👉ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਪਲਾਈ ਕੀਤੇ ਜਾਣੇ ਸਨ
Amritsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨਾਂ ਸਮੇਤ ਨੌਂ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਵਿੰਦਰ ਸਿੰਘ, ਵਾਸੀ ਪਿੰਡ ਭੰਗਵਾਂ, ਅੰਮ੍ਰਿਤਸਰ ਦਿਹਾਤੀ, ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਹਰਮੀਤ ਸਿੰਘ ਉਰਫ਼ ਮੀਤੂ, ਦੋਵੇਂ ਵਾਸੀ ਭਿੰਡੀ ਔਲਖ, ਵਾਸੀ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ।
ਇਹ ਵੀ ਪੜ੍ਹੋ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ‘ਤੇ ਡਾਕਾ; ਹਥਿਆਰਾਂ ਦੀ ਨੋਕ ‘ਤੇ ਲੱਖਾਂ ਦੇ ਗਹਿਣੇ ਲੁੱਟੇ,ਦੇਖੋ ਵੀਡੀਓ
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਨਾਮੀ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਬਿੱਲਾ ਮੰਗਾ ਦੇ ਕਰੀਬੀ ਸਾਥੀ ਸ਼ੇਰਪ੍ਰੀਤ ਸਿੰਘ ਉਰਫ਼ ਗੁਲਾਬਾ ਨੂੰ ਸਪਲਾਈ ਕੀਤੇ ਜਾਣੇ ਸਨ।ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਨੂੰ ਵਿਦੇਸ਼ ਅਧਾਰਤ ਨਾਮੀ ਗੈਂਗਸਟਰ ਜੋਬਨਜੀਤ ਸਿੰਘ ਉਰਫ ਬਿੱਲਾ ਮੰਗਾ, ਜੋ ਆਪਣੇ ਕਾਰਕੁਨਾਂ ਪਰਮਜੀਤ ਸਿੰਘ ਉਰਫ ਪੰਮਾ ਅਤੇ ਹਰਮੀਤ ਸਿੰਘ ਉਰਫ ਮੀਤੂ ਰਾਹੀਂ ਸੂਬੇ ਵਿੱਚ ਗੈਂਗ ਚਲਾ ਰਿਹਾ ਸੀ, ਬਾਰੇ ਖਾਸ ਜਾਣਕਾਰੀ ਮਿਲੀ ਸੀ। ਇਸ ਜਾਣਕਾਰੀ ਤੋਂ ਅੱਗੇ ਪਤਾ ਲੱਗਾ ਹੈ ਕਿ ਉਹਨਾਂ ਨੇ ਭਾਰਤ-ਪਾਕਿਸਤਾਨ ਸਰਹੱਦ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ, ਜੋ ਕਿ ਸਰਹੱਦ ਪਾਰੋਂ ਪਿੰਡ ਭਿੰਡੀ ਔਲਖ, ਅੰਮ੍ਰਿਤਸਰ ਦਿਹਾਤੀ ਖੇਤਰ ਵਿੱਚ ਡਰੋਨ ਦੀ ਮਦਦ ਨਾਲ ਪਹੁੰਚਾਈ ਗਈ ਸੀ ਅਤੇ ਉਹਨਾਂ ਵੱਲੋਂ ਇਸਨੂੰ ਅੱਗੇ ਸ਼ੇਰਪ੍ਰੀਤ ਦੇ ਸਾਥੀ ਦਵਿੰਦਰ ਸਿੰਘ ਤੱਕ ਪਹੁੰਚਾਉਣ ਜਾਣਾ ਹੈ।
ਇਹ ਵੀ ਪੜ੍ਹੋ ਸਿਲਚਰ ਜੇਲ੍ਹ ਤੋਂ ਲਿਆਂਦੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਮਿਲਿਆ 3 ਦਿਨਾਂ ਦਾ ਰਿਮਾਂਡ; ਗੈਂਗਸਟਰ ਨੂੰ Encounter ਦਾ ਡਰ
ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦਿਹਾਤੀ ਦੇ ਚੋਗਾਵਾਂ ਵਿਖੇ ਗੁਰਦੁਆਰਾ ਬਾਬਾ ਮੋਹਰੀ ਜੀ ਨੇੜੇ ਉਕਤ ਮੁਲਜ਼ਮਾਂ ਨੂੰ ਘੇਰਾ ਪਾ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ।ਡੀਜੀਪੀ ਗੌਰਵ ਯਾਦਵ ਨੇ ਅੱਗੇ ਕਿਹਾ ਕਿ ਸ਼ੇਰਪ੍ਰੀਤ ਸਿੰਘ ਉਰਫ ਗੁਲਾਬਾ ਇੱਕ ਆਦਤਨ ਅਪਰਾਧੀ ਹੈ ਅਤੇ ਉਸ ਵਿਰੁੱਧ ਪਹਿਲਾਂ ਹੀ ਗੈਰ-ਕਾਨੂੰਨੀ ਹਥਿਆਰ ਰੱਖਣ, ਚੋਰੀ, ਲੁੱਟ-ਖਸੁੱਟ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਮੂਲੀਅਤ ਸਬੰਧੀ ਸੱਤ ਵੱਖ-ਵੱਖ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਕਿਹਾ ਕਿ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਸਮੇਤ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।ਇਸ ਸਬੰਧੀ ਕੇਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25(1-ਏ) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 65 ਮਿਤੀ 30-10-2025 ਦਰਜ ਕੀਤਾ ਗਿਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।







