Amritsar News: ਬੁੱਧਵਾਰ ਦੇਰ ਸ਼ਾਮ ਨੂੰ ਅੰਮ੍ਰਿਤਸਰ ਦੇ ਕੱਥੂਨੰਗਲ ਇਲਾਕੇ ‘ਚ ਟੋਲ ਪਲਾਜ਼ਾ ਕੋਲ ਬੱਸ ਅਤੇ ਟਿੱਪਰ ਵਿਚਕਾਰ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਬੱਚੇ ਸਮੇਤ ਅੱਧੀ ਦਰਜ਼ਨ ਦੀਆਂ ਮੌਤਾਂ ਹੋਣ ਅਤੇ ਦਰਜ਼ਨਾਂ ਸਵਾਰੀਆਂ ਦੇ ਜਖ਼ਮੀ ਹੋਣ ਦੀ ਸੂਚਨਾ ਹੈ। ਹਾਦਸੇ ਤੋਂ ਬਾਅਦ ਟਿੱਪਰ ਚਾਲਕ ਫ਼ਰਾਰ ਹੋ ਗਿਆ, ਜੋਕਿ ਰਾਤ ਦੇ ਹਨੇਰੇ ਵਿਚ ਬਿਨਾਂ ਕੋਈ ਡਿੱਪਰ ਦਿੰਦਿਆਂ ਆਪਣੇ ਟਿੱਪਰ ਨੂੰ ਸੜਕ ਉੱਪਰੋਂ ਮੋੜ ਰਿਹਾ ਸੀ।
ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ; ਰਾਜ ਚੋਣ ਕਮਿਸ਼ਨਰ ਵੱਲੋਂ ਨਾਮਜ਼ਦਗੀ ਦੇ ਆਖਰੀ ਦਿਨ ਲਈ ਵਿਸ਼ੇਸ਼ ਹਿਦਾਇਤਾਂ ਜਾਰੀ
ਇਸ ਦੌਰਾਨ ਗੁਰਦਾਸਪੁਰ ਸਾਈਡ ਤੋਂ ਅੰਮ੍ਰਿਤਸਰ ਵੱਲ ਨੂੰ ਜਾ ਰਹੀ ਪ੍ਰਾਈਵੇਟ ਕੰਪਨੀ ਦੀ ਇੱਕ ਤੇਜ਼ ਰਫ਼ਤਾਰ ਬੱਸ ਇਸ ਟਿੱਪਰ ਦੇ ਵਿਚ ਜਾ ਵੱਜੀ। ਹਾਦਸੇ ਤੋਂ ਬਾਅਦ ਬੱਸ ਦਾ ਮੂਹਰਲਾ ਹਿੱਸਾ ਬੁਰੀ ਤਰ੍ਹਾਂ ਚਕਨਾਚੂਰ ਹੋ ਗਿਆ ਅਤੇ ਸੜਕ ਉੱਪਰ ਚੀਕ-ਚਿਹਾੜਾ ਮੱਚ ਗਿਆ। ਜਿਸਤੋਂ ਬਾਅਦ ਰਾਹਗੀਰਾਂ ਤੇ ਸਮਾਜ ਸੇਵੀਆਂ ਦੀ ਮੱਦਦ ਨਾਲ ਜਖ਼ਮੀਆਂ ਨੂੰ ਅੰਮ੍ਰਿਤਸਰ ਦੇ ਹਸਪਤਾਲਾਂ ਵਿਚ ਪਹੁੰਚਾਇਆ ਗਿਆ।ਹਾਦਸੇ ਵਾਲੀ ਥਾਂ ਦਾ ਮੰਜ਼ਰ ਕਾਫ਼ੀ ਦਰਦਨਾਕ ਸੀ ਤੇ ਲਹੂ-ਲੁਹਾਣ ਹੋਈਆਂ ਸਵਾਰੀਆਂ ਇੱਧਰ ਉੱਧਰ ਡਿੱਗੀਆਂ ਪਈਆਂ ਸਨ।
ਇਹ ਵੀ ਪੜ੍ਹੋ ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ
ਹਾਦਸੇ ਵਿਚ ਇੱਕ 14 ਸਾਲਾ ਲੜਕੇ ਸਾਹਿਬ ਸਿੰਘ ਸਮੇਤ ਅੱਧੀ ਦਰਜ਼ਨ ਦੀ ਮੌਤ ਹੋਣ ਬਾਰੇ ਦਸਿਆ ਜਾ ਰਿਹਾ। ਇਸਤੋਂ ਇਲਾਵਾ ਬਹੁਤ ਸਾਰੀਆਂ ਸਵਾਰੀਆਂ ਜਖ਼ਮੀ ਹੋ ਗਈਆਂ। ਕਿਹਾ ਜਾ ਰਿਹਾ ਕਿ ਬੱਸ ਦੇ ਡਰਾਈਵਰ ਦੀ ਵੀ ਮੌਤ ਹੋ ਗਈ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਜਿੱਥੇ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਟੁੱਟ ਗਿਆ ਅਤੇ ਉਥੇ ਸੀਟਾਂ ਵੀ ਉੱਖੜ ਗਈਆਂ। ਹਾਦਸੇ ਸਮੇਂ ਬੱਸ ਵਿੱਚ 35 ਤੋਂ 40 ਯਾਤਰੀ ਸਵਾਰ ਦੱਸੇ ਜਾ ਰਹੇ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।







