Sri Amritsar News:ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ (ਲਹਿੰਦੇ ਪਾਸੇ ਦੀ ਬਾਹੀ) ਵਿਚ ਸੋਨੇ ਦੇ ਪੱਤਰੇ ਲਗਾਏ ਗਏ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਸੀ, ਜਿਨ੍ਹਾਂ ਨੇ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਕੀਤਾ ਹੈ। ਅੱਜ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਸੋਨੇ ਦੇ ਪੱਤਰੇ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਅਤੇ ਸ਼ਰਧਾ ਨਾਲ ਪੱਤਰੇ ਲਗਾਉਣ ਦੀ ਸੇਵਾ ਆਰੰਭ ਕਰਵਾਈ।
ਇਹ ਵੀ ਪੜ੍ਹੋ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਦੇ ਸਕੂਲਾਂ ਵਿੱਚ 3-ਰੋਜ਼ਾ ਵਿਦਿਅਕ ਪ੍ਰੋਗਰਾਮ
ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੁਨਹਿਰੀ ਪੱਤਰੇ ਅਤੇ ਮੀਨਾਕਾਰੀ ਨੂੰ ਸੁਰੱਖਿਅਤ ਰੱਖਣ ਲਈ ਸਮੇਂ-ਸਮੇਂ ਕਾਰਜ ਕੀਤੇ ਜਾਂਦੇ ਹਨ ਅਤੇ ਇਸੇ ਤਹਿਤ ਹੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਚੱਲ ਰਹੀ ਸੇਵਾ ਦੌਰਾਨ ਪੱਤਰਿਆਂ ਨੂੰ ਪਹਿਲਾਂ ਦੀ ਤਰ੍ਹਾਂ ਹੂਬਹੂ ਤਿਆਰ ਕਰਕੇ ਮੁੜ ਲਗਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਮੀਨਾਕਾਰੀ ਦੀ ਸਾਂਭ-ਸੰਭਾਲ ਦਾ ਕਾਰਜ ਵੀ ਜਾਰੀ ਹੈ। ਉਨ੍ਹਾਂ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਵੱਲੋਂ ਸ਼ਰਧਾ ਨਾਲ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਜਮੀਨੀ ਵਿਵਾਦ ‘ਚ ਅਮਰੀਕਾ ਤੋਂ ਪਰਤੇ ਤਾਏ ਨੇ ਭਤੀਜ਼ੇ ਦੇ ‘ਮੱਥੇ’ ਵਿਚ ਮਾਰੀ ਗੋ+ਲੀ
ਇਸ ਦੌਰਾਨ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਘਰ ਦੀਆਂ ਸੇਵਾਵਾਂ ਮਿਲਣੀਆਂ ਗੁਰੂ ਸਾਹਿਬ ਦੀ ਰਹਿਮਤ ਹੈ। ਉਨ੍ਹਾਂ ਸੰਗਤਾਂ ਵੱਲੋਂ ਦਿੱਤੇ ਗਏ ਸਹਿਯੋਗ ਦਾ ਵੀ ਧੰਨਵਾਦ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਓਐਸਡੀ ਸ. ਸਤਬੀਰ ਸਿੰਘ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਪ੍ਰਚਾਰ ਸ. ਮਲਕੀਤ ਸਿੰਘ ਬਹਿੜਵਾਲ, ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਗੁਰਵਿੰਦਰ ਸਿੰਘ ਦੇਵੀਦਾਸਪੁਰ ਅਤੇ ਹੋਰ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













