Chandigarh News:ਪੰਜਾਬ ਦੇ ਵਿਚ ਇੱਕ ਹੋਰ ਜਿਮਨੀ ਚੋਣ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਇੰਨ੍ਹਾਂ ਚਰਚਾਵਾਂ ਨੂੰ ਉਸ ਸਮੇਂ ਬਲ ਮਿਲਿਆ ਜਦ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸ਼੍ਰੀ ਖਡੂਰ ਸਾਹਿਬ ਹਲਕੇ ਤੋਂ ਮੌਜੂਦਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਹੇਠਲੀ ਅਦਾਲਤ ਦੁਆਰਾ ਸੁਣਾਈ ਚਾਰ ਸਾਲ ਦੀ ਸਜ਼ਾ ਉੱਪਰ ਰੋਕ ਲਗਾਉਣ ਤੋਂ ਇੰਨਕਾਰ ਕਰ ਦਿੱਤਾ। ਵਿਧਾਇਕ ਲਾਲਪੁਰਾ ਸਹਿਤ ਕੁੱਝ ਹੋਰਨਾਂ ਨੂੰ ਤਰਨਤਾਰਨ ਦੀ ਅਦਾਲਤ ਨੇ ਕੁੱਝ ਸਮਾਂ ਪਹਿਲਾਂ 4 ਸਾਲ ਦੀ ਸਜ਼ਾ ਸੁਣਾਈ ਸੀ। ਇਹ ਸਜ਼ਾ ਮਾਰਚ 2013 ਵਿਚ ਹੋਏ ਉਸਮਾਂ ਕਾਂਡ ਵਿਚ ਸੁਣਾਈ ਗਈ ਸੀ, ਜਿਸਦੇ ਵਿਚ ਮਨਜਿੰਦਰ ਸਿੰਘ ਲਾਲਪੁਰਾ ਸਹਿਤ ਕੁੱਝ ਹੋਰਨਾਂ ਉੱਪਰ ਇੱਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਆਈ ਇੱਕ ਦਲਿਤ ਲੜਕੀ ਨਾਲ ਕਥਿਤ ਤੌਰ ‘ਤੇ ਛੇੜਛਾੜ ਅਤੇ ਕੁੱਟਮਾਰ ਹੋਈ ਸੀ।
ਇਹ ਵੀ ਪੜ੍ਹੋ Big News; ਅੰਮ੍ਰਿਤਸਰ ਦੇ ਬੱਸ ਅੱਡੇ ‘ਚ ਦਿਨ-ਦਿਹਾੜੇ ਫ਼ਾਈਰਿੰਗ; ਨਾਮੀ ਟ੍ਰਾਂਸਪੋਰਟ ਕੰਪਨੀ ਦੇ ਮੈਨੇਜ਼ਰ ਦਾ ਕ+ਤ+ਲ
ਲੜਕੀ ਵੱਲੋਂ ਕਾਫ਼ੀ ਜਦੋਜਹਿਦ ਤੋਂ ਬਾਅਦ ਮੁਲਜਮਾਂ ਵਿਰੁਧ ਪਰਚਾ ਦਰਜ਼ ਕਰਵਾਇਆ ਗਿਆ ਸੀ। ਅਦਾਲਤ ਵੱਲੋਂ ਸੁਣਾਈ ਸਜ਼ਾ ਤੋਂ ਬਾਅਦ ਵਿਧਾਇਕ ਲਾਲਪੁਰਾ ਸਹਿਤ ਦੂਜੇ ਮੁਲਜਮਾਂ ਨੂੰ ਜੇਲ੍ਹ ਭੇਜਿਆ ਹੋਇਆ ਹੈ। ਭਾਰਤੀ ਸੰਵਿਧਾਨ ਮੁਤਾਬਕ ਜੇਕਰ ਕਿਸੇ ਚੁਣੇ ਹੋਏ ਨੂਮਾਇੰਦੇ ਨੂੰ 2 ਸਾਲ ਜਾਂ ਇਸਤੋਂ ਵੱਧ ਸਜ਼ਾ ਹੋ ਜਾਂਦੀ ਹੈ ਤਾਂ ਉਸਨੂੰ ਆਪਣੀ ਵਿਧਾਇਕੀ ਤੋਂ ਅਸਤੀਫ਼ਾ ਦੇਣਾ ਪੈਂਦਾ ਪ੍ਰੰਤੂ ਲਾਲਪੁਰਾ ਨੂੰ ਚਾਰ ਸਾਲ ਦੀ ਸਜ਼ਾ ਹੋਣ ਦੇ ਬਾਵਜੂਦ ਹਾਲੇ ਤੱਕ ਉਸਦੀ ਮੈਂਬਰੀ ਕਾਇਮ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





