👉ਪਹਿਲੀ ਵਾਰ ਵਿਰਾਸਤੀ ਗੱਤਕੇ ਨੂੰ ਵੀ ਕੀਤਾ ਚਾਰ ਰੋਜ਼ਾ ਮੁਕਾਬਲਿਆਂ ‘ਚ ਸ਼ਾਮਲ
Chandigarh News:ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ 30 ਨਵੰਬਰ ਤੋਂ 3 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਰਾਜ ਭਰ ਦੀਆਂ 32 ਯੂਨੀਵਰਸਿਟੀਆਂ ਤੋਂ 2500 ਤੋਂ ਵੱਧ ਵਿਦਿਆਰਥੀ ਸੱਭਿਆਚਾਰਕ, ਕਲਾਤਮਕ, ਗਾਇਨ, ਡਾਂਸ ਆਦਿ ਵਰਗਾਂ ਦੇ ਜੋਸ਼ੀਲੇ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਿਖਾਉਣਗੇ।ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਇਹ ਜਾਣਕਾਰੀ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਯੁਵਕ ਸੇਵਾਵਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਅਤੇ ਬੋਰਡ ਦੇ ਮੈਂਬਰ ਸੰਜੀਵ ਚੌਧਰੀ ਅਤੇ ਨਵਲਦੀਪ ਸਿੰਘ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ ਨਰੇਗਾ ਵਿੱਚ ਹੋਇਆ ਵੱਡਾ ਬਦਲਾਅ: ਹੁਣ ਘਰ ਬੈਠੇ ਕੰਮ ਕਰਨ ‘ਤੇ ਵੀ ਮਿਲੇਗੀ ਪੂਰੀ ਮਜ਼ਦੂਰੀ,ਮੁੱਖ ਮੰਤਰੀ ਮਾਨ ਨੇ ਖੋਲ੍ਹਿਆ ਖਜ਼ਾਨਾ
ਉਨ੍ਹਾਂ ਦੱਸਿਆ ਕਿ ਇਸ ਯੂਥ ਫੈਸਟੀਵਲ ਵਿੱਚ ਵੱਖ-ਵੱਖ ਤਰ੍ਹਾਂ ਦੀਆਂ 51 ਸੱਭਿਆਚਾਰਕ, ਸੰਗੀਤਕ ਅਤੇ ਕਲਾਤਮਕ ਸਰਗਰਮੀਆਂ ਸ਼ਾਮਲ ਕੀਤੀਆਂ ਗਈਆਂ ਹਨ ਅਤੇ ਇਸ ਰਾਜ ਪੱਧਰ ਦੇ ਫੈਸਟੀਵਲ ਵਿੱਚ ਪਹਿਲੀ ਵਾਰ ਸਿੱਖ ਜੰਗਜੂ ਕਲਾ ਗੱਤਕਾ ਵੀ ਸ਼ਾਮਲ ਕੀਤਾ ਗਿਆ ਹੈ। ਇੱਥੇ ਵੱਖ-ਵੱਖ ਯੂਨੀਵਰਸਿਟੀਆਂ ਦੀਆਂ ਗੱਤਕਾ ਟੀਮਾਂ ਆਪਣੀ ਜੰਗਜੂ ਕਲਾ ਦੇ ਜੌਹਰ ਦਾ ਪ੍ਰਦਰਸ਼ਨ ਕਰਨਗੀਆਂ ਜਿਸ ਨਾਲ ਇਸ ਸਾਲਾਨਾ ਮੇਲੇ ਵਿੱਚ ਇੱਕ ਸ਼ਾਨਦਾਰ ਨਵਾਂ ਅਧਿਆਏ ਜੁੜ ਗਿਆ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਕਈ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਹਨ।
ਇਹ ਵੀ ਪੜ੍ਹੋ ਹੜਤਾਲੀ Rodaways ਕਾਮਿਆਂ ਵਿਰੂਧ Punjab Govt ਦਾ ਵੱਡਾ Action; ਪ੍ਰਧਾਨ ਸਮੇਤ ਕਈਆਂ ਨੂੰ ਨੌਕਰੀ ਤੋਂ ਕੱਢਿਆ
ਇਸ ਤੋਂ ਇਲਾਵਾ ਖੇਡ ਰੁਚੀਆਂ ਪੈਦਾ ਕਰਨ ਲਈ ਪੰਜਾਬ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ।ਚੇਅਰਮੈਨ ਗੋਲਡੀ ਨੇ ਕਿਹਾ ਕਿ ਇਸ ਸਲਾਨਾ ਫੈਸਟੀਵਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਆਪਸੀ ਤਾਲਮੇਲ ਨੂੰ ਵਧਾਉਂਦੇ ਹੋਏ ਰਾਜ ਦੀ ਕਲਾਤਮਕ, ਸੰਗੀਤਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖਣਾ, ਪ੍ਰਫੁੱਲਤ ਕਰਨਾ ਅਤੇ ਨਵੀਂ ਪੀੜ੍ਹੀ ਨੂੰ ਇਤਿਹਾਸਕ ਅਤੇ ਮਾਣਮੱਤੀ ਵਿਰਾਸਤ ਨਾਲ ਜੋੜਨਾ ਹੈ।
ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਇਸ ਮੇਲੇ ਦੌਰਾਨ ਰਾਜ ਦੀਆਂ ਸਰਕਾਰੀ ਅਤੇ ਨਿੱਜੀ ਯੂਨੀਵਰਸਿਟੀਆਂ ਦੇ 2500 ਤੋਂ ਵੱਧ ਵਿਦਿਆਰਥੀ ਵੱਖ-ਵੱਖ ਸਾਹਿਤਕ, ਸੱਭਿਆਚਾਰਕ, ਥੀਏਟਰ, ਸੰਗੀਤ, ਨਾਚ ਅਤੇ ਲਲਿਤ ਕਲਾਵਾਂ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













