Chandigarh News: ਪਿਛਲੇ ਸਾਲ ਹੋਈਆਂ ਲੋਕ ਸਭਾ ਚੋਣਾਂ ਵਿਚ ਪੰਜਾਬ ਦੇ ਖਡੂਰ ਸਾਹਿਬ ਹਲਕੇ ਤੋਂ ਰਿਕਾਰਡਤੋੜ ਵੋਟਾਂ ਨਾਲ ਜਿੱਛੇ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਹੁਣ ਮੁੜ ਪੈਰੋਲ ਦੇ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਐਨਐਸਏ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਨੇ ਆਪਣੇ ਵਕੀਲ ਈਮਾਨ ਸਿੰਘ ਖ਼ਾਰਾ ਦੇ ਰਾਹੀਂ ਦਾਈਰ ਪੈਰੋਲ ਪਿਟੀਸ਼ਨ ਵਿਚ ਉਨ੍ਹਾਂ 1 ਦਸੰਬਰ ਤੋਂ ਸ਼ੁਰੂ ਹੋਣ ਜਾ ਰਹੇ ਸੰਸਦ ਦੇ ਸਰਦ ਰੁੱਤ ਸ਼ੈਸਨ ਵਿਚ ਸਮੂਲੀਅਤ ਲਈ ਇਜ਼ਾਜਤ ਮੰਗੀ ਹੈ।
ਇਹ ਵੀ ਪੜ੍ਹੋ Amritsar ਅੱਧੀ ਰਾਤ ਨੂੰ ਹੋਇਆ ਵੱਡਾ Encounter, ਪੁਲਿਸ ਨੇ ਕੀਤਾ ਨਾਮੀ ਗੈਂਗਸਟਰ ਢੇਰ
ਐਡਵੋਕੇਟ ਖਾਰਾ ਨੇ ਮੀਡੀਆ ਨੂੰ ਦਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਕਰੀਬ ਡੇਢ ਸਾਲ ਐਮਪੀ ਬਣਿਆ ਹੋ ਗਿਆ ਪ੍ਰੰਤੂ ਹੁਣ ਤੱਕ ਉਨ੍ਹਾਂ ਨੂੰ ਇੱਕ ਵਾਰ ਵੀ ਸੰਸਦ ਦੇ ਸ਼ੈਸਨ ਵਿਚ ਸ਼ਾਮਲ ਨਹੀਂ ਹੋ ਸਕੇ, ਜਿਸ ਕਾਰਨ ਉਨ੍ਹਾਂ ਦੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਹੋਰਨਾਂ ਮੁੱਦਿਆਂ ਨੂੰ ਨਹੀਂ ਰੱਖਿਆ ਜਾ ਸਕਿਆ। ਇਸਦੇ ਇਲਾਵਾ ਆਪਣੀ ਅਪੀਲ ਵਿਚ ਉਨ੍ਹਾਂ ਇਹ ਵੀ ਪੱਖ ਰੱਖਿਆ ਹੈ ਕਿ ਇਸਤੋਂ ਪਹਿਲਾਂ 5 ਜੁਲਾੀ 2024 ਨੂੰ ਸਹੁੰ ਚੁੱਕ ਸਮਾਗਮ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ 5 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਜੇਲ੍ਹ ਵਿਚ ਬੰਦ ਰਹੇ ਕੁਲਵੰਤ ਸਿੰਘ ਰਾਉਕੇ ਅਤੇ ਬਸੰਤ ਸਿੰਘ ਖਾਲਸਾ ਨੂੰ ਵੀ ਪੈਰੋਲ ਮਿਲੀ ਸੀ।
ਇਹ ਵੀ ਪੜ੍ਹੋ ਮਜੀਠਿਆ ਦੀਆਂ ਮੁਸ਼ਕਿਲਾਂ ਵਧੀਆਂ; ਹੁਣ ਅਦਾਲਤ ਵੱਲੋਂ ਸਾਲੇ ਦੇ ਗ੍ਰਿਫਤਾਰੀ ਵਰੰਟ ਜਾਰੀ
ਇਸੇ ਤਰ੍ਹਾਂ ਐਨਐਸਏ ਦੇ ਤਹਿਤ ਹੀ ਤਿਹਾੜ ਜੇਲ੍ਹ ਵਿਚ ਬੰਦ ਜੰਮੂ ਕਸ਼ਮੀਰ ਤੋਂ ਅਜਾਦ ਸੰਸਦ ਮੈਂਬਰ ਇੰਜੀਨੀਅਰ ਰਸ਼ੀਦ ਵੀ ਪੈਰੋਲ ਉੱਪਰ ਸੰਸਦ ਦੇ ਸ਼ੈਸਨ ਵਿਚ ਹਿੱਸਾ ਲੈ ਚੁੱਕੇ ਹਨ, ਜਿਸਦੇ ਕਾਰਨ ਭਾਈ ਅੰਮ੍ਰਿਤਪਾਲ ਸਿੰਘ ਨੂੰ ਵੀ 1 ਤੋਂ 19 ਦਸੰਬਰ ਤੱਕ ਚੱਲਣ ਵਾਲੇ ਇਸ ਸੈਸ਼ਨ ਵਿਚ ਸ਼ਾਮਲ ਹੋਣ ਦੀ ਇਜ਼ਾਜਤ ਦੇਣ ਦੀ ਅਪੀਲ ਕੀਤੀ ਗਈ ਹੈ। ਜਿਕਰਯੋਗ ਹੈ ਕਿ ਮਾਰਚ 2024 ਵਿਚ ਗ੍ਰਿਫਤਾਰ ਕੀਤੇ ਗਏ ਭਾਈ ਅੰਮ੍ਰਿਤਪਾਲ ਸਿੰਘ ਉੱਪਰ ਦੂਜੀ ਵਾਰ ਐਨਐਸਏ ਵਿਚ ਵਾਧਾ ਕੀਤਾ ਗਿਆ ਗਿਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ Click ਕਰੋ।
Whatsapp Channel🛑https://whatsapp.com/channel/0029VbBYZTe89inflPnxMQ0A
Whatsapp Group🛑https://chat.whatsapp.com/EK1btmLAghfLjBaUyZMcLK
Telegram Channel🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













