Haryana News: ਹਰਿਆਣਾ ਦੇ ਖੇਡ ਮੰਤਰੀ ਸ੍ਰੀ ਗੌਰਵ ਗੌਤਮ ਨੇ ਕਿਹਾ ਕਿ ਉਨ੍ਹਾਂ ਨੇ ਖੇਡ ਵਿਭਾਗ ਦੇ ਅਧਿਕਾਰੀਆਂ ਅਤੇ ਕੋਚਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜਿੱਥੇ ਵੀ ਖੇਡ ਦੀ ਬੁਨਿਆਦੀ ਢਾਂਚੇ ਨੂੰ ਮੈਂਟੇਨੈਂਸ ਦੀ ਜਰੂਰਤ ਹੈ ਉਸ ਦੀ ਰਿਪੋਰਟ ਦੇਣ, ਉਸ ਨੂੰ ਜਲਦੀ ਤੋਂ ਜਲਦੀ ਦਰੁਸਤ ਕੀਤਾ ਜਾਵੇਗਾ। ਕੱਲ 28 ਨਵੰਬਰ ਨੂੰ ਇਸ ਦੇ ਲਈ ਇੱਕ ਸਮੀਖਿਆ ਮੀਟਿੰਗ ਵੀ ਬੁਲਾਈ ਗਈ ਹੈ ਤਾਂ ਜੋ ਖੇਡ ਸਹੂਲਤਾਂ ਨੂੰ ਹੋਰ ਵੱਧ ਵਿਸਤਾਰ ਦਿੱਤਾ ਜਾ ਸਕੇ।ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਰੋਹਤਕ ਜਿਲ੍ਹਾ ਦੇ ਪਿੰਡ ਲਾਖਨਮਾਜਰਾ ਵਿੱਚ ਹਾਦਸੇ ਦਾ ਸ਼ਿਕਾਰ ਹੋਏ ਬਾਸਕਿਟਬਾਲ ਖਿਡਾਰੀ ਹਾਰਦਿਕ ਰਾਠੀ ਦੀ ਮੌਤ ‘ਤੇ ਦਿੱਤੇ ਗਏ ਬਿਆਨ ਨੂੰ ਰਾਜਨੀਤੀ ਨਾਲ ਪੇ੍ਰਰਿਤ ਦਸਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਖਿਡਾਰੀਆਂ ਅਤੇ ਨਸ਼ੇ ਦੀ ਗਿਰਫਤ ਵਿੱਚ ਆ ਰਹੇ ਨੌਜੁਆਨਾਂ ਦੀ ਚਿੰਤਾ ਕਰਨੀ ਚਾਹੀਦੀ ਹੈ।ਖੇਡ ਮੰਤਰੀ ਅੱਜ ਸ਼ਾਮ ਆਪਣੇ ਸਰਕਾਰੀ ਨਿਵਾਸ ‘ਤੇ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ।
ਇਹ ਵੀ ਪੜ੍ਹੋ RSS ਆਗੂ ਦੇ ਪੋਤਰੇ ਦਾ ਕਾ+ਤ+ਲ ਪੁਲਿਸ ਮੁਕਾਬਲੇ ‘ਚ ‘ਢੇਰ’; ਇੱਕ ਪੁਲਿਸ ਮੁਲਾਜਮ ਵੀ ਜਖ਼ਮੀ
ਇਸ ਮੌਕੇ ‘ਤੇ ਮੁੱਖ ਮੰਤਰੀ ਦੇ ਮੀਡੀਆ ਏਡਵਾਈਜਰ ਸ੍ਰੀ ਰਾਜੀਵ ਜੇਟਲੀ ਵੀ ਮੌਜੂਦ ਸਨ।ਸ੍ਰੀ ਗੌਰਵ ਗੌਤਮ ਨੇ ਦਸਿਆ ਕਿ ਉਨ੍ਹਾਂ ਨੇ ਅੱਜ ਹਾਰਦਿਕ ਰਾਠੀ ਦੇ ਪਿੰਡ ਪਹੁੰਚ ਕੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਪੀੜਤ ਪਰਿਵਾਰਕ ਮੈਂਬਰਾਂ ਪ੍ਰਤੀ ਸੰਵੇਦਨਾ ਜਤਾਈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਇਸ ਮੁਸ਼ਕਲ ਸਮੇਂ ਵਿੱਚ ਪਰਿਵਾਰ ਦੇ ਨਾਲ ਖੜੀ ਹੈ। ਉਹ ਸਰਕਾਰ ਤੋਂ ਜੋ ਵੀ ਮਦਦ ਚਾਚੁਣਗੇ, ਉਹ ਉਸ ਨੂੰ ਪੂਰਾ ਕਰਣਗੇ।