👉ਮੰਗਾਂ ਪੂਰੀਆਂ ਨਾ ਹੋਈਆਂ ਤਾਂ ਵਿੱਢਾਂਗੇ ਤਿੱਖਾ ਸੰਘਰਸ਼
Bathinda News:ਪਿਛਲੇ ਦੋ ਮਹੀਨੇ ਤੋਂ ਤਨਖਾਹਾਂ ਨਾ ਮਿਲਣ ਕਾਰਨ ਸੂਬਾ ਕਮੇਟੀ ਦੇ ਸੱਦੇ ‘ਤੇ ਸਮੂਹ ਐਨ.ਐਚ.ਐਮ. ਕਾਮਿਆਂ ਨੇ ਅੱਜ ਸੀ.ਐਚ.ਸੀ. ਗੋਨਿਆਣਾ ਵਿਖੇ ਰੋਸ ਧਰਨਾ ਦਿੱਤਾ। ਜਿਸ ਕਾਰਨ ਬਲਾਕ ਪੱਧਰ ਦੀਆਂ ਸਿਹਤ ਸੇਵਾਵਾਂ ਪੂਰੀ ਤਰ੍ਹਾਂ ਠੱਪ ਹੋ ਗਈਆਂ। ਇਸ ਮੌਕੇ ਬੋਲਦਿਆਂ ਐਨ.ਐਚ.ਐਮ. ਯੂਨੀਅਨ ਦੀ ਬਲਾਕ ਪ੍ਰਧਾਨ ਰਣਜੀਤ ਕੌਰ ਨੇ ਕਿਹਾ ਕਿ ਤਨਖਾਹਾਂ ਨਾ ਮਿਲਣ ਕਾਰਨ ਸਾਰੇ ਕੱਚੇ ਕਾਮੇ ਆਰਥਿਕ ਮੰਦਹਾਲੀ ਵਿੱੱਚ ਪੁੱਜ ਚੁੱਕੇ ਹਨ ਅਤੇ ਭਾਰੀ ਮਾਨਸਿਕ ਦਬਾਅ ਹੇਠ ਹਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਵਿੱਚ ਆਉਣ ਸਮੇਂ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਸਰਕਾਰ ਬਨਣ ‘ਤੇ ਉਹ ਸਾਰੇ ਵਾਅਦਿਆਂ ਤੋਂ ਮੁੱਕਰ ਗਏ। ਉਨ੍ਹਾਂ ਕਿਹਾ ਕਿ ਸਿਰਫ਼ ਸਿਹਤ ਵਿਭਾਗ ਨਹੀਂ ਬਲਕਿ ਹੋਰ ਵਿਭਾਗਾਂ ਦੇ ਕਰਮਚਾਰੀ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਦੇ ਕੰਨਾਂ ‘ਤੇ ਕੋਈ ਜੂੰ ਨਹੀਂ ਸਰਕ ਰਹੀ।
ਇਸ ਮੌਕੇ ਬੋਲਦਿਆਂ ਬੀ.ਐਸ.ਏ. ਬਲਜਿੰਦਰਜੀਤ ਸਿੰਘ ਨੇ ਕਿਹਾ ਕਿ ਕਰਮਚਾਰੀਆਂ ਨੇ ਇੱਕਜੁਟ ਹੋ ਕੇ ਇਸ ਪਾਰਟੀ ਨੂੰ ਵੋਟਾਂ ਪਾਈਆਂ ਸਨ ਕਿ ਸ਼ਾਇਦ ਸਰਕਾਰ ਬਨਣ ‘ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ, ਪਰ ਇਸ ਸਰਕਾਰ ਨੇ ਉਨ੍ਹਾਂ ਸਮੱਸਿਆਵਾਂ ਵਿੱਚ ਹੋਰ ਵਾਧਾ ਕਰ ਦਿੱਤਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਛੇਤੀ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸਮੂਹ ਸੀ.ਐਚ.ਓ., ਮਪਹਵ ਫੀਮੇਲ ਅਤੇ ਹੋਰ ਐਨ.ਐਚ.ਐਮ. ਕਾਮੇ ਹਾਜ਼ਰ ਸਨ। ਉਨ੍ਹਾਂ ਸੀਨੀਅਰ ਮੈਡੀਕਲ ਅਫ਼ਸਰ ਡਾ: ਧੀਰਾ ਗੁਪਤਾ ਨੂੰ ਇੱਕ ਮੰਗ ਪੱਤਰ ਵੀ ਸੌਪਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













