Punjab News: ਪੰਜਾਬ ਦੇ ਵਿਚ ਹੋਣ ਜਾ ਰਹੀਆਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਲਈ ਅੱਜ ਤੋਂ ਨਾਮਜਦਗੀਆਂ ਦਾ ਕੰਮ ਸ਼ੁਰੂ ਹੋ ਗਿਆ ਹੈ। ਰਾਜ ਚੋਣ ਕਮਿਸ਼ਨਰ ਸ਼੍ਰੀ ਰਾਜ ਕਮਲ ਚੌਧਰੀ ਵੱਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਨਾਮਜਾਦੀਆਂ ਦਾ ਕੰਮ 4 ਦਸੰਬਰ ਤੱਕ ਚੱਲਣਾ ਹੈ। ਦਿਹਾਤੀ ਖੇਤਰ ਨਾਲ ਸਬੰਧਤ ਇਹਨਾਂ ਚੋਣਾਂ ਨੂੰ ਲੈ ਕੇ ਪਿੰਡਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ। ਚੋਣ ਲੜਨ ਦੇ ਚਾਹਵਾਨਾਂ ਵੱਲੋਂ ਨਾਮਜਾਦਗੀਆਂ ਦੇ ਲਈ ਲੋੜੀਦੇ ਦਸਤਾਵੇਜ਼ ਪੂਰੇ ਕਰਨ ਲਈ ਸਰਕਾਰੀ ਦਫਤਰਾਂ ਵਿੱਚ ਚੱਕਰ ਮਾਰਨੇ ਸ਼ੁਰੂ ਕਰ ਦਿੱਤੇ ਹਨ।
ਇਹ ਵੀ ਪੜ੍ਹੋ Ex Dy CM Randhawa ਨੇ ਗੈਂਗਸਟਰਾਂ ਦੇ ਨਾਮ-ਪਤੇ ਪੰਜਾਬ ਸਰਕਾਰ ਨੂੰ ਦਿੱਤੇ, ਕਿਹਾ ਹੁਣ ਕਰੋ ਕਾਰਵਾਈ
ਇਸੇ ਤਰ੍ਹਾਂ ਨਾਮਜਦਗੀਆਂ ਦੇ ਕਾਗਜ਼ ਤਿਆਰ ਕਰਨ ਲਈ ਕਚਹਿਰੀਆਂ ਅਤੇ ਤਹਿਸੀਲਾਂ ਦੇ ਵਿੱਚ ਮੇਲੇ ਭਰਨੇ ਸ਼ੁਰੂ ਹੋ ਗਏ ਹਨ। ਜਿਕਰਯੋਗ ਹੈ ਕਿ ਪੰਜਾਬ ਦੀ ਲਗਭਗ ਅੱਧੀ ਆਬਾਦੀ ਨਾਲ ਸੰਬੰਧਿਤ ਇਹ ਚੋਣਾਂ ਕਾਫੀ ਸਮੇਂ ਬਾਅਦ ਪਛੜ ਕੇ ਹੋ ਰਹੀਆਂ ਹਨ। ਜਿਸਦੇ ਵਿੱਚ ਸੂਬੇ ਦੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਤੋਂ ਇਲਾਵਾ ਮੁੱਖ ਵਿਰੋਧੀ ਧਿਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸਹਿਤ ਭਾਜਪਾ ਵੱਲੋਂ ਪੂਰੇ ਜ਼ੋਰਾਂਂ-ਸ਼ੋਰਾਂ ਨਾਲ ਲੜਨ ਦੀ ਤਿਆਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ Capt ਦਾ ਦਾਅਵਾ;ਜੇਕਰ BJP ਨੇ ਪੰਜਾਬ ਵਿਚ ਸਰਕਾਰ ਬਣਾਊਣੀ ਹੈ ਤਾਂ ਅਕਾਲੀਆਂ ਨਾਲ ਗਠਜੋੜ ਜਰੂਰੀ
ਜ਼ਿਲਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਸੈਮੀਫਾਈਨਲ ਦੇ ਰੂਪ ਵਿੱਚ ਵੀ ਦੇਖਿਆ ਜਾ ਰਿਹਾ, ਕਿਉਂਕਿ ਇਹਨਾਂ ਚੋਣਾਂ ਰਾਹੀਂ ਪੇਂਡੂ ਖੇਤਰ ਦੇ ਵੋਟਰਾਂ ਦੇ ਰੁਝਾਨ ਦਾ ਪਤਾ ਚੱਲੇਗਾ। ਉਮੀਦਵਾਰਾਂ ਦੀ ਭਾਲ ਲਈ ਸਮੂਹ ਸਿਆਸੀ ਪਾਰਟੀਆਂ ਵੱਲੋਂ ਮੀਟਿੰਗਾਂ ਦਾ ਦੌਰ ਜਾਰੀ ਹੈ ਅਤੇ ਅੱਜ ਸ਼ਾਮ ਤੱਕ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ 4 ਦਸੰਬਰ ਤੱਕ ਨਾਮਜਾਦਗੀਆਂ ਦਾ ਦੌਰ ਖਤਮ ਹੋਣ ਤੋਂ ਬਾਅਦ ਪੰਜ ਨੂੰ ਕਾਗਜਾਂ ਦੀ ਪੜਤਾਲ ਹੋਵੇਗੀ ਅਤੇ ਛੇ ਦਸੰਬਰ ਨੂੰ ਨਾਮ ਵਾਪਸ ਲਏ ਜਾ ਸਕਦੇ ਹਨ। ਜਿਸ ਤੋਂ ਬਾਅਦ 14 ਦਸੰਬਰ ਨੂੰ ਵੋਟਾਂ ਪੈਣੀਆਂ ਅਤੇ 17 ਨੂੰ ਚੋਣ ਨਤੀਜਾ ਦਾ ਐਲਾਨ ਕੀਤਾ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













