Monday, February 2, 2026

MLA Kulwant Singh ਨੇ ਕੀਤੀ ਮੋਹਾਲੀ ਡਿਸਟਰਿਕਟ ਕੈਮਿਸਟ ਐਸੋਸੀਏਸ਼ਨ ਵੱਲੋਂ ਰੱਖੇ ਗਏ ਸਮਾਗਮ ਵਿੱਚ ਸ਼ਮੂਲੀਅਤ

Date:

spot_img

👉ਕੀਤੀ ਮੋਹਾਲੀ ਡਿਸਟਰਿਕਟ ਕੈਮਿਸਟ ਐਸੋਸੀਏਸ਼ਨ ਵੱਲੋਂ ਰੱਖੇ ਗਏ ਸਮਾਗਮ ਵਿੱਚ ਸ਼ਮੂਲੀਅਤ
👉ਕੈਮਿਸਟ ਐਸੋਸੀਏਸ਼ਨ ਵੱਲੋਂ ਰੱਖੀਆਂ ਗਈਆਂ ਮੰਗਾਂ ਦਾ ਵੀ ਕੀਤਾ ਜਾਵੇਗਾ ਜਲਦੀ ਹੀ ਹੱਲ:ਕੁਲਵੰਤ ਸਿੰਘ

Mohali News: ਮੋਹਾਲੀ ਡਿਸਟਰਿਕਟ ਕੈਮਿਸਟ ਐਸੋਸੀਏਸ਼ਨ ਦੀ ਸਾਲਾਨਾ ਜਨਰਲ ਮੀਟਿੰਗ ਦੇ ਵਿੱਚ ਬਤੌਰ ਮੁੱਖ ਮਹਿਮਾਨ ਵਿਧਾਇਕ ਕੁਲਵੰਤ ਸਿੰਘ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਮੋਹਾਲੀ ਡਿਸਟਰਿਕਟ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਉਹਨਾਂ ਦੀਆਂ ਰੋਜ਼ਮਰਾ ਦੀਆਂ ਮੁਸ਼ਕਿਲਾਂ ਸੁਣ ਕੇ ਵਿਚਾਰ ਵਟਾਂਦਰਾ ਹੋਇਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਹਰ ਵਰਗ ਅਤੇ ਹਰ ਖਿੱਤੇ ਦੇ ਲੋਕਾਂ ਦੀਆਂ ਮੁਸ਼ਕਲਾਂ ਅਤੇ ਜ਼ਰੂਰਤਾਂ ਦਾ ਧਿਆਨ ਰੱਖਦੇ ਹੋਏ ਉਹਨਾਂ ਦਾ ਸਮੇਂ ਸਿਰ ਹੱਲ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰੀਸ਼ਦ ਚੋਣਾਂ; ਬਠਿੰਡਾ ‘ਚ ਬਹੁ-ਕੌਣੇ ਮੁਕਾਬਲੇ ਬਣੇ,ਪਿੰਡਾਂ ‘ਚ ਸਿਆਸੀ ਮਾਹੌਲ ਭਖਿਆ

ਇਸ ਮੌਕੇ ਤੇ ਐਸੋਸੀਏਸ਼ਨ ਦੇ ਪ੍ਰਧਾਨ ਅਮਰਦੀਪ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਐਸੋਸੀਏਸ਼ਨ ਦੀ ਤਰਫੋਂ ਵਿਧਾਇਕ ਕੁਲਵੰਤ ਸਿੰਘ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ ਹੈ, ਜਿਸ ਵਿੱਚ ਉਹਨਾਂ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਆ ਰਹੀਆਂ ਦਿੱਕਤਾਂ ਬਾਰੇ ਗੱਲ ਕੀਤੀ ਹੈ। ਅਮਰਦੀਪ ਸਿੰਘ ਹੋਰਾਂ ਦੱਸਿਆ ਕਿ ਜਿਹੜੀਆਂ ਦਵਾਈਆਂ ਦੀ ਵਿਕਰੀ ਮੈਡੀਕਲ ਸਟੋਰਾਂ ਤੇ ਨਹੀਂ ਹੁੰਦੀ, ਉਹਨਾਂ ਨੂੰ ਆਨਲਾਈਨ ਧੜੱਲੇ ਨਾਲ ਵੇਚਿਆ ਜਾ ਰਿਹਾ ਹੈ, ਜੋ ਕਿ ਸਰਾਸਰ ਗਲਤ ਹੈ, ਇਸ ਆਨਲਾਈਨ ਸੇਲ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ,

ਇਹ ਵੀ ਪੜ੍ਹੋ Breaking News: Bathinda ਨਹਿਰ ‘ਚ ਮੁੜ ਡਿੱਗੀ ਕਾਰ; ਇੱਕ ਦੀ ਹੋਈ ਮੌ+ਤ

ਕੈਮਿਸਟ ਐਸੋਸੀਏਸ਼ਨ ਦੀ ਤਰਫੋਂ ਇਹ ਸਾਲਾਨਾ ਜਨਰਲ ਮੀਟਿੰਗ ਹੋਟਲ ਜ਼ੀਨਤ ਵਿਖੇ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਦੇ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਤੇ ਪ੍ਰਧਾਨ ਅਮਰਦੀਪ ਸਿੰਘ, ਡਾਕਟਰ ਪੀ.ਜੇ ਸਿੰਘ, ਡਾਕਟਰ ਅਮਿਤ ਗੁਪਤਾ ,ਐਮ. ਡੀ ਨੀਲਮ, ਸੁਦਰਸ਼ਨ ਚੌਧਰੀ ,ਬਿਕਰਮਜੀਤ ਸਿੰਘ ਠਾਕੁਰ, ਜੇ.ਪੀ ਸਿੰਘ , ਮਨਦੀਪ ਸਿੰਘ , ਸੋਨੀ ਸ਼ਰਮਾ, ਹਰੀਸ਼ ਰਾਜਨ ,ਨਵੀਨ ਖੁਖਰੇਜਾ, ਸੁਨੀਲ ਅਗਰਵਾਲ ਚਾਵਲਾ ਨਰਸਿੰਗ ਹੋਮ, ਜੀ.ਐਸ ਚਾਵਲਾ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img

Popular

More like this
Related

ਜੇਲ੍ਹ ‘ਚ ਬੰਦ ਬਿਕਰਮ ਮਜੀਠਿਆ ਨੂੰ ਮੁੜ ਮਿਲਣ ਪੁੱਜੇੇ ਡੇਰਾ ਬਿਆਸ ਦੇ ਮੁਖੀ

Nabha News: dera-beas chief; ਆਮਦਨ ਤੋਂ ਵੱਧ ਜਾਇਦਾਦ ਬਣਾਉਣ...

Bathinda ‘ਚ ਇੱਕ ਹੋਰ ਨਸ਼ਾ ਤਸਕਰ ਦੇ ਮਕਾਨ ‘ਤੇ ਚੱਲਿਆ ਪੁਲਿਸ ਦਾ ਪੀਲਾ ਪੰਜ਼ਾ

Bathinda News: Bathinda ; ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ...

Bathinda ਦੇ ਸਾਬਕਾ ਕੌਂਸਲਰ ਵਿਰੁਧ ਧੋਖਾਧੜੀ ਦਾ ਪਰਚਾ ਦਰਜ਼, ਜਾਣੋਂ ਮਾਮਲਾ

Bathinda News: Bathinda ਦੇ ਥਾਣਾ ਸਿਵਲ ਲਾਈਨ ਦੀ ਪੁਲਿਸ...