ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ

Date:

spot_img

👉ਕੈਬਨਿਟ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਸਮੇਤ ਵੱਡੀ ਗਿਣਤੀ ਸੰਗਤ ਨੇ ਭਰੀ ਹਾਜ਼ਰੀ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਸ਼ੁੱਕਰਵਾਰ ਨੂੰ ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸਥਾਨਕ ਆਗੂਆਂ ਨੇ ਵੱਡੀ ਗਿਣਤੀ ਸੰਗਤ ਸਮੇਤ ਹਾਜ਼ਰੀ ਭਰੀ।ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਬਿਜਲੀ, ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਹਾਜ਼ਰੀ ਭਰੀ ਗਈ।

ਇਹ ਵੀ ਪੜ੍ਹੋ  Punjab Police ਵੱਲੋਂ ਅੰਤਰ-ਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਦੋ ਕਾਬੂ

ਇਸੇ ਤਰ੍ਹਾਂ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਸੰਗਤ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ ‘ਤੇ ਚਾਨਣਾ ਪਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਨੂੰ ਵੇਖਿਆ ਗਿਆ। ਜਦਕਿ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਸਾਹਿਬ ਸਟੇਡੀਅਮ ਵਿਖੇ ਹੋਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਸ਼ਾਮਿਲ ਹੋਏ। ਇਸ ਤੋਂ ਇਲਾਵਾ ਬਰਨਾਲਾ ਦੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸਥਾਨਕ ਆਗੂਆਂ ਅਤੇ ਸੰਗਤ ਸਮੇਤ ਹਾਜ਼ਰੀ ਭਰੀ।

ਇਹ ਵੀ ਪੜ੍ਹੋ  “ਹੈਦਰਾਬਾਦ–ਚੇਨਈ ਰੋਡਸ਼ੋਜ਼ ਨਾਲ ਪੰਜਾਬ ਦਾ ਦੱਖਣੀ ਭਾਰਤ ਆਉਟਰੀਚ ਤੇਜ਼ — ਉਦਯੋਗ ਜਗਤ ਵੱਲੋਂ ਮਜ਼ਬੂਤ ਨਿਵੇਸ਼ ਦਿਲਚਸਪੀ

ਇਨ੍ਹਾਂ ਲਾਈਟ ਐਡ ਸਾਊਂਡ ਸ਼ੋਅਜ਼ ਵਿੱਚ ਹਾਜ਼ਰੀ ਭਰਨ ਵਾਲੀ ਸੰਗਤ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ। ਲਾਈਟ ਐਂਡ ਸਾਊਂਡ ਸ਼ੋਅਜ਼ ਵਿੱਚ ਆਧੁਨਿਕ ਲੇਜ਼ਰ ਲਾਈਟਾਂ ਅਤੇ 3ਡੀ ਪ੍ਰੋਜੈਕਸ਼ਨ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ ਕਾਲ, ਫਲਸਫ਼ੇ, ਸਿੱਖਿਆਵਾਂ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਉੱਤੇ ਚਾਨਣਾ ਪਾਇਆ ਗਿਆ। ਜ਼ਿਕਰਯੋਗ ਹੈ ਕਿ 17 ਅਤੇ 20 ਨਵੰਬਰ ਨੂੰ ਬਾਕੀ ਜ਼ਿਲ੍ਹਿਆਂ ਵਿੱਚ ਵੀ ਲਾਈਟ ਐਂਡ ਸਾਊਂਡ ਸ਼ੋਅ ਹੋਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

Vigilance Bureau ਵੱਲੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ Sub Inspector ਰੰਗੇ ਹੱਥੀਂ ਕਾਬੂ

Jalandhar News: Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਅੱਠ ਵਿਅਕਤੀ 11 ਆਧੁਨਿਕ ਪਿਸਤੌਲਾਂ ਸਣੇ ਕਾਬੂ

👉ਬਰਾਮਦ ਹਥਿਆਰ ਅੱਗੇ ਅਪਰਾਧਕ ਤੱਤਾਂ ਨੂੰ ਸਪਲਾਈ ਕੀਤੇ ਜਾਣੇ...