Bathinda News: Bathinda ਸ਼ਹਿਰ ਦੇ ਲੋਕਾਂ ਨੂੰ ਪੰਜਾਬ ਸਰਕਾਰ ਨੇ ਵੱਡੀ ਸੌਗਾਤ ਦਿੱਤੀ ਹੈ। ਇਸਦੀ ਜਾਣਕਾਰੀ ਬਠਿੰਡਾ ਸ਼ਹਿਰ ਵਾਸੀਆਂ ਨੂੰ ਦਿੰਦਿਆਂ ਨਗਰ ਨਿਗਮ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਦਸਿਆ ਕਿ 26 ਕਰੋੜ ਦੀ ਲਾਗਤ ਨਾਲ 2 ਲੱਖ ਗੈਲਨ ਦੀ ਸਮਰੱਥਾ ਵਾਲੀਆਂ ਪਾਣੀਆਂ ਦੀਆਂ ਟੈਂਕੀਆਂ ਬਣਾਈਆਂ ਜਾ ਰਹੀਆਂ ਹਨ, ਜਿਸਦੇ ਨਾਲ ਸ਼ਹਿਰ ਦੇ 35 ਹਜ਼ਾਰ ਦੇ ਕਰੀਬ ਘਰਾਂ ਨੂੰ ਸਾਫ਼ ਪਾਣੀ ਮਿਲੇਗਾ।
ਇਹ ਵੀ ਪੜ੍ਹੋ Gurwinder ਕ+ਤ+ਲ ਕਾਂਡ; ਮੁਲਜਮ ਰੁਪਿੰਦਰ ਕੌਰ ਦੀ ਆਪਣੇ ਪਤੀ ਦੀ ਜਮੀਨ-ਜਾਇਦਾਦ ‘ਤੇ ਵੀ ਸੀ ਅੱਖ!
ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੀ ਮਹਿਤਾ ਨੇ ਦਸਿਆ ਕਿ ਇਸ ਪ੍ਰੋਜੈਕਟ ਦੇ ਵਿਚ 62 ਹਜ਼ਾਰ ਮੀਟਰ ਨਵੀਂ ਪਾਣੀ ਦੀ ਪਾਈਪ ਵਿਛਾਈ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਇਸ ਪ੍ਰੋਜੈਕਟ ਦੇ ਵਿਚ 8500 ਨਵੇਂ ਘਰਾਂ ਨੂੰ ਸਿੱਧੇ ਤੌਰ ‘ਤੇ ਪਾਣੀ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ਹਿਰ ‘ਚ ਤਿੰਨ-ਚਾਰ ਨਵੀਆਂ ਪਾਣੀਆਂ ਵਾਲੀਆਂ ਟੈਕੀਆਂ ਬਣਾਈਆਂ ਜਾਣਗੀਆਂ। ਮੇਅਰ ਮਹਿਤਾ ਨੇ ਅੱਗੇ ਦਸਿਆ ਕਿ ਇਸ ਪ੍ਰੋਜੈਕਟ ਵਿਚ ਸ਼ਹਿਰ ਦੇ ਉਨ੍ਹਾਂ ਇਲਾਕਿਆਂ ਨੂੰ ਧਿਆਨ ਵਿਚ ਰੱਖਿਆ ਗਿਆ ਹੈ, ਜਿਸਦੇ ਵਿਚ ਹਾਲੇ ਤੱਕ ਲੋਕਾਂ ਨੂੰ ਪੀਣ ਵਾਲਾ ਸਾਫ਼ੀ ਪਾਣੀ ਵੀ ਉਪਲਬਧ ਨਹੀਂ ਹੋ ਸਕਿਆ।
ਇਹ ਵੀ ਪੜ੍ਹੋ ਹੁਣ ਅਦਾਲਤ ‘ਚ ਮਿਲਣਗੇ ਸੁਖਜਿੰਦਰ ਸਿੰਘ ਰੰਧਾਵਾ ਤੇ ਨਵਜੋਤ ਕੌਰ ਸਿੱਧੂ
ਇੰਨ੍ਹਾਂ ਇਲਾਕਿਆਂ ਵਿਚ ਸ਼ਹਿਰ ਦੇ ਪਾਸ਼ ਇਲਾਕੇ ਮਾਡਲ ਟਾਊਨ ਫ਼ੇਜ 4-5 ਤੋਂ ਇਲਾਵਾ ਅਮਰਪੁਰਾ ਬਸਤੀ ਤੇ ਲਾਈਨੋਂਪਾਰ ਦੇ ਹੋਰ ਇਲਾਕੇ ਵੀ ਸ਼ਾਮਲ ਹਨ। ਮੇਅਰ ਪਦਮਜੀਤ ਸਿੰਘ ਮਹਿਤਾ ਨੇ ਇਸ ਪ੍ਰੋਜੈਕਟ ਨੂੰ ਪਾਸ ਕਰਨ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ ਰਵਜੋਤ ਸਿੰਘ ਤੋਂ ਇਲਾਵਾ ਨਿਗਮ ਦੇ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ, ਜਿੰਨ੍ਹਾਂ ਨੇ ਇਸ ਪ੍ਰੋਜੈਕਟ ਨੂੰ ਪਾਸ ਕਰਵਾਉਣ ਲਈ ਮਿਹਨਤ ਕੀਤੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













