Bathinda News: SSD Girls College Bahinda ਵਿਖੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਹੇਠ ਐਨ.ਐਸ.ਐਸ. ਯੂਨਿਟਾਂ ਅਤੇ ਰੈੱਡ ਰਿਬਨ ਕਲੱਬਾਂ ਵੱਲੋਂ ਪ੍ਰੋਗਰਾਮ ਅਫ਼ਸਰ ਡਾ. ਸਿਮਰਜੀਤ ਕੌਰ ਅਤੇ ਮੈਡਮ ਗੁਰਮਿੰਦਰ ਜੀਤ ਕੌਰ ਦੀ ਨਿਗਰਾਨੀ ਅਧੀਨ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ । ਇਸ ਮੌਕੇ ਪ੍ਰੋਗਰਾਮ ਅਫ਼ਸਰਾਂ ਵੱਲੋਂ ਏਡਜ਼ ਬਾਰੇ ਜਾਗਰੂਕਤਾ ਫੈਲਾਉਣ ਲਈ, ਸਾਰੇ ਲੋਕਾਂ ਨੂੰ ਇਸ ਬਿਮਾਰੀ ਦੇ ਵਿਰੁੱਧ ਇੱਕਜੁੱਟ ਕਰਨ ਲਈ ਅਤੇ ਐੱਚਆਈਵੀ ਨਾਲ ਜੂਝ ਰਹੇ ਲੋਕਾਂ ਲਈ ਸਮਰਥਨ ਕਰਨ ਲਈ ਰੈਲੀ ਕੱਢੀ ਗਈ ।
ਇਹ ਵੀ ਪੜ੍ਹੋ Bathinda ਦੇ ਨਾਮੀਂ ਹੋਟਲ ‘ਚ ਪੁਲਿਸ ਦੀ ਛਾਪੇਮਾਰੀ; ਹੋਟਲ ਮਾਲਕ ਸਮੇਤ 10 ਗ੍ਰਿਫਤਾਰਐੱਚਆਈਵੀ ਦੇ ਲੱਛਣਾਂ, ਰੋਕਥਾਮ ਅਤੇ ਭਰਮ ਬਾਰੇ ਵਲੰਟੀਅਰਾਂ ਨੂੰ ਜਾਣਕਾਰੀ ਮਹੁੱਈਆਂ ਕਰਵਾਉਂਦੇ ਹੋਏ ਦੱਸਇਆ ਕਿ ਇੱਕੋ ਹਵਾ ਵਿੱਚ ਸਾਹ ਲੈਣ ਕਾਰਨ, ਗਲੇ ਲਗਾਉਣ ਅਤੇ ਖਾਣੇ ਦੇ ਭਾਂਡੇ ਸਾਝੇ ਕਰਨ ਨਾਲ ਜਾਂ ਦਰਵਾਜ਼ੇ ਦੇ ਹੈਂਡਲ ਨੂੰ ਛੁੰਹਣ ਨਾਲ ਕਦੇ ਵੀ ਏਡਜ਼ ਨਹੀਂ ਫੈਲਦਾ। ਇਸ ਮੌਕੇ 80 ਵਲੰਟੀਅਰ ਸ਼ਾਮਿਲ ਰਹੇ । ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸੰਜੇ ਗੋਇਲ ਅਤੇ ਜਨਰਲ ਸਕੱਤਰ ਵਿਕਾਸ ਗਰਗ ਅਤੇ ਪ੍ਰਿੰਸੀਪਲ ਡਾ. ਨੀਰੂ ਗਰਗ ਵੱਲੋਂ ਪ੍ਰੋਗਰਾਮ ਅਫ਼ਸਰਾਂ ਨੂੰ ਇਸ ਤਰ੍ਹਾਂ ਦੀਆਂ ਬਿਮਾਰੀਆਂ ਬਾਰੇ ਵਲੰਟੀਅਰਾਂ ਨੂੰ ਡਰ ਰਹਿਤ ਕਰਨ ਲਈ ਰੈਲੀਆਂ ਅਤੇ ਸੈਮੀਨਰ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













