Chandigarh News: ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਰਹੇ ਅਤੇ ਹੁਣ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਮੁੜ ਦਾਅਵਾ ਕੀਤਾ ਹੈ ਕਿ ਜੇਕਰ ਪੰਜਾਬ ਵਿਚ ਭਾਜਪਾ ਨੇ ਪੰਜਾਬ ਸਰਕਾਰ ਬਣਾਉਣੀ ਹੈ ਤਾਂ ਇਸਨੂੰ ਅਕਾਲੀ ਦਲ ਨਾਲ ਗਠਜੋੜ ਕਰਨਾ ਜਰੂਰੀ ਹੈ। ਇੱਕ ਨਿੱਜੀ ਟੀਵੀ ਚੈਨਲ ਦੇ ਨਾਲ ਆਪਣੀ ਇੰਟਰਵਿਊ ਵਿਚ ਪੰਜਾਬ ਦੀ ਸਿਆਸਤ ਬਾਰੇ ਗੱਲ ਕਰਦਿਆਂ ਕਿਹਾ ਕਿ 1950 ਤੋਂ ਲੈ ਕੇ ਹੁਣ ਤੱਕ ਪੰਜਾਬ ਵਿਚ ਕਦੇ ਵੀ ਇਕੱਲੇ ਭਾਜਪਾ ਨੂੰ ਸਫ਼ਲਤਾ ਨਹੀਂ ਮਿਲੀ। ਜਿਸਦੇ ਚੱਲਦੇ ਜੇਕਰ ਭਾਜਪਾ ਪੰਜਾਬ ਵਿਚ ਆਪਣੀ ਇਕੱਲਿਆ ਦੀ ਸਰਕਾਰ ਬਣਾਉਣਾ ਚਾਹੁੰਦੀ ਹੈ ਤਾਂ ਉਸਨੂੰ ਹਾਲੇ ਦੋ-ਤਿੰਨ ਹੋਰ ਚੋਣਾਂ ਲੜਣੀਆਂ ਪੈ ਸਕਦੀਆਂ ਹਨ।
ਪ੍ਰੰਤੂ ਪੰਜਾਬ ਦੇ ਵਿਚ ਬੇਹਤਰੀ ਦੇ ਲਈ ਗਠਜੋੜ ਜਰੂਰੀ ਹੈ।ਸਾਬਕਾ ਮੁੱਖ ਮੰਤਰੀ ਨੇ ਤਰਨਤਾਰਨ ਜਿਮਨੀ ਚੋਣ ਦਾ ਹਵਾਲਾ ਦਿੰਦਿਆਂ ਕਿਹਾ ਕਿ ਨਤੀਜ਼ਾ ਸਭ ਦੇ ਸਾਹਮਣੇ ਹੈ।ਇਸਤੋਂ ਇਲਾਵਾ ਸਾਲ 2024 ਦੀਆਂ ਲੋਕ ਸਭਾ ਚੋਣਾਂ ਦੀ ਗੱਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵੱਡਾ ਖੁਲਾਸਾ ਕੀਤਾ ਕਿ ਇਸ ਸਬੰਧ ਵਿਚ ਉਨ੍ਹਾਂ ਵੱਲੋਂ ਸੁਖਬੀਰ ਸਿੰਘ ਬਾਦਲ ਨਾਲ ਦੋ ਮੀਟਿੰਗਾਂ ਕੀਤੀਆਂ ਗਈਆਂ ਸਨ, ਜਿਸਦੇ ਵਿਚ ਅਕਾਲੀ ਦਲ ਵੱਲੋਂ ਪੰਜਾਬ ‘ਚ ਪਟਿਆਲਾ ਸਮੇਤ 4 ਸੀਟਾਂ ਅਤੇ ਨਾਲ ਹੀ ਚੰਡੀਗੜ੍ਹ ਦੀ ਸੀਟ ਭਾਜਪਾ ਨੂੰ ਦੇਣ ਲਈ ਤਿਆਰ ਹੋ ਗਏ ਸਨ। ਜਿਸਤੋਂ ਬਾਅਦ ਉਨ੍ਹਾਂ ਵੱਲੋਂ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨਾਲ ਗੱਲਬਾਤ ਕੀਤੀ।
ਇਹ ਵੀ ਪੜ੍ਹੋ Sidhu Moose wala ਦੇ ਗੀਤ BAROTA ਨੇ ਤੋੜਿਆ ਰਿਕਾਰਡ
ਕੈਪਟਨ ਨੇ ਦਾਅਵਾ ਕੀਤਾ ਕਿ ਸ਼੍ਰੀ ਨੱਢਾ ਵੀ ਰਾਜ਼ੀ ਹੋ ਗਏ ਸਨ ਤੇ ਉਨ੍ਹਾਂ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸਦੇ ਬਾਰੇ ਦਸਿਆ, ਜਿੰਨ੍ਹਾਂ ਖੁਦ ਸੁਖਬੀਰ ਬਾਦਲ ਨਾਲ ਫ਼ੋਨ ‘ਤੇ ਗੱਲ ਕੀਤੀ ਪ੍ਰੰਤੂ ਪਤਾ ਨਹੀਂ ਕਿਉਂਂ ਉਸਨੇ ਭਾਜਪਾ ਨੂੰ ਤਿੰਨ ਸੀਟਾਂ ਦੇਣ ‘ਤੇ ਅੜ ਗਏ, ਜਿਸ ਕਾਰਨ ਗੱਲ ਟੁੱਟ ਗਈ ਤੇ ਅਮਿਤ ਸ਼ਾਹ ਨਰਾਜ਼ ਹੋ ਗਏ ਤੇ ਉਨ੍ਹਾਂ ਦੇ ਕਹਿਣ ਉੱਪਰ ਉਸੇ ਰਾਤ ਹੀ ਪੰਜਾਬ ਵਿਚ ਇਕੱਲਿਆ ਭਾਜਪਾ ਦੇ ਲੜਣ ਦਾ ਐਲਾਨ ਕਰ ਦਿੱਤਾ ਗਿਆ।ਇਸ ਇੰਟਰਵਿਊ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਅਤੇ ਬੰਦੀ ਸਿੰਘਾਂ ਦੇ ਮੁੱਦੇ ‘ਤੇ ਵੀ ਬੇਬਾਕ ਟਿੱਪਣੀਆਂ ਕਰਦਿਆਂ ਇਸਨੂੰ ਪੰਜਾਬ ਨਾਲ ਧੱਕਾ ਦਸਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













