👉ਹਰਿਆਣਾ ਅੰਦਰ ਵੱਡੀ ਗਿਣਤੀ ’ਚ ਸੰਗਤਾਂ ਨੇ ਨਗਰ ਕੀਰਤਨ ਦਾ ਕੀਤਾ ਭਰਵਾਂ ਸਵਾਗਤ
Amritsar News:ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਜੈਤਾ ਜੀ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਆਉਣ ਦੀ ਯਾਦ ’ਚ ਬੀਤੇ ਕੱਲ੍ਹ ਦਿੱਲੀ ਤੋਂ ਆਰੰਭ ਹੋਇਆ ‘ਸੀਸ ਮਾਰਗ ਨਗਰ ਕੀਰਤਨ’ ਅੱਜ ਦੂਸਰੇ ਦਿਨ ਤਰਾਵੜੀ ਹਰਿਆਣਾ ਤੋਂ ਅੰਬਾਲਾ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਰਾਗੀ ਜਥਿਆਂ ਵੱਲੋ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ ਗਈ ਅਤੇ ਧਰਮ ਪ੍ਰਚਾਰ ਕਮੇਟੀ ਦੇ ਕਥਾਵਾਚਕ ਨੇ ਸੰਗਤਾਂ ਨੂੰ ਸ਼ਹਾਦਤ ਦੇ ਇਤਿਹਾਸ ਨਾਲ ਜੋੜਿਆ। ਆਰੰਭਤਾ ਮੌਕੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਹ ਵੀ ਪੜ੍ਹੋ 5 ਲੱਖ ਦੀ ਰਿਸ਼ਵਤ ਮੰਗਣ ਵਾਲਾ ਛੋਟਾ ਥਾਣੇਦਾਰ ਵਿਜੀਲੈਂਸ ਨੇ ਚੁੱਕਿਆ
ਤਰਾਵੜੀ ਤੋਂ ਅੰਬਾਲਾ ਤੱਕ ਨਗਰ ਕੀਰਤਨ ਦਾ ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਭਲਕੇ 27 ਨਵੰਬਰ ਨੂੰ ਇਹ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਅੰਬਾਲਾ ਤੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਜ਼ੀਰਕਪੁਰ ਪਹੁੰਚੇਗਾ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਹਰਭਜਨ ਸਿੰਘ ਮਸਾਣਾ, ਸ. ਤੇਜਿੰਦਰਪਾਲ ਸਿੰਘ ਲਾਡਵਾ, ਬੀਬੀ ਜਸਵੀਰ ਸਿੰਘ ਮਸਾਣਾ, ਸਾਬਕਾ ਪ੍ਰਧਾਨ ਸ. ਸੁਖਵੰਤ ਸਿੰਘ, ਸਾਬਕਾ ਇੰਚਾਰਜ ਸ. ਮੰਗਪ੍ਰੀਤ ਸਿੰਘ, ਜਥੇਦਾਰ ਦਵਿੰਦਰ ਸਿੰਘ ਕਾਲਾ, ਸ. ਸੁਖਜਿੰਦਰ ਸਿੰਘ ਸਮਾਣਾ, ਜਥੇਦਾਰ ਅਮੀਰ ਸਿੰਘ, ਸ. ਪ੍ਰਤਾਪ ਸਿੰਘ, ਜਥੇਦਾਰ ਸੂਰਤ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਇੰਚਾਰਜ ਸ. ਮਲਕੀਤ ਸਿੰਘ, ਮੀਤ ਮੈਨੇਜਰ ਸ. ਸਤਨਾਮ ਸਿੰਘ, ਪ੍ਰਚਾਰਕ ਤੇ ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ, ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਸ. ਮਨਮੀਤ ਸਿੰਘ, ਸ. ਜਸਬੀਰ ਸਿੰਘ ਲੌਂਗੋਵਾਲ, ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸ. ਸੁਖਵਿੰਦਰ ਸਿੰਘ, ਸ. ਪਰਮਜੀਤ ਸਿੰਘ ਮੈਨੇਜਰ ਸਮੇਤ ਵੱਡੀ ਗਿਣਤੀ ਸੰਗਤ ਮੌਜੂਦ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













