Thursday, January 1, 2026
WhatsApp Image 2025-12-31 at 11.41.57
WhatsApp Image 2025-12-31 at 11.42.17
Untitled design (2)
Untitled design (4)
WhatsApp Image 2025-12-31 at 12.52.35 (1)
WhatsApp Image 2025-12-31 at 11.45.06
previous arrow
next arrow

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ

Date:

spot_img

👉ਸਥਾਨਕ ਗਿਰੋਹਾਂ ਨੂੰ ਗੋਲੀਬਾਰੀ ਅਤੇ ਫਿਰੌਤੀ ਦੀਆਂ ਗਤੀਵਿਧੀਆਂ ਅੰਜਾਮ ਦੇਣ ਲਈ ਹਥਿਆਰ ਸਪਲਾਈ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਸੀ ਮੁਲਜ਼ਮ ਅਮਨਦੀਪ : ਡੀਜੀਪੀ ਗੌਰਵ ਯਾਦਵ
👉ਗ੍ਰਿਫ਼ਤਾਰ ਕੀਤੇ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ’ਤੇ ਮੱਧ ਪ੍ਰਦੇਸ਼ ਤੋਂ ਹਥਿਆਰ ਖਰੀਦ ਰਹੇ ਸਨ : ਐਸਐਸਪੀ ਕਪੂਰਥਲਾ ਗੌਰਵ ਤੂਰਾ
Kapurthala News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਵਿਰੁੱਧ ਫੈਸਲਾਕੁੰਨ ਕਾਰਵਾਈ ਕਰਦਿਆਂ, ਕਪੂਰਥਲਾ ਪੁਲਿਸ ਨੇ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਤਿੰਨ ਕਾਰਕੁੰਨਾਂ ਨੂੰ ਨੌਂ ਦੇਸੀ ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਲਤਾਨਪੁਰ ਲੋਧੀ ਦੇ ਤਾਸ਼ਪੁਰ ਦੇ ਰਹਿਣ ਵਾਲੇ ਅਮਨਦੀਪ ਉਰਫ਼ ਅਮਨ, ਨਕੋਦਰ (ਜਲੰਧਰ) ਦੇ ਖਾਨਪੁਰ ਢੱਡਾ ਦੇ ਰਹਿਣ ਵਾਲੇ ਹਰਜੀਤ ਸਿੰਘ ਉਰਫ਼ ਜੀਤਾ ਅਤੇ ਜਮਸ਼ੇਰ( ਜਲੰਧਰ) ਦੇ ਮੁਹੱਲਾ ਬਗੀਚੀ ਦੇ ਰਹਿਣ ਵਾਲੇ ਲਵਪ੍ਰੀਤ ਉਰਫ਼ ਬਾਬਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ  Gangster Anmol Bishnoi ਪੁੱਜਿਆ ਭਾਰਤ; NIA ਨੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੀਤਾ ਗ੍ਰਿਫਤਾਰ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅਮਨਦੀਪ ਸੁਲਤਾਨਪੁਰ ਲੋਧੀ ਖੇਤਰ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦਾ ਸਰਗਰਮ ਮੈਂਬਰ ਹੈ, ਅਤੇ ਗੋਲੀਬਾਰੀ ਅਤੇ ਜ਼ਬਰਨ ਵਸੂਲੀ ਦੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਥਾਨਕ ਗਿਰੋਹਾਂ ਨੂੰ ਹਥਿਆਰ ਸਪਲਾਈ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਸੀ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਬੇਅਸਰ ਕੀਤਾ ਜਾ ਸਕੇ।ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਕਿਹਾ ਕਿ ਪੁਖ਼ਤਾ ਇਤਲਾਹ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਮੁੱਖ ਮੁਲਜ਼ਮ ਅਮਨਦੀਪ ਨੂੰ ਕਪੂਰਥਲਾ ਦੇ ਲਿੰਕ ਰੋਡ ਤਲਵੰਡੀ ਮਹਿਮਾ ਤੋਂ ਗ੍ਰਿਫ਼ਤਾਰ ਕੀਤਾ ਅਤੇ ਉਸਦੇ ਕਬਜ਼ੇ ਵਿੱਚੋਂ ਚਾਰ ਪਿਸਤੌਲ ਬਰਾਮਦ ਕੀਤੇ ਸਨ।ਜਾਂਚ ਦੌਰਾਨ ਦੋਸ਼ੀ ਅਮਨਦੀਪ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸਨੇ ਆਪਣੇ ਸਾਥੀਆਂ ਲਵਪ੍ਰੀਤ ਉਰਫ਼ ਬਾਬਾ ਅਤੇ ਹਰਜੀਤ ਸਿੰਘ ਉਰਫ਼ ਜੀਤਾ ਨੂੰ ਦੋ ਪਿਸਤੌਲ ਸਪਲਾਈ ਕੀਤੇ ਸਨ।

