spot_img
spot_img

ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਨੂੰ ਰੀਲੀਜ਼ ਨਾ ਕੀਤਾ ਜਾਵੇ- ਸ. ਮੰਨਣ

Date:

spot_img

ਕਿਹਾ; ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਫਿਲਮ ਜਾਰੀ ਨਾ ਕਰਨ ਸਬੰਧੀ ਕੀਤਾ ਹੈ ਆਦੇਸ਼
Amritsar News:ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣੀ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਜਾਰੀ ਕਰਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਫਿਲਮ ਦੇ ਨਿਰਮਾਤਾ ਤੇ ਨਿਰਦੇਸ਼ਕ ਨੂੰ ਕਿਹਾ ਹੈ ਕਿ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਇਸ ਨੂੰ ਜਾਰੀ ਨਾ ਕੀਤਾ ਜਾਵੇ। ਸ. ਮੰਨਣ ਨੇ ਕਿਹਾ ਕਿ ਬਵੇਜਾ ਮੂਵੀ ਪ੍ਰਾਈਵੇਟ ਲਿਮਿ: ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣਾਈ ਗਈ ਇਸ ਫਿਲਮ ਵਿਚ ਸਿੱਖ ਸਿਧਾਂਤ, ਇਤਿਹਾਸ ਅਤੇ ਫਿਲਮਾਂਕਣ ਦੇ ਪੱਖ ਤੋਂ ਬਹੁਤ ਸਾਰੀਆਂ ਕਮੀਆਂ ਹਨ, ਜਿਸ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ’ਤੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੱਤਰ ਭੇਜ ਕੇ 21 ਨਵੰਬਰ 2025 ਨੂੰ ਇਸ ਫਿਲਮ ਨੂੰ ਰੀਲੀਜ਼ ਨਾ ਕਰਨ ਦਾ ਆਦੇਸ਼ ਕੀਤਾ ਹੈ।

ਇਹ ਵੀ ਪੜ੍ਹੋ ਗੁਰਦੁਆਰਾ ਮਟਨ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਤੀਸਰੇ ਦਿਨ ਗੁਰਦੁਆਰਾ ਬਾਰਠ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਰੌਸ਼ਨੀ ਵਿਚ ਫਿਲਮ ਚਲਾਉਣ ਦਾ ਫੈਸਲਾ ਵਾਪਿਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਫਿਲਮ ਘੋਖ ਕਮੇਟੀ ਵੱਲੋਂ ਇਸ ਫਿਲਮ ਨੂੰ ਵੇਖਣ ਬਾਅਦ ਰੀਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਗਈ ਸੀ, ਜਿਸ ’ਤੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਰੋਕ ਸਬੰਧੀ ਪੱਤਰ ਭੇਜਿਆ ਹੈ।ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਗੁਰੂ ਸਾਹਿਬਾਨ ਨੂੰ ਕਿਸੇ ਵੀ ਤਰ੍ਹਾਂ ਕਲਪਨਾ ਜਾਂ ਐਨੀਮੇਸ਼ਨ ਰਾਹੀਂ ਦਰਸਾਉਣ ਦੀ ਮਨਾਹੀ ਹੈ ਅਤੇ ਅਜਿਹਾ ਕਰਨਾ ਸਿੱਖ ਸਿਧਾਂਤਾਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਜਾਰੀ ਹੁਕਮਨਾਨਿਆਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਜਦੋਂ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਤ ਕਿਰਦਾਰ ਨਿਭਾਉਣ ’ਤੇ ਰੋਕ ਹੈ, ਤਾਂ ਫਿਰ ਅਜਿਹੀਆਂ ਫਿਲਮਾਂ ਬਣਾਉਣ ਤੋਂ ਪਹਿਲਾਂ ਹੀ ਸੰਕੋਚ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਨਾਲ-ਨਾਲ ਵਿਵਾਦ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਸਿੱਖ ਪੰਥ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮਨਾ ਰਿਹਾ ਹੈ ਤਾਂ ਉਸ ਵੇਲੇ ਸਿੱਖ ਸਿਧਾਂਤਾਂ ਤੋਂ ਪਾਸੇ ਜਾ ਕੇ ਗੁਰੂ ਸਾਹਿਬ ਨਾਲ ਸਬੰਧਤ ਐਨੀਮੇਸ਼ਨ ਫਿਲਮ ਨੂੰ ਜਾਰੀ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਨਿਰਵਾਣਾ ਐਸਟੇਟ ਵਿੱਚ ਨਵੀਆਂ ਸਟ੍ਰੀਟ ਲਾਈਟਾਂ ਦਾ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੀਤਾ ਉਦਘਾਟਨ

ਸ਼ਹਿਰ ਨੂੰ ਸਮੱਸਿਆ-ਮੁਕਤ, ਸੁਰੱਖਿਅਤ ਅਤੇ ਆਧੁਨਿਕ ਬਣਾਉਣ ਦੇ ਸੰਕਲਪ...