Haryana News: ਪਿਛਲੇ ਦਿਨੀ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਅਤੇ ਪੰਜਾਬ ਦੇ ਸਾਬਕਾ ਮੰਤਰੀ ਰਜੀਆ ਸੁਲਤਾਨਾ ਦੇ ਨੌਜਵਾਨ ਪੁੱਤਰ ਅਕੀਲ ਅਖ਼ਤਰ ਦੀ ਰਹੱਸਮਈ ਹਾਲਤਾਂ ਦੇ ਵਿੱਚ ਹੋਈ ਮੌਤ ਦੇ ਮਾਮਲੇ ਦੀ ਜਾਂਚ ਹੁਣ ਕੇਂਦਰੀ ਜਾਂਚ ਏਜੰਸੀ(CBI) ਕਰੇਗੀ।ਇਸ ਸਬੰਧ ਵਿੱਚ ਹਰਿਆਣਾ ਸਰਕਾਰ ਦੇ ਗ੍ਰਹਿ ਵਿਭਾਗ ਦੀ ਅਰਜੀ ਨੂੰ ਕੇਂਦਰ ਵੱਲੋਂ ਮੰਨਜੂਰ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਹਰਿਆਣਾ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਸੀ। ਸਾਹਮਣੇ ਆ ਰਹੀ ਜਾਣਕਾਰੀ ਮੁਤਾਬਿਕ ਸੀਬੀਆਈ ਵੱਲੋਂ ਇਸ ਮਾਮਲੇ ਦੇ ਵਿੱਚ ਮੁਢਲੀ ਐਫਆਈਆਰ (FIR) ਦਰਜ ਕਰ ਲਈ ਗਈ ਹੈ ਅਤੇ ਇਸ ਮਾਮਲੇ ਦੀ ਜਾਂਚ ਦਾ ਜਿੰਮਾ ਸਥਾਨਕ ਅਧਿਕਾਰੀਆਂ ਨੂੰ ਸੌਂਪਿਆ ਗਿਆ ਹੈ।
ਇਹ ਵੀ ਪੜ੍ਹੋ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਟੇਸਲਾ ਨੂੰ ਹਰਿਆਣਾ ਵਿੱਚ ਮੈਨੂਫੈਕਚਰਿੰਗ ਯੁਨਿਟ ਲਗਾਉਣ ਦਾ ਦਿੱਤਾ ਸੱਦਾ
ਜਿਕਰਯੋਗ ਹੈ ਕਿ ਅਕੀਲ ਦੀ 16 ਅਕਤੂਬਰ ਨੂੰ ਹਰਿਆਣਾ ਦੇ ਪੰਚਕੂਲਾ ਸਥਿਤ ਰਿਹਾਇਸ਼ ਉੱਪਰ ਮੌਤ ਹੋ ਗਈ ਸੀ। ਕਿਹਾ ਜਾ ਰਿਹਾ ਹੈ ਕਿ ਇਹ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਪਰਿਵਾਰ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਾਉਣ ਤੋਂ ਬਾਅਦ ਆਪਣੇ ਜੱਦੀ ਪਿੰਡ ਸਹਾਰਨਪੁਰ ਵਿਖੇ ਦਫਨ ਕਰ ਦਿੱਤਾ ਗਿਆ ਸੀ। ਇਸ ਦੌਰਾਨ ਮੌਤ ਤੋਂ ਬਾਅਦ ਇੱਕ ਵੀਡੀਓ ਬੜੀ ਤੇਜ਼ੀ ਨਾਲ ਸੋਸ਼ਲ ਮੀਡੀਆ ਉੱਪਰ ਵਾਇਰਲ ਹੋਈ ਸੀ ਜੋ ਕਿ 27 ਅਗਸਤ ਦੀ ਦੱਸੀ ਜਾ ਰਹੀ ਹੈ ਅਤੇ ਇਸ ਵੀਡੀਓ ਦੇ ਵਿੱਚ ਅਕੀਲ ਅਖਤਰ ਆਪਣੇ ਮਾਂ ਬਾਪ ਅਤੇ ਪਰਿਵਾਰ ਉੱਪਰ ਉਸਨੂੰ ਮਾਰਨ ਦੀ ਸਾਜਿਸ਼ ਰਚਣ ਦਾ ਦੋਸ਼ ਲਗਾ ਰਿਹਾ ਹੈ। ਇਸ ਦੇ ਨਾਲ ਹੀ ਉਸਦੇ ਵੱਲੋਂ ਇਸ ਵੀਡੀਓ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਉਸਦੀ ਪਤਨੀ ਦੇ ਉਸਦੇ ਪਿਤਾ ਨਾਲ ਕਥਿਤ ਤੌਰ ਤੇ ਨਜਾਇਜ਼ ਸਬੰਧ ਹਨ।
ਇਹ ਵੀ ਪੜ੍ਹੋ ਪੰਜਾਬ ਕਾਂਗਰਸ ਨੇ ਭਾਜਪਾ ਦੀ ਵੋਟ ਚੋਰੀ ਖਿਲਾਫ਼ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ
ਜਿਸ ਦੇ ਚੱਲਦੇ ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਲੇਰਕੋਟਲਾ ਦੇ ਇੱਕ ਵਾਸੀ ਚੌਧਰੀ ਸ਼ਮਸ਼ੂਦੀਨ ਵੱਲੋਂ ਪੰਚਕੁਲਾ ਪੁਲਿਸ ਕੋਲ ਲਿਖਤੀ ਸ਼ਿਕਾਇਤ ਕੀਤੀ ਗਈ ਸੀ। ਜਿਸ ਦੇ ਆਧਾਰ ‘ਤੇ ਪੁਲਿਸ ਨੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ, ਉਸ ਦੀ ਪਤਨੀ ਰਜੀਆ ਸੁਲਤਾਨਾ, ਧੀ ਅਤੇ ਨੂੰਹ ਵਿਰੁੱਧ ਕਤਲ ਦਾ ਮੁਕੱਦਮਾ ਦਰਜ ਕੀਤਾ ਸੀ। ਇਸ ਦੌਰਾਨ ਹੀ ਹਰਿਆਣਾ ਸਰਕਾਰ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸੀਬੀਆਈ ਨੂੰ ਜਾਂਚ ਲਈ ਲਿਖਿਆ ਗਿਆ ਸੀ , ਜਿਸ ਤੋਂ ਬਾਅਦ ਹੁਣ ਸੀਬੀਆਈ ਵੱਲੋਂ ਇਹ ਪੜਤਾਲ ਸ਼ੁਰੂ ਕੀਤੀ ਗਈ ਹੈ!
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





