Haryana News:ਕੇਂਦਰੀ ਰਿਹਾਇਸ, ਊਰਜਾ ਅਤੇ ਸ਼ਹਿਰੀ ਮਾਮਲੇ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਦੀ ਸ਼ਹਾਦਤ ਤੋਂ ਪ੍ਰੇਰਣਾ ਮਿਲਦੀ ਹੈ ਕਿ ਸਾਨੂੰ ਸਮਾਜ, ਧਰਮ ਅਤੇ ਦੇਸ਼ ਲਈ ਕੰਮ ਕਰਨਾ ਚਾਹੀਦਾ ਹੈ।ਕੇਂਦਰੀ ਮੰਤਰੀ ਐਂਤਵਾਰ ਨੂੰ ਕਰਨਾਲ ਵਿੱਚ ਐਨਡੀਆਰਆਈ ਚੌਂਕ ‘ਤੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਹਿੰਦ ਦੀ ਚਾਦਰ ਮੈਰਾਥਨ ਨੂੰ ਹਰੀ ਝੰਡੀ ਵਿਖਾਉਣ ਤੋਂ ਪਹਿਲਾਂ ਲੋਕਾਂ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਦੇ 350 ਸਾਲਾਂ ਸ਼ਹੀਦੀ ਦਿਵਸ ‘ਤ। ਕਰਨਾਲ ਦੇ ਨਾਲ ਨਾਲ ਦੇਸ਼ਭਰ ਵਿੱਚ ਯਾਤਰਾਵਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਹਜ਼ਾਰਾਂ ਨੌਜੁਆਨ 9ਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਦੀ ਸ਼ਹਾਦਤ ਨੂੰ ਨਮਨ ਕਰਨ ਲਈ ਇੱਕਠੇ ਹੋਏ ਹਨ। ਇੱਥੇ ਆਯੋਜਿਤ ਯਾਤਰਾ ਇਤਿਹਾਸ ਰਚ ਰਹੀ ਹੈ।
ਇਹ ਵੀ ਪੜ੍ਹੋ ਯੁਵਕ ਮੇਲੇ ਵਿਦਿਆਰਥੀਆਂ ਨੂੰ ਜ਼ਿੰਦਗੀ ਦੇ ਸ਼ਾਹ ਅਸਵਾਰ ਬਣਾਉਂਦੇ ਹਨ: ਡਾ ਗੋਸਲ
ਇਹ ਯਾਤਰਾ ਸਿਰਫ਼ ਦੌੜ ਨਹੀਂ ਸਗੋਂ ਦੇਸ਼ ਨੂੰ ਆਜਾਦ ਕਰਾਉਣ ਵਾਲਿਆਂ ਪ੍ਰਤੀ ਸ਼ਰਧਾਂਜਲੀ ਵਿਅਕਤ ਕਰਨ ਲਈ ਇੱਕ ਉਤਸਾਹ, ਜੱਜਬਾ ਅਤੇ ਭਾਵਨਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਸੈਂਕੜਾਂ ਨੌਜੁਆਨਾਂ ਨੇ 21 ਕਿਲ੍ਹੋਮੀਟਰ ਲੰਬੀ ਅਤੇ 10 ਕਿਲ੍ਹੋਮੀਟਰ ਲੰਬੀ ਦੌੜ ਵਿੱਚ ਹਿੱਸਾ ਲਿਆ ਹੈ ਅਤੇ ਹੁਣ ਲਗਭਗ 61 ਹਜ਼ਾਰ ਨੌਜੁਆਨ 5 ਕਿਲ੍ਹੋਮੀਟਰ ਲੰਬੀ ਦੌੜ ਵਿੱਚ ਹਿੱਸਾ ਲੈ ਰਹੇ ਹਨ।