ਉਨ੍ਹਾਂ ਨੇ ਦਸਿਆ ਕਿ ਹਾਦਸੇ ਨੂੰ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ, ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਖਿਡਾਰੀ ਹਾਰਦਿਕ ਰਾਠੀ ਦੀ ਮੌਤ ਨੂੰ ਇੱਕ ਮੰਦਭਾਗੀ ਘਟਨਾ ਦੱਸਦੇ ਹੋਏ ਕਿਹਾ ਕਿ ਉਹ ਇੱਕ ਹੋਨਹਾਰ ਯੁਵਾ ਸਨ, ਉਸ ਵਿੱਚ ਦੇਸ਼ ਦਾ ਨਾਮ ਰੋਸ਼ਨ ਕਰਨ ਦੀ ਲਲਕ ਸੀ।
ਇਹ ਵੀ ਪੜ੍ਹੋ ਸੰਵਿਧਾਨ ਦਿਵਸ ‘ਤੇ ਵਿਧਾਨਸਭਾ ਪਹੁੰਚੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਇਸ ਹਾਦਸੇ ਦੇ ਮਾਮਲੇ ਵਿਚ ਦਿੱਤੇ ਗਏ ਬਿਆਨ ਨੂੰ ਖੇਡ ਮੰਤਰੀ ਨੇ ਰਾਜਨੀਤੀ ਤੋਂ ਪੇ੍ਰਰਿਤ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਨੂੱ ਇਸ ਤਰ੍ਹਾ ਦੇ ਬਿਆਲ ਦੇਣ ਦੀ ਥਾਂ ਪੰਜਾਬ ਦੇ ਨੌਜੁਆਨਾਂ ਦੇ ਬਾਰੇ ਵਿੱਚ ਸੋਚਣਾ ਚਾਹੀਦਾ ਹੈ, ਉੱਥੇ ਨਸ਼ਾ ਡੁੰਘੀ ਜੜ੍ਹਾ ਜਮ੍ਹਾ ਚੁੱਕਾ ਹੈ, ਆਏ ਦਿਨ ਕੋਈ ਨਾ ਕੋਈ ਨੌਜੁਆਨ ਮੌਤ ਦਾ ਸ਼ਿਕਾਰ ਹੋ ਰਿਹਾ ਹੈ।ਖੇਡ ਮੰਤਰੀ ਸ੍ਰੀ ਗੌਰਵ ਗੌਤਮ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਵਿੱਚ ਖਿਡਾਰੀਆਂ ਲਈ ਵਿਲੱਖਣ ਖੇਡ ਨੀਤੀ ਬਣਾਈ ਹੈ, ਖਿਡਾਰੀਆਂ ਨੂੰ ਨੋਕਰੀ ਅਤੇ ਕੈਸ਼ ਅਵਾਰਡ ਦਿੱਤੇ ਜਾ ਰਹੇ ਹਨ। ਖੇਡ ਬਜਟ ਵਿੱਚ ਖਾਸਾ ਵਾਧਾ ਕੀਤਾ ਗਿਆ ਹੈ। ਸੂਬੇ ਦੇ 92 ਸਟੇਡੀਅਮਾਂ ਦੇ ਮੈਂਟੇਨੈਂਸ ਲਈ 114 ਕਰੋੜ ਰੁਪਏ ਪੀਡਬਲਿਯੂਡੀ ਵਿਭਾਗ ਨੂੰ ਦਿੱਤੇ ਗਏ ਹਨ ਜਿਨ੍ਹਾਂ ਨਾਲ ਕੰਮ ਹੋ ਰਹੇ ਹਨ। ਪਹਿਲਾਂ ਵੀ ਮੈਟੇਨੈਂਸ ਲਈ ਜਰੂਰਤ ਅਨੁਸਾਰ ਰਕਮ ਦਿੱਤੀ ਜਾਂਦੀ ਰਹੀ ਹੈ। ਉਨ੍ਹਾਂ ਨੇ ਦਸਿਆ ਕਿ ਕੱਲ ਮੁੱਖ ਮੰਤਰੀ ਨੇ ਇਸ ਦੁਖਦ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਤੁਰੰਤ ਪੀੜਤ ਪਰਿਵਾਰ ਨੂੰ ਆਰਥਕ ਮਦਦ ਦੇਣ ਦਾ ਐਲਾਨ ਕਰ ਦਿੱਤਾ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













