Thursday, April 16, 2026
spot_img
spot_img

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: 8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ

Date:

spot_img

Punjab News:350th Martyrdom Day of Sri Guru Tegh Bahadur Ji: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੇ ਹਿੱਸੇ ਵਜੋਂ ਦੂਜੇ ਗੇੜ ਦੇ ਲਾਈਟ ਐਂਡ ਸਾਊਂਡ ਸ਼ੋਅ 8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ੋਆਂ ਵਿੱਚ ਵੱਖ-ਵੱਖ ਕੈਬਨਿਟ ਮੰਤਰੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ ਵੱਲੋਂ ਸੰਗਤ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ।

ਇਹ ਵੀ ਪੜ੍ਹੋBathinda ਨਗਰ ਨਿਗਮ ਦੇ ਵਾਰਡ ਵਧਾਉਣ ਦੀ ਮੰਗ ਨੂੰ ਲੈ ਕੇ ਬਲਾਕ ਤੇ ਵਾਰਡ ਪ੍ਰਧਾਨਾਂ ਨੇ ਕੀਤੀ ਮੀਟਿੰਗ 

ਸੌਂਦ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦਾ ਲਾਈਟ ਐਂਡ ਸਾਊਂਡ ਸ਼ੋਅ ਆਈ.ਟੀ.ਆਈ ਬਟਾਲਾ ਵਿਖੇ ਹੋਵੇਗਾ। ਇਸ ਸਮਾਗਮ ਵਿੱਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਹਾਜ਼ਰੀ ਭਰੀ ਜਾਵੇਗੀ। ਉੱਥੇ ਹੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਸ਼ੋਅ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ਼ਾਮਲ ਹੋਣਗੇ।ਇਸੇ ਤਰ੍ਹਾਂ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿੱਚ ਕਰਵਾਏ ਜਾਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਸ਼ਮੂਲੀਅਤ ਕਰਨਗੇ।

ਇਹ ਵੀ ਪੜ੍ਹੋ ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ

ਹੁਸ਼ਿਆਰਪੁਰ ਦੇ ਮਲਟੀਪਰਪਜ਼ ਆਊਟਡੋਰ ਸਟੇਡੀਅਮ, ਲਾਜਵੰਤੀ ਵਿਖੇ ਹੋਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ, ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਅਤੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਹਾਜ਼ਰੀ ਭਰੀ ਜਾਵੇਗੀ।ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਲਾਈਟ ਐਂਡ ਸਾਊਂਡ ਸ਼ੋਅਜ਼ ਵਿੱਚ ਆਧੁਨਿਕ ਲੇਜ਼ਰ ਲਾਈਟਾਂ ਅਤੇ 3ਡੀ ਪ੍ਰੋਜੈਕਸ਼ਨ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ, ਫ਼ਲਸਫ਼ੇ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਦਰਸਾਇਆ ਜਾ ਰਿਹਾ ਹੈ, ਤਾਂ ਜੋ ਮੌਜੂਦਾ ਪੀੜੀ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਗਏ ਮਾਰਗ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ ਜਾ ਸਕੇ।

ਇਹ ਵੀ ਪੜ੍ਹੋ DAV College Bathinda ਦਾ ਉਦੈ ਪ੍ਰਤਾਪ ਸਹਾਰਨ ਪੰਜਾਬ ਰਣਜੀ ਟਰਾਫ਼ੀ ਲਈ ਕਪਤਾਨ ਨਿਯੁਕਤ

ਸੌਂਦ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ 4 ਨਵੰਬਰ ਨੂੰ ਪਟਿਆਲਾ, ਜਲੰਧਰ, ਫਤਹਿਗੜ੍ਹ ਸਾਹਿਬ ਤੇ ਪਠਾਨਕੋਟ ਵਿਖੇ ਕਰਵਾਏ ਸ਼ੋਅ ਬੇਹੱਦ ਸਫਲ ਰਹੇ ਹਨ। ਸਾਰੀ ਸੰਗਤ ਨੇ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਹੈ। ਉਨ੍ਹਾਂ 8 ਨਵੰਬਰ ਨੂੰ ਹੋਣ ਵਾਲੇ ਲਾਈਟ ਐਂਡ ਸਾਊਂਟ ਸ਼ੋਅਜ਼ ਵਿੱਚ ਵੀ ਸੰਗਤਾਂ ਨੂੰ ਪਰਿਵਾਰਾਂ ਸਮੇਤ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਲਾਈਟ ਐਂਡ ਸਾਊਂਡ ਸ਼ੋਅ ਅਗਲੇ ਪੜਾਅ ਵਿੱਚ 11, 14, 17 ਅਤੇ 20 ਨਵੰਬਰ ਨੂੰ ਸੂਬੇ ਦੇ ਬਾਕੀ ਬਚਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰਵਾਏ ਜਾਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...