ਇਹ ਵੀ ਪੜ੍ਹੋ  ਟ੍ਰੈਫਿਕ ਵਿੱਚ ਫਸੀ ਐਂਬੂਲੈਂਸ ਨੂੰ ਦੇਖ ਕੇ ਆਪ ਵਿਧਾਇਕ ਖੁਦ ਉਤਰੇ ਸੜਕਾਂ ‘ਤੇ, ਮਰੀਜ਼ ਦੀ ਬਚਾਈ ਜਾਨ, ਲਾਪਰਵਾਹੀ ਕਰਨ ਵਾਲੀ ਪੁਲਿਸ ਵਿਰੁੱਧ ਕੀਤੀ ਸਖ਼ਤ ਕਾਰਵਾਈ

ਉਨ੍ਹਾਂ ਕਿਹਾ ਇਸ ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਉਨ੍ਹਾਂ ਦੋਨਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਨਾਂ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਦੇਸੀ ਪਿਸਤੌਲ ਅਤੇ ਇੱਕ .315 ਬੋਰ ਦਾ ਦੇਸੀ ਪਿਸਤੌਲ ਬਰਾਮਦ ਕੀਤਾ।ਐਸਐਸਪੀ ਨੇ ਕਿਹਾ ਕਿ ਦੋਸ਼ੀ ਅਮਨਦੀਪ ਤੋਂ ਹੋਰ ਪੁੱਛਗਿੱਛ ਕਰਨ ’ਤੇ ਉਸਦੇ ਘਰ ਵਿੱਚ ਦੱਬੇ ਤਿੰਨ ਹੋਰ ਦੇਸੀ ਪਿਸਤੌਲ ਬਰਾਮਦ ਹੋਏ ਹਨ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਦੋਸ਼ੀ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ’ਤੇ ਮੱਧ ਪ੍ਰਦੇਸ਼ ਤੋਂ ਦੇਸੀ ਹਥਿਆਰ ਖਰੀਦ ਕੇ ਅਪਰਾਧਿਕ ਤੱਤਾਂ ਨੂੰ ਅੱਗੇ ਸਪਲਾਈ ਕਰਦੇ ਸਨ।ਇਸ ਸਬੰਧ ਵਿੱਚ ਦੋ ਵੱਖ-ਵੱਖ ਮਾਮਲੇ- ਐਫਆਈਆਰ ਨੰਬਰ 254 ਮਿਤੀ 15.11.2025 ਨੂੰ ਪੁਲਿਸ ਸਟੇਸ਼ਨ ਸਦਰ ਕਪੂਰਥਲਾ ਵਿਖੇ ਆਰਮਜ਼ ਐਕਟ ਦੀ ਧਾਰਾ 25 ਅਧੀਨ ਅਤੇ ਐਫਆਈਆਰ ਨੰ. 270 ਮਿਤੀ 2-11-25 ਨੂੰ ਬੀਐਨਐਸ ਦੀਆਂ ਧਾਰਾਵਾਂ 109, 61(2) ਅਤੇ 111 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪੁਲਿਸ ਸਟੇਸ਼ਨ ਸੁਲਤਾਨਪੁਰ ਲੋਧੀ ਵਿਖੇ ਦਰਜ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਮੌਨਸੂਨ ਤੋਂ ਪਹਿਲਾਂ ਸਾਰੇ ਡ੍ਰੇਨਾਂ ਦੀ ਸਫਾਈ ਸਮੇ ਰਹਿੰਦੇ ਯਕੀਨੀ ਕੀਤੀ ਜਾਵੇ-ਮੁੱਖ ਮੰਤਰੀ

👉ਹੱੜ੍ਹ ਕੰਟੋਲ ਲਈ 637.25 ਕਰੋੜ ਰੁਪਏ ਦੀ 388 ਯੋਜਨਾਵਾਂ...

Bathinda Police ਵੱਲੋਂ CEIR ਪੋਰਟਲ ਦੀ ਮੱਦਦ ਨਾਲ ਗੁੰਮ ਹੋਏ 115 ਮੋਬਾਇਲ ਫੋਨ ਬਰਾਮਦ ਕਰਵਾ ਕੇ ਮਾਲਕਾਂ ਦੇ ਹਵਾਲੇ ਕੀਤੇ

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਐੱਸਐੱਸਪੀ ਅਮਨੀਤ...

Bathinda Police ਵੱਲੋਂ ਨਵਾਂ ਸਾਲ ਚੜ੍ਹਣ ਤੋਂ ਪਹਿਲਾਂ ਅੱਧਾ ਕਿਲੋ ਹੈਰੋਇਨ ਸਮੇਤ ਇੱਕ ਕਾਬੂ

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਨਸ਼ਾ ਤਸਕਰੀ...