ ਲੱਗੇ ਸਨ।
ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਡਿਜੀਟਲ ਖ਼ਤਰਿਆਂ ਤੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਫਲੈਗਸ਼ਿਪ ਪਹਿਲਕਦਮੀ ‘ਸਾਈਬਰ ਜਾਗੋ’ ਦੀ ਸ਼ੁਰੂਆਤ
ਇਸ ਮਾਮਲੇ ਵਿਚ ਉਕਤ ਐਸਐਸਪੀ ਦੇ ਅੱਖਾਂ ਦੇ ਤਾਰੇ ਰਹਿ ਚੁੱਕੇ ਦੋ ਪੁਲਿਸ ਅਧਿਕਾਰੀ ਤੇ ਦੋ ਸਿਵਲੀਅਨ ਵਿਅਕਤੀ ਪਹਿਲਾਂ ਹੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਇਹ ਸਾਰੀ ਕਾਰਵਾਈ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਨਿਗਰਾਨੀ ਹੇਠ ਹੋਈ ਜਾਂਚ ਪੜਤਾਲ ਤੋਂ ਬਾਅਦ ਹੋਈ ਹੈ। ਗ੍ਰਿਫਤਾਰ ਪੁਲਿਸ ਅਧਿਕਾਰੀ ਰਛਪਾਲ ਸਿੰਘ ਕਾਂਗਰਸ ਸਰਕਾਰ ਦੌਰਾਨ ਕਈ ਜ਼ਿਲ੍ਹਿਆਂ ਦਾ ਐਸਐਸਪੀ ਰਹਿਣ ਤੋਂ ਇਲਾਵਾ ਲੰਮਾ ਸਮਾਂ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੇ ਏਆਈਜੀ ਵਜੋਂ ਸੇਵਾ ਨਿਭਾਉਂਆ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਜਦ ਏਆਈਜੀ ਰਛਪਾਲ ਸਿੰਘ ਐਸਟੀਐਫ਼ ਅੰਮ੍ਰਿਤਸਰ ਰੇਂਜ ਵਿਖੇ ਤੈਨਾਤ ਸੀ ਤਾਂ ਉਸਦੇ ਇਸ਼ਾਰੇ ‘ਤੇ 11 ਫਰਵਰੀ 2009 ਨੂੰ ਕਿਸਾਨ ਅਮਰਿੰਦਰ ਸਿੰਘ ਵਾਸੀ ਪਿੰਡ ਮਾੜੀ ਟਾਂਡਾ ਜ਼ਿਲ੍ਹਾ ਗੁਰਦਾਸਪੁਰ ਵਿਰੁਧ 200 ਗ੍ਰਾਮ ਹੈਰੋਇਨ ਬਰਾਮਦਗੀ ਦਾ ਪਰਚਾ ਦਰਜ਼ ਕੀਤਾ ਗਿਆ ਸੀ।
ਇਹ ਵੀ ਪੜ੍ਹੋ ਪੰਜਾਬ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਆਈ ਰਿਕਾਰਡ ਕਮੀ ਆਈ-ਮੁੱਖ ਮੰਤਰੀ
ਇਹ ਕਾਰਵਾਈ ਐਸਟੀਐਫ ਇੰਸਪੈਕਟਰ ਪ੍ਰਵੀਨ ਕੁਮਾਰ ਦੀ ਅਗਵਾਈ ਹੇਠ ਕੀਤੀ ਗਈ ਸੀ। ਅੰਮ੍ਰਿਤਸਰ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21 ਦੇ ਤਹਿਤ ਦਰਜ਼ ਇਸ ਕੇਸ ਵਿਚ ਸਬ-ਇੰਸਪੈਕਟਰ ਅਮਰ ਪ੍ਰਤਾਪ ਸਿੰਘ ਨੂੰ ਜਾਂਚ ਅਧਿਕਾਰੀ ਬਣਾਇਆ ਗਿਆ ਸੀ। ਨਸ਼ਾ ਤਸਕਰੀ ਦੇ ਕੇਸ ਵਿਚ ਦਰਜ਼ ਕਿਸਾਨ ਅਮਰਿੰਦਰ ਸਿੰਘ ਜੇਲ੍ਹ ਤੋਂ ਬਾਹਰ ਆਉਣ ਬਾਅਦ ਹਾਈਕੋਰਟ ਗਿਆ ਸੀ, ਜਿੱਥੇ ਉਸਨੇ ਦਾਅਵਾ ਕੀਤਾ ਸੀ ਕਿ ਇੱਕ ਨਿੱਜੀ ਮੈਟਰ ਦੇ ਚੱਲਦਿਆਂ ਉਸਨੂੰ ਸਰਦੂਲ ਸਿੰਘ ਅਤੇ ਦਲਬੀਰ ਸਿੰਘ ਦੇ ਨਾਲ ਮਿਲਕੇ ਉਕਤ ਏਆਈਜੀ ਰਛਪਾਲ ਸਿੰਘ ਨੇ ਝੂਠਾ ਨਸ਼ਾ ਤਸਕਰੀ ਦਾ ਪਰਚਾ ਦਰਜ਼ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਉਸਦਾ ਨਸ਼ਿਆਂ ਦੇ ਕਾਰੋਬਾਰ ਨਾਲ ਕੋਈ ਦੂਰ ਦਾ ਵਾਸਤਾ ਨਹੀਂ।
ਇਹ ਵੀ ਪੜ੍ਹੋ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ ਫਿਰੋਜ਼ਪੁਰ ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ
ਇਸ ਮਾਮਲੇ ਵਿਚ ਹਾਈਕੋਰਟ ਵੱਲੋਂ ਆਈਜੀ ਰੈਂਕ ਦੇ ਅਧਿਕਾਰੀ ਕੋਲੋਂ ਜਾਂਚ ਕਰਵਾਈ ਗਈ ਤੇ ਜਾਂਚ ਵਿਚ ਸਿਕਾਇਤਕਰਤਾ ਅਮਰਿੰਦਰ ਸਿੰਘ ਉਪਰ ਲੱਗੇ ਦੋਸ਼ ਝੂਠੇ ਪਾਏ ਗਏ। ਜਿਸਤੋਂ ਬਾਅਦ ਪੁਲਿਸ ਨੇ ਸਬ ਇੰਸਪੈਕਟਰ ਅਮਰਪ੍ਰਤਾਪ ਸਿੰਘ, ਇੰਸਪੈਕਟਰ ਪ੍ਰਵੀਨ ਕੁਮਾਰ ਅਤੇ ਦੋਨਾਂ ਸਿਵਲੀਅਨ ਵਿਅਕਤੀਆਂ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਸੀ ਪ੍ਰੰਤੂ ਸਾਬਕਾ ਐਸਐਸਪੀ ਰਛਪਾਲ ਸਿੰਘ ਆਪਣੀ ਗ੍ਰਿਫਤਾਰੀ ਤੋਂ ਬਚਦਾ ਆ ਰਿਹਾ ਸੀ।ਸੂਚਨਾ ਮੁਤਾਬਕ ਰਛਪਾਲ ਸਿੰਘ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













