👉ਮੁੜ ਦੁਹਰਾਇਆ: ਪਾਰਟੀ ਇੱਕਜੁੱਟ ਹੈ; ਅਯੋਗ ‘ਆਪ’ ਦਾ ਇੱਕੋ ਇੱਕ ਵਿਕਲਪ ਹੈ
Chandigarh News: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਕਾਂਗਰਸ ਨੂੰ ਕਮਜ਼ੋਰ ਕਰਨ ਦੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਵਿਵਾਦ ਲੋਕਾਂ ਦਾ ਧਿਆਨ ਹਟਾਉਣ ਅਤੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ‘ਆਪ’ ਵੱਲੋਂ ਪੁਲਿਸ ਫੋਰਸ ਦੀ ਬੇਰਹਿਮੀ ਨਾਲ ਦੁਰਵਰਤੋਂ ਤੋਂ ਚਰਚਾ ਨੂੰ ਹਟਾਉਣ। ਲਈ ਖੜ੍ਹਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ‘ਆਪ’ ਬਚਾਅ ਦੀ ਸਥਿਤੀ ਵਿੱਚ ਹੈ ਅਤੇ ਅਜਿਹੇ ਸਨਸਨੀਖੇਜ਼, ਪਰ ਬੇਬੁਨਿਆਦ ਦਾਅਵੇ ਇਨ੍ਹਾਂ ਨੂੰ ਲੋਕਾਂ ਦੀਆਂ ਨਜਰਾਂ ਤੋਂ ਬਚਾਅ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਹਰ ਕੋਈ ਪੁਲਿਸ ਫੋਰਸ ਦੀ ਦੁਰਵਰਤੋਂ ਬਾਰੇ ਗੱਲ ਕਰ ਰਿਹਾ ਸੀ ਅਤੇ ‘ਆਪ’ ਕੋਲ ਕੋਈ ਜਵਾਬ ਨਹੀਂ ਸੀ, ਤਾਂ ਲੋਕਾਂ ਦਾ ਧਿਆਨ ਤੁਰੰਤ ਸਨਸਨੀਖੇਜ਼ ਦਾਅਵਿਆਂ ਨਾਲ ਭਟਕਾਇਆ ਗਿਆ ਜਿਨ੍ਹਾਂ ਦਾ ਕੋਈ ਆਧਾਰ ਜਾਂ ਸੱਚਾਈ ਨਹੀਂ ਹੈ।
ਇਹ ਵੀ ਪੜ੍ਹੋ ਕਪਿਲ ਸ਼ਰਮਾ ਦੇ ਕੈਫ਼ੇ ‘ਤੇ ਫ਼ਾਈਰਿੰਗ ਕਰਨ ਵਾਲੇ ਸ਼ੂਟਰ ਨਿਕਲੇ ਪੰਜਾਬ ਨਾਲ ਸਬੰਧਤ; ਤਸਵੀਰਾਂ ਜਾਰੀ
ਉਨ੍ਹਾਂ ਕਿਹਾ ਕਿ ਭਾਜਪਾ ਅਤੇ ‘ਆਪ’ ਦੋਵੇਂ ਆਪਣੇ ਪੁਰਾਣੇ ਅਤੇ ਸੰਭਾਵੀ ਨੇਤਾਵਾਂ ਨੂੰ ਇਸ ਉਦੇਸ਼ ਲਈ ਵਰਤ ਕੇ ਅਜਿਹੀਆਂ ਚਾਲਾਂ ਨਾਲ ਧਿਆਨ ਭਟਕਾਉਣ ਵਿੱਚ ਮਾਹਰ ਹਨ।ਉਨ੍ਹਾਂ ਨੇ ਇਕ ਵਾਰ ਫਿਰ ਤੋਂ ਦੁਹਰਾਇਆ ਕਿ ਸਿਰਫ਼ ਕਾਂਗਰਸ ਹੀ ਆਮ ਆਦਮੀ ਪਾਰਟੀ ਦਾ ਇੱਕ ਸਥਿਰ ਅਤੇ ਭਰੋਸੇਮੰਦ ਵਿਕਲਪ ਪ੍ਰਦਾਨ ਕਰਨ ਦੀ ਸਥਿਤੀ ਵਿੱਚ ਹੈ, ਜਿਸਨੇ ਪੰਜਾਬ ਤੇ ਪੰਜਾਬੀਆਂ ਨੂੰ ਪੂਰੀ ਤਰ੍ਹਾਂ ਫੇਲ੍ਹ ਕਰ ਦਿੱਤਾ ਹੈ।