ਕੇਂਦਰੀ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਚਾਂਦਨੀ ਚੌਂਕ ਸਥਿਤ ਗੁਰੂਦੁਆਰਾ ਸ਼ੀਸ਼ਗੰਜ ਦੇ ਸਥਾਨ ‘ਤੇ ਸ਼੍ਰੀ ਗੁਰੂ ਤੇਗ ਬਹਾਦੁਰ ਦਾ ਧੜ ਸਿਰ ਤੋਂ ਵੱਖ ਕਰ ਦਿੱਤਾ ਸੀ। ਉਨ੍ਹਾਂ ਨੇ ਗੁਰੂ ਸਾਹਿਬ ਦੇ ਸ਼ੀਸ਼ ਨੂੰ ਦਿੱਲੀ ਤੋਂ ਆਨੰਦਪੁਰ ਸਾਹਿਬ ਲੈ ਜਾਣ ਦੀ ਘਟਨਾ ਦੌਰਾਨ ਹਰਿਆਣਾ ਦੀ ਧਰਤੀ ਨਾਲ ਜੁੜੇ ਇੱਕ ਬਲਿਦਾਨ ਦਾ ਵੀ ਵਰਣ ਕੀਤਾ। ਉਨ੍ਹਾਂ ਨੇ ਦੱਸਿਆ ਕਿ ਸੋਨੀਪਤ ਜ਼ਿਲ੍ਹਾ ਦੇ ਬੜਖਾਲਸਾ ਪਿੰਡ ਦੇ ਇੱਕ ਨੌਜੁਆਨ ਨੇ ਗੁਰੂ ਜੀ ਦੇ ਸ਼ੀਸ਼ ਨੂੰ ਮੁਗਲ ਸੇਨਾ ਤੋਂ ਬਚਾਉਣ ਲਈ ਆਪਣਾ ਸ਼ੀਸ਼ ਕਟਵਾ ਦਿੱਤਾ।
ਇਹ ਵੀ ਪੜ੍ਹੋ ਬਠਿੰਡਾ-ਜੈਤੋ ਰੋਡ ‘ਤੇ ਵਾਪਰੇ ਭਿਆਨਕ ਹਾਦਸੇ ‘ਚ ਬੱਚੇ ਸਹਿਤ ਤਿੰਨ ਦੀ ਹੋਈ ਮੌ+ਤ, ਚਾਰ ਜਖ਼ਮੀ
ਕੇਂਦਰੀ ਮੰਤਰੀ ਨੇ ਮੈਰਾਥਨ ਨੂੰ ਹਰੀ ਝੰਡੀ ਵਿਖਾਈ ਅਤੇ ਯਾਤਰਾ ‘ਤੇ ਫੁੱਲਾਂ ਦੀ ਵਰਖਾ ਕੀਤੀ। ਇਸ ਤੋਂ ਪਹਿਲਾਂ ਮੰਤਰੀ ਦੀ ਮੌਜ਼ੂਦਗੀ ਵਿੱਚ ਹਿੰਦ ਦੀ ਚਾਦਰ, ਸ਼੍ਰੀ ਗੁਰੂ ਤੇਗ ਬਹਾਦੁਰ ਗੀਤ ਲਾਂਚ ਕੀਤਾ ਗਿਆ। ਇਸ ਮੌਕੇ ‘ਤੇ ਕੀਰਤਨ ਤੋਂ ਇਲਾਵਾ ਸ਼ਬਦ ਗਾਇਨ ਵੀ ਕੀਤਾ ਗਿਆ। ਮੈਰਾਥਨ ਵਿੱਚ ਸ਼ਾਮਲ ਲੋਕਾਂ ਨੇ ਬੋਲੇ ਸੋ ਨਿਹਾਲ ਅਤੇ ਭਾਰਤ ਮਾਤਾ ਦੀ ਜੈਅ ਦੇ ਜੈਅਕਾਰੇ ਲਗਾਏ। ਪੋ੍ਰਗਰਾਮ ਵਿੱਚ ਕੇਂਦਰੀ ਮੰਤਰੀ ਨੂੰ ਕ੍ਰਿਪਾਣ ਅਤੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਫੋਟੋ ਭੇਂਟ ਕੀਤਾ ਗਿਆ।ਇਸ ਮੌਕੇ ‘ਤੇ ਵਿਧਾਇਕ ਜਗਮੋਹਨ ਆਨੰਦ, ਇੰਦਰੀ ਦੇ ਵਿਧਾਇਕ ਰਾਮਕੁਮਾਰ ਕਸ਼ਯਪ, ਅਸੰਧ ਦੇ ਵਿਧਾਇਕ ਯੋਗੇਂਦਰ ਰਾਣਾ, ਨੀਲੋਖੇੜੀ ਦੇ ਭਗਵਾਨਦਾਸ ਕਬੀਰਪੰਥੀ, ਡਿਪਟੀ ਕਮੀਸ਼ਨਰ ਉਤਮ ਸਿੰਘ, ਐਸਪੀ ਗੰਗਾ ਰਾਮ ਪੂਨਿਆ, ਮੇਅਰ ਰੇਣੂ ਬਾਲਾ ਗੁਪਤਾ, ਭਾਜਪਾ ਜ਼ਿਲ੍ਹਾ ਪ੍ਰਧਾਨ ਪ੍ਰਵੀਣ ਲਾਠਰ ਸਮੇਤ ਪ੍ਰਸ਼ਾਸਣਿਕ ਅਧਿਕਾਰੀ ਅਤੇ ਕਰਮਚਾਰੀ ਵੀ ਮੌਜ਼ੂਦ ਰਹੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





