👉ਚੋਣ ਕਮਿਸ਼ਨ ਦੇ ਆਦੇਸ਼ਾਂ ਤੋਂ ਬਾਅਦ ਸ਼ੁਰੂ ਹੋਈ ਪੁਲਿਸ ਜਾਂਚ ‘ਚ ਸ਼ਾਮਲ ਹੋਣ ਲਈ ਕਿਹਾ
Chandigarh News:Patiala Police ਦੀ ਕਥਿਤ ਵਾਈਰਲ ਵੀਡੀਓ ਦੇ ਮਾਮਲੇ ‘ਚ ਹੁਣ ਉੱਚ ਪੱਧਰੀ ਜਾਂਚ ਸ਼ੁਰੂ ਹੋ ਗਈ ਹੈ। ਇਸ ਮਾਮਲੇ ਵਿਚ ਪੰਜਾਬ ਚੋਣ ਕਮਿਸਨਰ ਦੀਆਂ ਹਿਦਾਇਤਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਮਾਮਲੇ ਦੀ ਜਾਂਚ ਲਈ ਏਡੀਜੀਪੀ ਸੁਰਿੰਦਰਪਾਲ ਸਿੰਘ ਪਰਮਾਰ ਦੀ ਅਗਵਾਈ ਹੇਠ ਵਿਸ਼ੇਸ ਜਾਂਚ ਟੀਮ ਬਣਾਈ ਗਈ ਹੈ। ਇਸ ਟੀਮ ਦੇ ਵੱਲੋਂ ਜਾਂਚ ਦੀ ਸ਼ੁਰੂਆਤ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਵਾਲੇ ਵਕੀਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਰਸ਼ਦੀਪ ਕਲੇਰ ਨੂੰ ਆਪਣਾ ਬਿਆਨ ਦਰਜ ਕਰਨ ਲਈ ਨੋਟਿਸ ਭੇਜਿਆ ਹੈ।
ਇਹ ਵੀ ਪੜ੍ਹੋ Mohali Police ਦੀ ਵੱਡੀ ਕਾਰਵਾਈ; ਫੇਜ਼-10 ਚੋਰੀ ਮਾਮਲੇ ਦੇ 2 ਦੋਸ਼ੀ ਗ੍ਰਿਫ਼ਤਾਰ, ਸੋਨਾ-ਚਾਂਦੀ ਤੇ ਨਕਦੀ ਬਰਾਮਦ
64 ਬੀਐਨਐਸ ਤਹਿਤ ਭੇਜੇ ਇਸ ਨੋਟਿਸ ਵਿਚ ਐਡਵੋਕੇਟ ਕਲੇਰ ਨੂੰ ਐਤਵਾਰ ਸਵੇਰੇ 11 ਵਜੇਂ ਪੁਲਿਸ ਹੈਡਕੁਆਟਰ ਬੁਲਾਇਆ ਗਿਆ ਹੈ। ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦੋ ਦਿਨ ਪਹਿਲਾਂ ਆਪਣੇ ਸੋਸਲ ਮੀਡੀਆ ਪੇਜ਼ ਉੱਪਰ ਪਟਿਆਲਾ ਪੁਲਿਸ ਦੀ ਕਥਿਤ ਆਡੀਓ ਅੱਪਲੋਡ ਕੀਤੀ ਸੀ, ਜਿਸ ਵਿਚ ਉਨ੍ਹਾਂ ਦਾਅਵਾ ਕੀਤਾ ਸੀ ਕਿ ਇਹ ਆਡੀਓ ਇੱਕ ਕਾਨਫਰੰਸ ਕਾਲ ਦੀ ਹੈ, ਜਿਸਦੇ ਵਿਚ ਪੁਲਿਸ ਵੱਲੋਂ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਦੇ ਕਾਗਜ਼ ਪਾੜ੍ਹਣ ਦੀ ਗੱਲ ਕਹੀ ਜਾ ਰਹੀ ਹੈ। ਹਾਲਾਂਕਿ ਇਹ ਆਡੀਓ ਜਾਰੀ ਹੋਣ ਤੋਂ ਥੋੜੇ ਸਮੇਂ ਬਾਅਦ ਹੀ ਪਟਿਆਲਾ ਪੁਲਿਸ ਨੇ ਇਸਨੂੰ ਰੱਦ ਕਰਦਿਆਂ ੲੈਆਈ ਆਧਾਰਿਤ ਫ਼ੇਕ ਦਸਿਆ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













