Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਪਾਰਟੀ ਆਗੂ ਸ. ਬਲਦੇਵ ਸਿੰਘ ਮਾਨ ਅਤੇ ਸ. ਵਰਿੰਦਰ ਸਿੰਘ ਬਾਜਵਾ ਨੂੰ ਪਾਰਟੀ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਸੀਨੀਅਰ ਆਗੂ ਸ. ਗੁਰਮੀਤ ਸਿੰਘ ਦਾਦੂਵਾਲ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸ. ਬਲਬੀਰ ਸਿੰਘ ਮਿਆਣੀ ਅਤੇ ਸ. ਸੋਹਣ ਸਿੰਘ ਠੰਡਲ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ . ਦਲਜੀਤ ਸਿੰਘ ਚੀਮਾ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸ. ਹਰਿੰਦਰ ਸਿੰਘ ਢੀਂਡਸਾ ਨੂੰ ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਲਈ ਹਲਕਾ ਇੰਚਾਰਜ ਅਤੇ ਸ. ਹਰਮੋਹਨ ਸਿੰਘ ਸੰਧੂ ਨੂੰ ਚਮਕੌਰ ਸਾਹਿਬ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ Bathinda ‘ਚ ਕੰਧਾਂ ‘ ਤੇ ਲਿਖਿਆ “ਇੱਥੇ ਚਿੱਟਾ ਸ਼ਰੇਆਮ ਵਿਕਦਾ ਹੈ”
ਸੀਨੀਅਰ ਆਗੂ ਸ. ਮਹਿੰਦਰ ਸਿੰਘ ਕੇਪੀ ਅਤੇ ਸ. ਕੁਲਵੰਤ ਸਿੰਘ ਮੰਨਣ ਕਰਤਾਰਪੁਰ ਵਿਧਾਨ ਸਭਾ ਹਲਕੇ ਲਈ ਅਬਜ਼ਰਵਰ ਹੋਣਗੇ। ਸ. ਗੁਰਮੀਤ ਸਿੰਘ ਦਾਦੂਵਾਲ ਅਤੇ ਸ. ਹਰਿੰਦਰ ਸਿੰਘ ਢੀਂਡਸਾ ਆਦਮਪੁਰ ਵਿਧਾਨ ਸਭਾ ਹਲਕੇ ਦੇ ਅਬਜ਼ਰਵਰ ਹੋਣਗੇ ਅਤੇ ਰਾਜ ਕਮਲ ਸਿੰਘ ਭੁੱਲਰ ਨਕੋਦਰ ਹਲਕੇ ਦੇ ਬਲਾਕ ਸੰਮਤੀ ਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਅਤੇ ਪ੍ਰਚਾਰ ਲਈ ਕੋਆਰਡੀਨੇਟਰ ਹੋਣਗੇ । ਇਸ ਤੋਂ ਇਲਾਵਾ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨਾਲ ਹਲਕਿਆਂ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਵਿਸਥਾਰਤ ਵਿਚਾਰ-ਵਟਾਂਦਰੇ ਤੋਂ ਬਾਅਦ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਹੇਠਾਂ ਦਿੱਤੀ ਸੂਚੀ ਅਨੁਸਾਰ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਹਲਕਾ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













