Punjab ਦੇ Transport ਦਫ਼ਤਰਾਂ ‘ਚ ਹੁਣ ਲੋਕਾਂ ਨੂੰ ਨਹੀਂ ਹੋਣਾ ਪਏਗਾ ਖੱਜਲਖੁਆਰ; ਸੇਵਾ ਕੇਂਦਰਾਂ ਵਿਚ ਮਿਲਣੀਆਂ ਸੇਵਾਵਾਂ

Date:

spot_img

Ludhiana News: ਪੰਜਾਬ ਸਰਕਾਰ ਨੇ ਸੂਬੇ ਦੇ ਟ੍ਰਾਂਸਪੋਰਟ ਦਫ਼ਤਰਾਂ ‘ਚ ਲੋਕਾਂ ਦੀ ਹੁੰਦੀ ਖੱਜਲਖੁਆਰੀ ਰੋਕਣ ਲਈ ਵੱਡਾ ਫੈਸਲਾ ਲਿਆ ਹੈ। ਆਰਟੀਓ ਦਫ਼ਤਰਾਂ ਵਿਚ ਮਿਲਦੀਆਂ ਸਹੂਲਤਾਂ ਨੂੰ ਹੁਣ ਸੂਬੇ ਭਰ ਦੇ ਸੇਵਾ ਕੇਂਦਰਾਂ ਵਿਚ ਤਬਦੀਲ ਕਰ ਦਿੱਤਾ ਹੈ। ਇਸ ਫੈਸਲੇ ਦੇ ਨਾਲ ਡਰਾਈਵਿੰਗ ਲਾਇਸੰਸ ਬਣਾਉਣ ਤੋਂ ਲੈ ਕੇ ਟ੍ਰਾਂਸਪੋਰਟ ਦਫ਼ਤਰਾਂ ਦੇ ਸਾਰੇ ਜਨਤਕ ਸੇਵਾ ਵਾਲੇ ਕੰਮਾਂ ਲਈ ਹੁਣ ਉਥੇ ਗੇੜੇ ਕੱਢਣ ਦੀ ਜਰੂਰਤ ਨਹੀਂ ਹੋਵੇਗੀ, ਬਲਕਿ ਥੋੜੀ ਜਿਹੀ ਵੱਧ ਫ਼ੀਸ ਦੇ ਕੇ ਸੇਵਾ ਕੇਂਦਰਾਂ ਵਿਚ ਇੱਕ ਛੱਤ ਥੱਲੇ ਇਹ ਸਾਰੀਆਂ ਸੇਵਾਵਾਂ ਮਿਲਣਗੀਆਂ।

ਇਹ ਵੀ ਪੜ੍ਹੋ Big News: ਨਸ਼ਾ ਤਸਕਰੀ ਦਾ ਝੂਠਾ ਕੇਸ ਬਣਾਉਣ ਵਾਲਾ ਪੰਜਾਬ ਪੁਲਿਸ ਦਾ ਸਾਬਕਾ SSP ਗ੍ਰਿਫਤਾਰ

ਇਸ ਸਬੰਧ ਵਿਚ ਟ੍ਰਾਂਸਪੋਰਟ ਦਫ਼ਤਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਤੇ ਪੰਜਾਬ ਦੇ ਮੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਲੁਧਿਆਣਾ ਦੇ ਆਰਟੀਓ ਦਫ਼ਤਰ ਇਹ ਸੇਵਾਵਾਂ ਸੇਵਾ ਕੇਂਦਰ ਵਿਚ ਤਬਦੀਲ ਕਰਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਸਰਕਾਰ ਦੇ ਉੱਚ ਅਧਿਕਾਰੀਆਂ ਮੁਤਾਬਕ ਟ੍ਰਾਂਸਪੋਰਟ ਦਫ਼ਤਰਾਂ ‘ਚ ਖੱਜਲਖੁਆਰੀ ਤੇ ਭ੍ਰਿਸ਼ਟਾਚਾਰ ਦੀਆਂ ਅਕਸਰ ਹੀ ਮਿਲਦੀਆਂ ਸਿਕਾਇਤਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ। ਹੁਣ ਨਾਗਰਿਕਾਂ ਨੂੰ ਕੋਈ ਵੀ ਸੇਵਾਵਾਂ ਲੈਣ ਲਈ ਟ੍ਰਾਂਸਪੋਰਟ ਦਫ਼ਤਰ ਦੇ ਮੁਲਾਜਮਾਂ ਤੇ ਅਧਿਕਾਰੀਆਂ ਦੇ ਸਾਹਮਣੇ ਆਉਣਾ ਨਹੀਂ ਪਏਗਾ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ “ਦਿ ਇੰਗਲਿਸ਼ ਐੱਜ” ਪ੍ਰੋਗਰਾਮ ਸ਼ੁਰੂ

ਪਹਿਲੇ ਪੜਾਅ ਤਹਿਤ 28 ਸੇਵਾਵਾਂ ਅਤੇ ਦੂਜੇ ਪੜਾਅ ਤਹਿਤ ਬਾਕੀ 28 ਸੇਵਾਵਾਂ ਸੇਵਾ ਕੇਂਦਰਾਂ ਨਾਲ ਜੁੜਣਗੀਆਂ। ਜਿਕਰਯੋਗ ਹੈ ਕਿ ਪੰਜਾਬ ਵਿੱਚ ਵੱਡੇ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਵਿਚ 544 ਸੇਵਾ ਕੇਂਦਰ ਹਨ ਜਿੱਥੇ ਸਰਕਾਰ ਦੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਨਿਰੰਤਰ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਅੱਜ ਤੋਂ ਬਾਅਦ ਹੁਣ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਸਾਰੀਆਂ ਸੇਵਾਵਾਂ ਵੀ ਇੰਨ੍ਹਾਂ ਸੇਵਾਂ ਕੇਂਦਰਾਂ ਵਿਚ ਉਪਲਬਧ ਹੋਣਗੀਆਂ। ਵੱਡੀ ਗੱਲ ਇਹ ਵੀ ਹੈ ਕਿ ਨਾਗਰਿਕ ਆਨਲਾਈਨ ਤਰੀਕੇ ਦੇ ਨਾਲ ਘਰ ਬੈਠ ਕੇ ਵੀ ਸੇਵਾ ਲਈ ਅਪਲਾਈ ਕਰ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

World Bicycle Day; ਸਬੰਧੀ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਅਸ਼ਮਿਤਾ ਖੇਲੋ ਇੰਡੀਆ ਵਿਮੈਨ ਲੀਗ ਅਤੇ ਸਾਈਕਲ ਰੈਲੀ

👉ਮਹਿਲਾਵਾਂ ਨੂੰ ਸਾਈਕਲਿੰਗ ਖੇਡ ਨਾਲ ਜੋੜਨ ਅਤੇ ਸਿਹਤਮੰਦ ਜੀਵਨਸ਼ੈਲੀ...

Moga Police ਵੱਲੋਂ ਹਥਿਆਰਾਂ ਦੀ ਨੋਕ ‘ਤੇ ਮੋਟਰਸਾਈਕਲ ਲੁੱਟਣ ਵਾਲੇ 3 ਮੁਲਜ਼ਮ ਕਾਬੂ

Moga News: Moga Police ਵੱਲੋਂ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ...