Sri Anandpur Sahib News:ਪੰਜਾਬ ਦੇ ਵਿਚ ਇੱਕ ਹੋਰ ਨਵਾਂ ਜ਼ਿਲ੍ਹਾ ਬਣਾਉਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ।ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਸ਼੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹੇ ਬਣਾਉਣ ਦਾ ਐਲਾਨ ਕਰ ਸਕਦੀ ਹੈ। ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ ‘ਤੇ ਇਸ ਸ਼ਹੀਦੀ ਦਿਹਾੜੇ ਨੂੰ ਪੂਰੀ ਸ਼ਰਧਾ ਨਾਲ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ। ਇਸੇ ਕੜੀ ਤਹਿਤ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਚੰਡੀਗੜ੍ਹ ਤੋਂ ਬਾਹਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ ਇਜ਼ਲਾਜ ਵੀ ਸੱਦਿਆ ਗਿਆ। ਚੱਲ ਰਹੀਆਂ ਚਰਚਾਵਾਂ ਦੇ ਮੁਤਾਬਕ 24 ਨਵੰਬਰ ਨੂੰ ਵਿਸ਼ੇਸ ਇਜਲਾਸ ਵਾਲੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਨਵੇਂ ਜ਼ਿਲ੍ਹੇ ਦਾ ਐਲਾਨ ਕਰ ਸਕਦੇ ਹਨ।
ਇਹ ਵੀ ਪੜ੍ਹੋ ਯੁੱਧ ਨਸ਼ਿਆਂ ਵਿਰੁਧ; ਪਾਕਿਸਤਾਨ ਤੋਂ ਆਈ 50 ਕਿੱਲੋਂ ਹੈਰੋਇਨ ਦੀ ਖੇਪ ਸਮੇਤ ਨਾਮੀ ਤਸਕਰ ਕਾਬੂ
ਹਾਲਾਂਕਿ ਸਰਕਾਰ ਵੱਲੋਂ ਇਸ ਤਰ੍ਹਾਂ ਦਾ ਹਾਲੇ ਤੱਕ ਕੋਈ ਇਸ਼ਾਰਾ ਨਹੀਂ ਕੀਤਾ ਗਿਆ। ਦੂਜੇ ਪਾਸੇ ਇਸ ਨਵੇਂ ਜ਼ਿਲ੍ਹੇ ਦੇ ਵਿਰੋਧ ਅਤੇ ਹੱਕ ਵਿਚ ਅਵਾਜ਼ਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ। ਪੰਜਾਬ ਯੁਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਰੂਪਨਗਰ ਨੂੰ ਤੋੜ ਕੇ ਇੱਕ ਹੋਰ ਜ਼ਿਲ੍ਹਾ ਬਣਾਉਣ ਦਾ ਵਿਰੋਧ ਕੀਤਾ ਹੈ।ਉਨ੍ਹਾਂ ਆਪਣੀ ਫ਼ੇਸਬੁੱਕ ਪੋਸਟ ‘ਤੇ ਲਿਖਿਆ ਹੈ, “ਮੈਂ ਪੰਜਾਬ ਸਰਕਾਰ ਵੱਲੋਂ ਆਨੰਦਪੁਰ ਸਾਹਿਬ ਨੂੰ ਨਵਾਂ ਜ਼ਿਲ੍ਹਾ ਬਣਾਉਣ ਦੀ ਪ੍ਰਸਤਾਵਿਤ ਕਵਾਇਦ ਦਾ ਤੀਖਾ ਵਿਰੋਧ ਕਰਦਾ ਹਾਂ। ਰੂਪਨਗਰ ਜ਼ਿਲ੍ਹਾ ਪਹਿਲਾਂ ਹੀ ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਨਵਾਂਸ਼ਹਿਰ ਦੇ ਬਣਨ ਨਾਲ ਕਈ ਵਾਰ ਵੰਡਿਆ ਜਾ ਚੁੱਕਾ ਹੈ। ਹੁਣ ਇਸਨੂੰ ਹੋਰ ਛੋਟਾ ਕਰਨਾ ਰੂਪਨਗਰ ਦੇ ਵਿਕਾਸ, ਪ੍ਰਸ਼ਾਸਨਕ ਤਾਕਤ ਅਤੇ ਇਤਿਹਾਸਕ ਪਛਾਣ ਨਾਲ ਨਿਆਂ ਨਹੀਂ ਹੋਵੇਗਾ।
ਇਹ ਵੀ ਪੜ੍ਹੋ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਕਮਿਸ਼ਨਰ ਗ੍ਰਿਫਤਾਰ; ਰਾਤ ਭਰ ਚੱਲੀ ਜਾਂਚ
ਆਨੰਦਪੁਰ ਸਾਹਿਬ ਸਾਡੇ ਸਾਰੇ ਲਈ ਬੇਹੱਦ ਪਵਿੱਤਰ ਅਤੇ ਇਤਿਹਾਸਕ ਤੌਰ ‘ਤੇ ਮਹੱਤਵਪੂਰਨ ਧਰਤੀ ਹੈ। ਇਸਦੀ ਮਹਾਨਤਾ ਨਵੇਂ ਦਫ਼ਤਰ ਬਣਾਉਣ ਨਾਲ ਜਾਂ ਜ਼ਿਲ੍ਹਾ ਦਰਜਾ ਦੇਣ ਨਾਲ ਨਹੀਂ ਵਧਣੀ। ਜੇਕਰ ਸਰਕਾਰ ਵਾਕਈ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀ 350ਵੀਂ ਸ਼ਹੀਦੀ ਵਰ੍ਹੇਗੰਢ ‘ਤੇ ਸੱਚੀ ਸ਼ਰਧਾਂਜਲੀ ਦੇਣੀ ਚਾਹੁੰਦੀ ਹੈ ਤਾਂ ਆਨੰਦਪੁਰ ਸਾਹਿਬ ਲਈ ਵੱਡਾ ਵਿਕਾਸ ਪੈਕੇਜ, ਢਾਂਚਾਗਤ ਸੁਧਾਰ, ਵਿਰਾਸਤ ਸੰਭਾਲ ਅਤੇ ਰੋਜ਼ਗਾਰ ਦੇ ਪ੍ਰੋਜੈਕਟਾਂ ਦੀ ਘੋਸ਼ਣਾ ਕਰੇ। ਇਹੀ ਗੁਰੂ ਸਾਹਿਬ ਨੂੰ ਅਸਲੀ ਸੱਤਿਕਾਰ ਹੋਵੇਗਾ—ਨਾ ਕਿ ਰਾਜਨੀਤਕ ਦਿਖਾਵਾ।” ਉਧਰ, ਦੂਜੇ ਪਾਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਆਪਣੇ ਪੇਜ਼ ਉੱਪਰ ਲਿਖਿਆ ਹੈ ਕਿ, “ਸ੍ਰੀ ਆਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ‘ਤੇ ਸਾਨੂੰ ਕੋਈ ਇਤਰਾਜ਼ ਨਹੀਂ। ਪਰ ਸਰਕਾਰ ਜੋ ਫ਼ੈਸਲਾ ਕਰਨਾ ਚਾਹੁੰਦੀ ਹੈ ਤਾਂ ਉਹ ਪੰਚਾਇਤਾਂ ਦੀ ਗ੍ਰਾਮ ਸਭਾ ਬੁਲਾ ਕੇ ਉਨ੍ਹਾਂ ਦੀ ਰਜ਼ਾਮੰਦੀ ਲੈਣ ਤੋਂ ਬਾਅਦ ਕਰੇ ਅਸੀਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਕਿਸੇ ਹੋਰ ਜ਼ਿਲ੍ਹੇ ‘ਚ ਨਹੀਂ ਜਾਣ ਦੇਵਾਂਗੇ।”
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













