Bathinda News:ਮੰਡੀਆਂ ਵਿੱਚ ਵਿਕਣ ਲਈ ਪਿਆ ਅਤੇ ਖੇਤਾਂ ਵਿੱਚ ਖੜਾ ਝੋਨਾ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਦੁਆਰਾ ਝੋਨੇ ਦੀ ਬੰਦ ਕੀਤੀ ਹੋਈ ਖਰੀਦ ਨੂੰ ਜਾਰੀ ਕਰਾਉਣ ਲਈ ਅੱਜ ਭਾਰਤੀ ਕਿਸਾਨ ਏਕਤਾ ਉਗਰਾਹਾਂ ਜਿਲਾ ਬਠਿੰਡਾ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਧਰਨੇ ਤੋਂ ਬਾਅਦ ਡਿਪਟੀ ਕਮਿਸ਼ਨਰ ਅਤੇ ਖੁਰਾਕ ਸਪਲਾਈ ਅਫਸਰ ਵੱਲੋਂ ਕਿਸਾਨਾਂ ਨਾਲ ਮੀਟਿੰਗ ਕਰਕੇ ਭਰੋਸਾ ਦਿੱਤਾ ਕਿ ਜੋ ਵੀ ਝੋਨੇ ਦੀ ਖਰੀਦ ਜਾਂ ਲਿਫਟਿੰਗ ਸਮੱਸਿਆਵਾਂ ਹਨ ਉਹ ਅੱਜ ਹੱਲ ਕਰ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ PCS ਅਧਿਕਾਰੀ ਮੁਅੱਤਲ; ਇੰਨ੍ਹਾਂ ਕਾਰਨਾਂ ਕਰਕੇ ਹੋਈ ਕਾਰਵਾਈ
ਧਰਨੇ ਨੂੰ ਸੰਬੋਧਨ ਕਰਦਿਆਂ ਜਿਲਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ, ਜਗਸੀਰ ਸਿੰਘ ਝੁੰਬਾ ਅਤੇ ਔਰਤ ਜਥੇਬੰਦੀ ਦੇ ਆਗੂ ਹਰਿੰਦਰ ਕੌਰ ਬਿੰਦੂ ਨੇ ਕਿਹਾ ਕਿ ਅਜੇ ਝੋਨਾ ਮੰਡੀਆਂ ਵਿੱਚ ਵਿਕਣ ਵਾਲਾ ਹੈ ਪਿਆ ਹੈ, 100 ਏਕੜ ਤੋਂ ਵੱਧ ਕਿਸਾਨਾਂ ਦੇ ਖੇਤਾਂ ਵਿੱਚ ਹਾਲੇ ਤੱਕ ਝੋਨੇ ਦੀ ਫਸਲ ਖੜੀ ਹੈ ਪਰ ਸਰਕਾਰ ਦੁਆਰਾ ਜਾਣਬੁਝ ਕੇ ਖਰੀਦ ਬੰਦ ਕਰ ਦਿੱਤੀ ਤਾਂ ਕਿ ਕਿਸਾਨਾਂ ਦੀ ਧੀਆਂ ਪੁੱਤਾਂ ਵਾਂਗ ਪਾਲੀ ਝੋਨੇ ਦੀ ਫਸਲ ਨੂੰ ਵਪਾਰੀ ਅਤੇ ਸੈਲਰ ਮਾਲਕ ਲੁੱਟ ਸਕਣ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਹਰ ਵਾਰ ਲਿਫਟਿੰਗ ਦੀ ਸਮੱਸਿਆ ਆਉਂਦੀ ਹੈ ਜਿਸ ਨਾਲ ਜੋ ਵੀ ਮਜ਼ਦੂਰ ਮੰਡੀਆਂ ਵਿੱਚ ਕੰਮ ਕਰਨ ਆਉਂਦੇ ਹਨ।
ਇਹ ਵੀ ਪੜ੍ਹੋ ਭੀਖੀ ਵਿੱਚ ਸੀਐਮ ਫਲਾਇੰਗ ਸਕੁਐਡ ਵੱਲੋਂ ਵੱਡੀ ਕਾਰਵਾਈ:JE ਨੂੰ ਨੌਕਰੀ ਤੋਂ ਕੱਢਿਆ,SDO ਨੂੰ ਨੋਟਿਸ ਜਾਰੀ
ਉਹਨਾਂ ਨੂੰ ਵੱਧ ਖਜਲ ਖੁਆਰੀ ਅਤੇ ਵੇਹਲੇ ਬੈਠਿਆਂ ਖਰਚੇ ਪੈਂਦੇ ਹਨ। ਮੰਡੀਆਂ ਵਿੱਚੋਂ ਖਰੀਦ ਏਜੰਸੀਆਂ ਤੇ ਲਿਫਟਿੰਗ ਸਬੰਧੀ ਟਰੱਕਾਂ ਦੇ ਪਹੁੰਚਣ ਦੀ ਰਿਪੋਰਟ ਮਿਲਣ ਤੋਂ ਬਾਅਦ ਅੱਜ ਦਾ ਧਰਨਾ ਸਮਾਪਤ ਕਰ ਦਿੱਤਾ ਗਿਆ ਅਤੇ ਆਗੂਆਂ ਨੇ ਐਲਾਨ ਕੀਤਾ ਜੇਕਰ ਸਰਕਾਰ ਨੇ ਫਿਰ ਝੋਨੇ ਦਾ ਦਾਣਾ- ਦਾਣਾ ਸਰਕਾਰੀ ਖਰੀਦ ਮੁੱਲ ਤੇ ਖਰੀਦ ਸਬੰਧੀ ਕੋਈ ਕਿਸਾਨਾਂ ਮਜ਼ਦੂਰਾਂ ਲਈ ਸਮੱਸਿਆਵਾਂ ਖੜੀਆਂ ਕੀਤੀਆਂ ਤਾਂ ਦੁਬਾਰਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਅੱਜ ਦੇ ਧਰਨੇ ਵਿੱਚ ਮਾਲਣ ਕੌਰ ਕੋਠਾ ਗੁਰੂ, ਜਸਵੀਰ ਸਿੰਘ ਬੁਰਜ ਸੇਮਾ, ਗੁਰਪਾਲ ਸਿੰਘ ਦਿਓਣ, ਨਿਰਮਲ ਸਿੰਘ ਭੂੰਦੜ, ਗੁਰਦੀਪ ਸਿੰਘ ਮਾਈਸਰਖਾਨਾ, ਗੁਰਮੇਲ ਸਿੰਘ ਢੱਡੇ, ਬੂਟਾ ਸਿੰਘ ਬੱਲੋ ਸਮੇਤ ਵੱਖ ਵੱਖ ਬਲਾਕਾਂ/ ਪਿੰਡਾਂ ਦੇ ਆਗੂ ਵਰਕਰ ਸ਼ਾਮਲ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