ਕੁਝ ਹਾਲੀਆ ਬਿਆਨਾਂ ਵੱਲ ਖਿੱਚੇ ਜਾਣ ਤੋਂ ਇਨਕਾਰ ਕਰਦੇ ਹੋਏ, ਸੂਬਾ ਕਾਂਗਰਸ ਪ੍ਰਧਾਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪ੍ਰਚਾਰ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਕਿਹਾ ਕਿ ਪਾਰਟੀ ਜ਼ਮੀਨੀ ਪੱਧਰ ਦੇ ਵਰਕਰਾਂ ਅਤੇ ਆਗੂਆਂ ਦੁਆਰਾ ਚਲਾਈ ਜਾ ਰਹੀ ਹੈ, ਜਿਹੜੇ ‘ਆਪ’ ਸਰਕਾਰ ਦੁਆਰਾ ਡਰਾਉਣ-ਧਮਕਾਉਣ ਅਤੇ ਪਰੇਸ਼ਾਨੀ ਦਾ ਸਾਹਮਣਾ ਕਰਦੇ ਹੋਏ ਰੋਜ਼ਾਨਾ ਲੜਾਈਆਂ ਲੜ ਰਹੇ ਹਨ, ਨਾ ਕਿ ਉਨ੍ਹਾਂ ਦੁਆਰਾ ਜੋ ਚੋਣਾਂ ਦੇ ਸਮੇਂ ਪਾਰਟੀ ਦੇ ਸੱਤਾ ਵਿੱਚ ਵਾਪਸ ਆਉਣ ਦੀਆਂ ਸੰਭਾਵਨਾਵਾਂ ਨੂੰ ਦੇਖ ਕੇ ਹੀ ਜਾਗਣ ਦੀ ਕੋਸ਼ਿਸ਼ ਕਰਦੇ ਹਨ।
ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰੀਸ਼ਦ ਚੋਣਾਂ; ਬਠਿੰਡਾ ‘ਚ ਬਹੁ-ਕੌਣੇ ਮੁਕਾਬਲੇ ਬਣੇ,ਪਿੰਡਾਂ ‘ਚ ਸਿਆਸੀ ਮਾਹੌਲ ਭਖਿਆ
ਉਨ੍ਹਾ ਕਿਹਾ ਕਿ ਇਹ ਸਮਝਣ ਯੋਗ ਹੈ ਕਿ ਇਹ ਰੌਲਾ ਉਦੋਂ ਹੀ ਕਿਉਂ ਪਾਇਆ ਜਾ ਰਿਹਾ ਹੈ, ਜਦੋਂ ਸੂਬਾ ਚੋਣਾਂ ਦੇ ਦੌਰ ਵਿੱਚ ਦਾਖਲ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਇਕਲੌਤੀ ਪਾਰਟੀ ਹੈ, ਜਿਹੜੀ 2027 ਵਿੱਚ ‘ਆਪ’ ਦੀ ਥਾਂ ਲੈਣ ਲਈ ਨਿਸ਼ਚਿਤ ਹੈ। ਇਸ ਲਈ ਕੁਝ ਲੋਕਾਂ ਨੇ ਆਪਣੇ ਆਪ ਦਾ ਕੋਈ ਆਧਾਰ ਨਹੀਂ ਹੋਣ ਕਰਕੇ ਸਾਡੇ ਦੁਸ਼ਮਣਾਂ ਦੀ ਭਾਸ਼ਾ ਬੋਲਣੀ ਸ਼ੁਰੂ ਕਰ ਦਿੱਤੀ ਹੈ।ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਅਜਿਹੇ ਬਿਆਨ ਕਿਤੇ ਹੋਰ ਲਿਖੇ ਗਏ ਹਨ, ਤਾਂ ਜੋ ‘ਆਪ’ ਸਰਕਾਰ ਵੱਲੋਂ ਕਾਨੂੰਨ ਅਤੇ ਪੁਲਿਸ ਦੀ ਕੀਤੀ ਜਾ ਰਹੀ ਦੁਰਵਰਤੋਂ ਤੋਂ ਲੋਕਾਂ ਦਾ ਧਿਆਨ ਭਟਕਾਇਆ ਜਾ ਸਕੇ, ਜਿਸ ਲਈ ਉਸਨੂੰ ਹਰ ਪਾਸਿਓਂ ਘੇਰਿਆ ਜਾ ਰਿਹਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













